ਪੜਚੋਲ ਕਰੋ
Advertisement
(Source: ECI/ABP News/ABP Majha)
ਹਰਿਆਣਾ ਤੇ ਪੰਜਾਬ ਤੋਂ ਬਾਅਦ ਹਿਮਾਚਲ ਨੇ ਵੀ ਜਤਾਇਆ ਚੰਡੀਗੜ੍ਹ 'ਤੇ ਆਪਣਾ ਹੱਕ , ਡਿਪਟੀ ਸੀਐਮ ਮੁਕੇਸ਼ ਅਗਨੀਹੋਤਰੀ ਨੇ ਮੰਗੀ 7.19 ਫੀਸਦੀ ਹਿੱਸੇਦਾਰੀ
Punjab News : ਚੰਡੀਗੜ੍ਹ ਵਿੱਚ ਹਿੱਸੇਦਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਕਾਫੀ ਸਮੇਂ ਤੋਂ ਸਿਆਸਤ ਚੱਲ ਰਹੀ ਹੈ। ਹੁਣ ਹਿਮਾਚਲ ਵੀ ਇਸ ਦਾਅ ਦੀ ਰਾਜਨੀਤੀ ਵਿੱਚ ਆ ਗਿਆ ਹੈ। ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ (Mukesh Agnihotri)
Punjab News : ਚੰਡੀਗੜ੍ਹ ਵਿੱਚ ਹਿੱਸੇਦਾਰੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਕਾਫੀ ਸਮੇਂ ਤੋਂ ਸਿਆਸਤ ਚੱਲ ਰਹੀ ਹੈ। ਹੁਣ ਹਿਮਾਚਲ ਵੀ ਇਸ ਦਾਅ ਦੀ ਰਾਜਨੀਤੀ ਵਿੱਚ ਆ ਗਿਆ ਹੈ। ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ (Mukesh Agnihotri) ਨੇ ਦਾਅਵਾ ਕੀਤਾ ਹੈ ਕਿ ਚੰਡੀਗੜ੍ਹ ਸਿਰਫ਼ ਪੰਜਾਬ ਤੇ ਹਰਿਆਣਾ ਦਾ ਹੀ ਨਹੀਂ ਸਗੋਂ ਉਨ੍ਹਾਂ ਦਾ ਵੀ ਹੱਕ ਹੈ। ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਚੰਡੀਗੜ੍ਹ 'ਤੇ 7.19 ਫੀਸਦੀ ਦੀ ਆਪਣੀ ਦਾਅਵੇਦਾਰੀ ਜਤਾਈ ਹੈ। ਡਿਪਟੀ ਸੀ.ਐਮ.ਇਲੈਕਟ੍ਰਿਕ ਵਹੀਕਲ ਐਕਸਪੋ 2023 ਦੇ ਮੁੱਖ ਮਹਿਮਾਨ ਵਜੋਂ ਚੰਡੀਗੜ੍ਹ ਪੁੱਜੇ ਸਨ।
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਦਾ ਐਲਾਨ, ਟਰੈਕਟਰ-ਟਰਾਲੀਆਂ ਲਿਆਓ ਤੇ ਰੇਤਾ ਭਰ ਕੇ ਲੈ ਜਾਓ
ਚੰਡੀਗੜ੍ਹ ਲਈ ਕਾਨੂੰਨੀ ਲੜਾਈ ਲੜਨ ਦੀ ਚਿਤਾਵਨੀ
ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਚੰਡੀਗੜ੍ਹ 'ਤੇ ਸਾਡਾ ਸੰਵਿਧਾਨਕ ਹੱਕ ਹੈ ਅਤੇ ਅਸੀਂ ਇਸ ਨੂੰ ਲੈ ਕੇ ਰਹਾਂਗੇ। ਇਸ ਦੇ ਲਈ ਜੇਕਰ ਉਨ੍ਹਾਂ ਨੂੰ ਕੋਈ ਕਾਨੂੰਨੀ ਲੜਾਈ ਵੀ ਲੜਨੀ ਪਵੇ ਤਾਂ ਉਹ ਉਸ ਲਈ ਤਿਆਰ ਹੈ। ਇਲੈਕਟ੍ਰਿਕ ਵਹੀਕਲ ਐਕਸਪੋ ਦੇ ਮੰਚ ਤੋਂ ਸੰਬੋਧਨ ਦੌਰਾਨ ਉਪ ਮੁੱਖ ਮੰਤਰੀ ਨੇ ਚੰਡੀਗੜ੍ਹ 'ਤੇ ਹਿਮਾਚਲ ਦਾ ਹੱਕ ਜਤਾਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀਆਂ ਜਾਇਦਾਦਾਂ ’ਤੇ ਵੀ ਉਨ੍ਹਾਂ ਦੇ ਸੂਬੇ ਦਾ ਹੱਕ ਹੈ। ਪੰਜਾਬ ਅਤੇ ਹਰਿਆਣਾ ਨੂੰ ਹਿਮਾਚਲ ਨੂੰ ਛੋਟੇ ਭਰਾ ਵਾਂਗ ਸਤਿਕਾਰ ਦੇਣਾ ਚਾਹੀਦਾ ਹੈ। ਹਿਮਾਚਲ ਦੇ ਬਹੁਤ ਸਾਰੇ ਲੋਕ ਚੰਡੀਗੜ੍ਹ ਵਿੱਚ ਰਹਿੰਦੇ ਹਨ। ਇੱਥੇ ਹੀ ਬੱਸ ਨਹੀਂ ਪੰਜਾਬ ਅਤੇ ਹਰਿਆਣਾ ਦੀਆਂ ਚੋਣਾਂ ਵਿੱਚ ਇਨ੍ਹਾਂ ਦੇ ਆਗੂ ਚੰਡੀਗੜ੍ਹ ਵਿੱਚ ਰਹਿਣ ਵਾਲੇ ਹਿਮਾਚਲ ਦੇ ਲੋਕਾਂ ਨੂੰ ਆਪਣਾ ਆਖਦੇ ਹਨ।
ਇਹ ਵੀ ਪੜ੍ਹੋ : ਪਰਨੀਤ ਕੌਰ ਨੇ ਦਿੱਤਾ ਕਾਰਨ ਦੱਸੋ ਨੋਟਿਸ ਦਾ ਜਵਾਬ, ਹਾਈਕਮਾਨ ਨੂੰ ਕਿਹਾ, 'ਤੁਸੀਂ ਕਾਰਵਾਈ ਕਰਨ ਲਈ ਆਜ਼ਾਦ ਹੋ'
ਚੰਡੀਗੜ੍ਹ ਦੇ ਪਾਣੀ 'ਤੇ ਵੀ ਜਤਾਇਆ ਹੱਕ
ਚੰਡੀਗੜ੍ਹ ਦੇ ਪਾਣੀ 'ਤੇ ਵੀ ਜਤਾਇਆ ਹੱਕ
ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੀ ਖੁਸ਼ਹਾਲੀ ਦੇ ਨਾਲ-ਨਾਲ ਅਸੀਂ ਚੰਡੀਗੜ੍ਹ ਦੀ ਵੀ ਬਿਹਤਰੀ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਪਾਣੀ ਹਿਮਾਚਲ ਤੋਂ ਵੀ ਆਉਂਦਾ ਹੈ। ਇਸ ਪਾਣੀ 'ਤੇ ਉਨ੍ਹਾਂ ਦਾ 1.19 ਫੀਸਦੀ ਹੱਕ ਹੈ। ਪਾਣੀ ਲਈ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਹੋਰ ਏਜੰਸੀਆਂ ਵੀ ਉਨ੍ਹਾਂ ਤੋਂ ਐਨਓਸੀ ਦੀ ਉਡੀਕ ਕਰ ਰਹੀਆਂ ਹਨ। ਅਗਨੀਹੋਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਚੰਡੀਗੜ੍ਹ 'ਤੇ ਅਧਿਕਾਰਾਂ ਲਈ ਕਿਸੇ ਐਨਓਸੀ ਦੀ ਲੋੜ ਨਹੀਂ ਹੈ। ਦੱਸ ਦਈਏ ਕਿ ਪੰਜਾਬ 'ਚ ਸੱਤਾ 'ਚ ਆਉਂਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ 'ਤੇ ਪੰਜਾਬ ਦਾ ਦਾਅਵਾ ਪੇਸ਼ ਕੀਤਾ ਸੀ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਖ਼ਬਰਾਂ
ਦੇਸ਼
ਲੁਧਿਆਣਾ
Advertisement