Chandigarh: ਪ੍ਰਸ਼ਾਸਨਿਕ ਲੋੜਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 16 ਅਗਸਤ, 2022 ਨੂੰ ਠੇਕਾ ਆਧਾਰ 'ਤੇ ਰੱਖੇ ਪਟਵਾਰੀਆਂ ਦੀ ਤਨਖਾਹ 25000/- ਰੁਪਏ ਤੋਂ ਵਧਾ ਕੇ 35000/- ਰੁਪਏ ਕਰਨ ਅਤੇ ਉਮਰ ਹੱਦ 64 ਸਾਲ ਤੋਂ ਵਧਾ ਕੇ 67 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਾਲ ਵਿਭਾਗ ਸੂਬੇ ਦੇ ਪ੍ਰਮੁੱਖ ਵਿਭਾਗਾਂ ਵਿੱਚੋਂ ਇੱਕ ਹੈ ਅਤੇ ਮਾਲ ਪਟਵਾਰੀਆਂ ਦੀ ਮੁੱਖ ਡਿਊਟੀ ਪੁਰਾਣੇ ਮਾਲ ਰਿਕਾਰਡ ਦੀ ਸਾਂਭ-ਸੰਭਾਲ ਅਤੇ ਰਿਕਾਰਡ ਦਾ ਰੱਖ-ਰਖਾਅ ਅਤੇ ਅਪਡੇਟ ਕਰਨਾ ਹੈ। ਮਾਲ ਪਟਵਾਰੀਆਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਮਾਲ ਵਿਭਾਗ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਔਖਾ ਹੋ ਗਿਆ ਹੈ। ਹਾਲਾਂਕਿ, ਮਾਲ ਪਟਵਾਰੀਆਂ ਦੀਆਂ 1090 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਪਰ ਇਹ ਪਟਵਾਰੀ ਡੇਢ ਸਾਲ ਦੀ ਸਿਖਲਾਈ ਪੂਰੀ ਕਰਨ ਉਪਰੰਤ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਸ਼ੁਰੂ ਕਰ ਸਕਣਗੇ। ਇਸ ਲਈ ਰੈਗੂਲਰ ਮਾਲ ਪਟਵਾਰੀ ਮਿਲਣ ਤੱਕ ਮਾਲ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਟਵਾਰੀਆਂ ਦੀਆਂ 1766 ਰੈਗੂਲਰ ਅਸਾਮੀਆਂ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ 'ਚੋਂ ਠੇਕੇ 'ਤੇ ਭਰਨ ਦਾ ਫੈਸਲਾ ਕੀਤਾ ਗਿਆ ਹੈ।
ਆਰਥਿਕ ਅਤੇ ਅੰਕੜਾ ਸੰਗਠਨ, ਯੋਜਨਾਬੰਦੀ ਵਿਭਾਗ ਤੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਨਵੇਂ ਸੇਵਾ ਨਿਯਮਾਂ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਆਰਥਿਕ ਅਤੇ ਅੰਕੜਾ ਸੰਗਠਨ, ਯੋਜਨਾਬੰਦੀ ਵਿਭਾਗ, ਪੰਜਾਬ (ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ) ਦੇ ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਏ) ਸਰਵਿਸਿਜ਼ ਰੂਲਜ਼, 2023, ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਬੀ) ਸਰਵਿਸਿਜ਼ ਰੂਲਜ਼, 2023 ਅਤੇ ਸਟੇਟ ਡਾਇਰੈਕਟੋਰੇਟ ਆਫ਼ ਸਟੈਟਿਸਟਿਕਸ, ਪੰਜਾਬ (ਗਰੁੱਪ-ਸੀ) ਸਰਵਿਸਿਜ਼ ਰੂਲਜ਼, 2023 ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਾਧਾ ਹੋਣ ਦੇ ਨਾਲ ਨਾਲ ਭਰਤੀ ਅਤੇ ਤਰੱਕੀ ਵਿੱਚ ਕਾਫੀ ਮੌਕੇ ਪੈਦਾ ਹੋਣਗੇ।
ਇਹ ਵੀ ਪੜ੍ਹੋ: FASTag: ਫਾਸਟੈਗ ਰੀਚਾਰਜ ਕਰਦੇ ਸਮੇਂ ਹੋ ਜਾਂਦੀ ਹੈ ਗਲਤੀਆਂ, ਪੈਸਾ ਵੀ ਖਰਚ ਹੋ ਜਾਣਗੇ ਅਤੇ ਕੰਮ ਵੀ ਨਹੀਂ ਹੋਵੇਗਾ
ਮੰਤਰੀ ਮੰਡਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਯੋਜਨਾ ਵਿਭਾਗ (ਆਰਥਿਕ ਨੀਤੀ ਅਤੇ ਯੋਜਨਾ ਬੋਰਡ) (ਗਰੁੱਪ ਏ) ਸੇਵਾ ਨਿਯਮ-2023, ਯੋਜਨਾ ਵਿਭਾਗ (ਆਰਥਿਕ ਨੀਤੀ ਅਤੇ ਯੋਜਨਾ ਬੋਰਡ) (ਗਰੁੱਪ ਬੀ) ਸੇਵਾ ਨਿਯਮ-2023 ਅਤੇ ਯੋਜਨਾ ਵਿਭਾਗ (ਆਰਥਿਕ ਨੀਤੀ ਅਤੇ ਯੋਜਨਾ ਬੋਰਡ) ) (ਗਰੁੱਪ ਸੀ) ਸੇਵਾ ਨਿਯਮ-2023 ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਇਸ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ ਨਾਲ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।
ਇਹ ਵੀ ਪੜ੍ਹੋ: WhatsApp: ਇਹ ਹਨ WhatsApp ਦੇ 4 ਸ਼ਾਨਦਾਰ ਫੀਚਰ, ਹਰ ਪਾਸੇ ਹੋ ਰਹੀ ਹੈ ਚਰਚਾ, ਤੁਰੰਤ ਅਪਡੇਟ ਕਰਨਾ ਲਗੇ ਯੂਜ਼ਰਸ