Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
Blast outside 2 Clubs in Chandigarh: ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ 'ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ 'ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ।
Blast outside 2 Clubs in Chandigarh: ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ 'ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ 'ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਘਟਨਾ ਤੋਂ ਬਾਅਦ ਮੌਕੇ 'ਤੇ SSP ਸਮੇਤ ਕਈ ਅਧਿਕਾਰੀ ਪਹੁੰਚ ਗਏ ਹਨ। ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਇਨ੍ਹਾਂ ਧਮਾਕਿਆਂ ਕਾਰਨ ਕਲੱਬਾਂ ਦੇ ਬਾਹਰ ਲੱਗੇ ਸ਼ੀਸ਼ੇ ਟੁੱਟ ਗਏ। ਹਾਲਾਂਕਿ, ਕਿਸੇ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਵਿਸਫੋਟਕ ਸੁੱਟਣ ਵਾਲੇ ਬਾਈਕ 'ਤੇ ਸਵਾਰ ਹੋ ਕੇ ਆਏ ਸਨ।
ਚੰਡੀਗੜ੍ਹ ਦੇ ਜਿਸ ਇਲਾਕੇ ਵਿੱਚ ਇਹ ਧਮਾਕਾ ਹੋਇਆ ਹੈ, ਉਹ ਇਲਾਕਾ ਕਾਫੀ ਪ੍ਰਮੁੱਖ ਮੰਨਿਆ ਜਾਂਦਾ ਹੈ। ਇਸਦੇ ਨੇੜੇ ਹੀ ਸਬਜ਼ੀ ਮੰਡੀ ਲੱਗਦੀ ਹੈ। ਇਸ ਤੋਂ ਇਲਾਵਾ ਕਈ ਕੇਂਦਰੀ ਅਦਾਰੇ ਇਸ ਦੇ ਨੇੜੇ ਹਨ। ਇਸ ਦੇ ਨਾਲ ਹੀ ਪੁਲਿਸ ਲਾਈਨ ਅਤੇ ਸੈਕਟਰ-26 ਥਾਣਾ ਵੀ ਹੈ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਵੀ ਸੈਕਟਰ-10 ਦੇ ਇੱਕ ਘਰ ਵਿੱਚ ਬੰਬ ਸੁੱਟਿਆ ਗਿਆ ਸੀ। ਹਾਲਾਂਕਿ ਉਸ ਸਮੇਂ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ।
ਸੇਵਾਮੁਕਤ ਪ੍ਰਿੰਸੀਪਲ ਦੇ ਘਰ 'ਤੇ ਹੋਇਆ ਹਮਲਾ
ਕਰੀਬ ਦੋ ਮਹੀਨੇ ਪਹਿਲਾਂ ਚੰਡੀਗੜ੍ਹ ਦੇ ਸੈਕਟਰ-10 ਦੇ ਪੌਸ਼ ਇਲਾਕੇ 'ਚ ਸੇਵਾਮੁਕਤ ਪ੍ਰਿੰਸੀਪਲ ਦੇ ਘਰ 'ਤੇ ਗ੍ਰੇਨੇਡ ਹਮਲਾ ਹੋਇਆ ਸੀ। ਇਸ ਕਾਰਨ ਘਰ ਵਿੱਚ 7 ਤੋਂ 8 ਇੰਚ ਦਾ ਟੋਆ ਪੈ ਗਿਆ। ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਤਿੰਨੋਂ ਹਮਲਾਵਰ ਇੱਕ ਆਟੋ ਵਿੱਚ ਆਏ ਸਨ ਅਤੇ ਘਟਨਾ ਤੋਂ ਬਾਅਦ ਉਸੇ ਆਟੋ ਵਿੱਚ ਫ਼ਰਾਰ ਹੋ ਗਏ।
ਇਸ ਦੀ ਜਾਂਚ ਲਈ ਸਥਾਨਕ ਪੁਲਿਸ ਤੋਂ ਇਲਾਵਾ ਬੰਬ ਨਿਰੋਧਕ ਦਸਤਾ, ਡੌਗ ਸਕੁਐਡ ਅਤੇ ਰਾਸ਼ਟਰੀ ਜਾਂਚ ਏਜੰਸੀ (NIA) ਦੀ ਟੀਮ ਵੀ ਪਹੁੰਚੀ। ਇਸ ਤੋਂ ਬਾਅਦ ਦੋ ਸ਼ੱਕੀ ਨੌਜਵਾਨਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ। ਪੁਲਿਸ ਨੇ ਇਸ ਦੀ ਜਾਂਚ ਦਹਿਸ਼ਤ ਅਤੇ ਗੈਂਗਸਟਰ ਐਂਗਲ 'ਤੇ ਕੀਤੀ ਸੀ।
ਘਟਨਾ ਸੈਕਟਰ-10 ਦੇ ਮਕਾਨ ਨੰਬਰ 575 ਵਿੱਚ ਵਾਪਰੀ। ਇਹ ਘਰ ਸੇਵਾਮੁਕਤ ਪ੍ਰਿੰਸੀਪਲ ਭੁਪੇਸ਼ ਮਲਹੋਤਰਾ ਦਾ ਹੈ। ਘਟਨਾ ਸਮੇਂ ਪਰਿਵਾਰ ਘਰ ਦੇ ਵਰਾਂਡੇ ਵਿੱਚ ਬੈਠਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।