ਹਸਪਤਾਲਾਂ 'ਚੋਂ ਮੁੱਕਣ ਲੱਗੀਆਂ ਦਵਾਈਆਂ? ਪਰਗਟ ਸਿੰਘ ਬੋਲੇ, ਇਸ਼ਤਿਹਾਰਬਾਜ਼ੀ ਤੇ ਅਸਲੀਅਤ ਵਿੱਚ ਅੰਤਰ
ਜਲੰਧਰ ਦੇ ਕੈਂਟ ਹਲਕੇ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਕੇ 'ਆਪ' ਸਰਕਾਰ ਤੇ ਗੰਭੀਰ ਇਲਜ਼ਾਮ ਲਾਏ ਹਨ।
ਚੰਡੀਗੜ੍ਹ: ਜਲੰਧਰ ਦੇ ਕੈਂਟ ਹਲਕੇ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਕੇ 'ਆਪ' ਸਰਕਾਰ ਤੇ ਗੰਭੀਰ ਇਲਜ਼ਾਮ ਲਾਏ ਹਨ। ਪਰਗਟ ਸਿੰਘ ਨੇ ਟਵੀਟ ਕਰਦਿਆਂ ਲਿਖਿਆ...'ਆਪ' ਦੀ ਸਰਕਾਰ 'ਚ ਪੰਜਾਬ 'ਚ ਸਿਹਤ ਸੇਵਾਵਾਂ ਦਾ ਘਾਣ ਹੋ ਰਿਹਾ ਹੈ। ਜਲੰਧਰ ਦੇ ਸਰਕਾਰੀ ਹਸਪਤਾਲਾਂ ਵਿੱਚ ਨਿਯਮਤ ਬੁਖਾਰ ਤੇ ਖੰਘ ਦੀਆਂ ਦਵਾਈਆਂ ਉਪਲਬਧ ਨਹੀਂ ਹਨ ਤੇ ਅਪਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਨੂੰ ਹਸਪਤਾਲ ਦੇ ਬਾਹਰੋ ਦਵਾਈਆਂ ਲੈਣੀਆਂ ਪੈਂਦੀਆਂ ਹਨ। ਇਹ ਇਸ਼ਤਿਹਾਰਬਾਜ਼ੀ ਤੇ ਅਸਲੀਅਤ ਵਿੱਚ ਅੰਤਰ ਹੈ।
Health Services continues to suffer in Punjab under AAP govt .In Jullandhar routine medicines of fever and cough are not available in govt hospitals and patients undergoing surgeries have to get medicines out of hospitals.This is the difference between advertisement and reality. pic.twitter.com/xMnKHFN5Xr
— Pargat Singh (@PargatSOfficial) October 6, 2022
ਇਸ ਦੇ ਨਾਲ ਹੀ ਗਿਦੜਬਾਹਾ ਤੋਂ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ, ਉਨ੍ਹਾਂ ਨੇ ਟਵਿੱਟ ਕਰਦਿਆਂ ਲਿਖਿਆ ਹੈ ਕਿ 'ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਘਾਟ ਬਾਰੇ ਅਖ਼ਬਾਰਾਂ ਵਿੱਚ ਲਗਾਤਾਰ ਖ਼ਬਰਾਂ ਆ ਰਹੀਆਂ ਹਨ, ਪਰ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਇਸ ਪਾਸੇ ਧਿਆਨ ਨਹੀਂ ਦੇ ਰਹੇ,ਹਸਪਤਾਲਾਂ 'ਤੇ ਛਾਪੇਮਾਰੀ ਕਰਨ ਤੇ ਤਜਰਬੇਕਾਰ ਡਾਕਟਰਾਂ ਦਾ ਇਲਾਜ ਕਰਨ ਨਾਲ ਸੂਬੇ ਦੀ ਸਿਹਤ ਪ੍ਰਣਾਲੀ 'ਚ ਸੁਧਾਰ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਲੋੜੀਂਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੀ ਲੋੜ ਹੈ।'
Newspapers are regularly reporting lack of medicines in govt hospitals but @jouramajra turns a blind eye. Raiding hospitals and ill treating experienced doctors will not improve the state’s health system, @PunjabGovtIndia needs to provide the necessary infrastructure. pic.twitter.com/BWMlq56IkY
— Amarinder Singh Raja Warring (@RajaBrar_INC) October 5, 2022
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।