(Source: ECI/ABP News/ABP Majha)
Chandigarh News: SYL ਮੁੱਦੇ 'ਤੇ ਪ੍ਰਦਰਸ਼ਨ ਕਰਦੇ ਕਾਂਗਰਸੀ ਸਿਆਸਤਦਾਨ ਪੁਲਿਸ ਨੇ ਚੱਕੇ, ਚਲਾਈਆਂ ਪਾਣੀ ਦੀਆਂ ਬੁਝਾੜਾਂ
Congress Protest: ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨੂੰ ਨਹੀਂ ਦੇਣਗੇ।
ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹ ਪੰਜਾਬ ਅਤੇ ਹਰਿਆਣਾ ਦੇ ਵਿਵਾਦ ਕਾਰਨ ਐਸਵਾਈਐਲ ਨਹਿਰ ਸਬੰਧੀ ਗਵਰਨਰ ਹਾਊਸ ਜਾਣਾ ਚਾਹੁੰਦੇ ਸਨ। ਹਾਲਾਂਕਿ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਲਈ ਰਸਤੇ ਵਿੱਚ ਬੈਰੀਕੇਡਿੰਗ ਕੀਤੀ ਗਈ ਸੀ। ਜਦੋਂ ਕਾਂਗਰਸੀ ਬੈਰੀਕੇਡ ’ਤੇ ਚੜ੍ਹੇ ਤਾਂ ਪੁਲੀਸ ਨੇ ਪਾਣੀ ਦੀਆਂ ਬੁਝਾੜਾਂ ਦੀ ਵਰਤੋਂ ਕੀਤੀ। ਇਸ ਤੋਂ ਬਾਅਦ ਪੁਲੀਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨੂੰ ਨਹੀਂ ਦੇਣਗੇ।
ਕਾਂਗਰਸ ਨੇ ਆਮ ਆਦਮੀ ਪਾਰਟੀ 'ਤੇ ਦੋਸ਼ ਲਗਾਇਆ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਐਸਵਾਈਐਲ ਦੇ ਮੁੱਦੇ 'ਤੇ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ। ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਹ ਪਾਣੀ ਨਾ ਦੇਣ ਦੀ ਗੱਲ ਕਰ ਰਹੇ ਹਨ, ਜਦਕਿ ਸੁਪਰੀਮ ਕੋਰਟ ਵਿੱਚ ਵੀ ਉਨ੍ਹਾਂ ਦੇ ਪੱਖ ਤੋਂ ਦਲੀਲਾਂ ਸਹੀ ਢੰਗ ਨਾਲ ਨਹੀਂ ਚੱਲ ਰਹੀਆਂ।
ਕਾਂਗਰਸ ਦੇ ਵਿਰੋਧ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਸੈਕਟਰ 16 ਚੌਕ ਤੋਂ ਪੀਜੀਆਈ ਚੰਡੀਗੜ੍ਹ ਨੂੰ ਜਾਣ ਵਾਲੀ ਸੜਕ ’ਤੇ ਟਰੈਫਿਕ ਡਾਇਵਰਟ ਕਰ ਦਿੱਤਾ ਹੈ । ਚੰਡੀਗੜ੍ਹ ਪੁਲੀਸ ਨੇ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਰਸਤੇ ’ਤੇ ਨਾ ਆਉਣ ਦੀ ਅਪੀਲ ਕੀਤੀ ਹੈ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਨਾਲ ਬਹਿਸ ਲਈ ਤਿਆਰ ਹਨ, ਪਰ ਸਾਰੀਆਂ ਪਾਰਟੀਆਂ ਨੂੰ ਬਰਾਬਰ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ ਅਤੇ ਮੀਡੀਆ ਦੇ ਸਾਹਮਣੇ ਖੁੱਲ੍ਹੀ ਬਹਿਸ ਹੋਣੀ ਚਾਹੀਦੀ ਹੈ ਅਤੇ ਉਹ ਸਰਕਾਰ ਦੇ ਹਰ ਸਵਾਲ ਦਾ ਜਵਾਬ ਦੇਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।