ਪੜਚੋਲ ਕਰੋ
Advertisement
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕਾਂ ਨੂੰ ਲਿਖਿਆ ਪੱਤਰ , ਆਪਣੇ ਬੱਚੇ ਸਰਕਾਰੀ ਸਕੂਲਾਂ ’ਚ ਦਾਖ਼ਲ ਕਰਵਾਉਣ ਦੀ ਕੀਤੀ ਅਪੀਲ
Chandigarh News : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ। ਸਕੂਲ ਸਿੱਖਿਆ
Chandigarh News : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਮਿਲ ਰਹੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਬਣ ਸਕੀਏ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਸੀਐਮ ਭਗਵੰਤ ਮਾਨ ਤੇ ਪ੍ਰਤਾਪ ਬਾਜਵਾ ਵਿਚਾਲੇ ਖੜਕੀ, ਸੈਸ਼ਨ ਢਾਈ ਵਜੇ ਤੱਕ ਮੁਲਤਵੀ
ਉਨ੍ਹਾਂ ਸਕੂਲ ਦੌਰਿਆਂ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਰਹੇ ਸੱਦਿਆ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾ ਕੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਲਗਾਤਾਰ ਯਤਨਸ਼ੀਲ ਹਾਂ। ਇਸ ਕੰਮ ਵਿੱਚ ਮੈਨੂੰ ਸਮੁੱਚੇ ਅਧਿਆਪਕ ਵਰਗ ਦੇ ਨਾਲ-ਨਾਲ ਅਧਿਆਪਕ ਜਥੇਬੰਦੀਆਂ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿੰਨ੍ਹਾਂ ਦਾ ਮੈਂ ਬਹੁਤ ਸ਼ੁਕਰਗੁਜ਼ਾਰ ਹਾਂ।
ਉਨ੍ਹਾਂ ਸਕੂਲ ਵਿਭਾਗ ਦੇ ਉਹਨਾਂ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵੀ ਸਲਾਮ ਕਿਹਾ ਹਾਂ ਜੋ ਆਪਣੀ ਨੇਕ ਕਮਾਈ ਵਿੱਚੋਂ ਬਹੁਤ ਸਾਰਾ ਪੈਸਾ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਨੂੰ ਸੁੰਦਰ ਬਣਾਉਣ ਵਾਸਤੇ ਖਰਚ ਕਰ ਰਹੇ ਹਨ। ਉਨ੍ਹਾਂ ਪੱਤਰ ਵਿੱਚ 'ਮਿਸ਼ਨ-100 ਪ੍ਰਤੀਸ਼ਤ' ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਰਜ ਪ੍ਰਤੀ ਅਧਿਆਪਕਾਂ ਦਾ ਸਮਰਪਣ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ।
ਇਸ ਦੇ ਨਾਲ ਹੀ ਦਾਖ਼ਲਾ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਇਸ ਮੁਹਿੰਮ ਦਾ ਮਕਸਦ ਸਿਰਫ਼ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਹੀ ਨਹੀਂ ਸਗੋਂ ਸਮਾਜ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਕੇ ਉਹਨਾਂ ਦਾ ਵਿਸ਼ਵਾਸ ਬਹਾਲ ਕਰਨਾ ਵੀ ਹੈ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ 'ਸਕੂਲ ਆਫ਼ ਐਮੀਨੈਂਸ' ਦੀ ਰਜਿਸਟਰੇਸ਼ਨ ਵੱਧ ਤੋਂ ਵੱਧ ਕਰਵਾ ਕੇ ਵਿਦਿਆਰਥੀਆਂ ਨੂੰ ਇਹਨਾਂ ਸਕੂਲਾਂ ਦੇ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਵੀ ਕਰਵਾਓ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement