ਪੜਚੋਲ ਕਰੋ

Punjab: ਪੰਜਾਬ ਸਰਕਾਰ ਦਾ ਦਾਅਵਾ, 30.73 ਲੱਖ ਲਾਭਪਾਤਰੀਆਂ ਨੂੰ 4025.28 ਕਰੋੜ ਰੁਪਏ ਪੈਨਸ਼ਨ ਦੀ ਅਦਾਇਗੀ

Chandigarh: ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਬਜ਼ੁਰਗਾਂ, ਵਿਧਵਾ ਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਤੇ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਬਣਾਉਣ ਤੇ ਉਨ੍ਹਾਂ ਦੇ ਸਮਾਜਿਕ ਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ...

Chandigarh: ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਬਜ਼ੁਰਗਾਂ, ਵਿਧਵਾ ਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਤੇ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਬਣਾਉਣ ਤੇ ਉਨ੍ਹਾਂ ਦੇ ਸਮਾਜਿਕ ਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 30.73 ਲੱਖ ਲਾਭਪਾਤਰੀਆਂ ਨੂੰ 4025.28 ਕਰੋੜ ਰੁਪਏ ਦੀ ਪੈਨਸ਼ਨ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪੈਨਸ਼ਨ ਦੀ ਅਦਾਇਗੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਤੇ ਤੁਰੰਤ ਅਦਾਇਗੀ ਕਰਨ ਲਈ ਜਨਤਕ ਵਿੱਤੀ ਪ੍ਰਬੰਧਨ ਸਿਸਟਮ (ਪੀਐਫਐਮਐਸ) ਲਾਗੂ ਕੀਤਾ ਗਿਆ। ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਲਾਭਪਾਤਰੀਆਂ ਨੂੰ 1500/-ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ।

ਪੀਐਫਐਮਐਸ ਰਾਹੀਂ ਲਗਭਗ 30.73 ਲੱਖ ਦੇ ਲਾਭਪਾਤਰੀ ਪੈਨਸ਼ਨ ਪ੍ਰਾਪਤ ਕਰ ਰਹੇ ਹਨ। ਪੈਨਸ਼ਨ ਸਕੀਮਾਂ ਅਧੀਨ ਵਿੱਤੀ ਸਾਲ ਨਵੰਬਰ 2022 ਤੱਕ 1.88 ਲੱਖ ਨਵੇਂ ਪੈਨਸ਼ਨ ਕੇਸ ਮਨਜ਼ੂਰ ਕੀਤੇ ਜਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਰਾਹੀਂ ਪੈਨਸ਼ਨ ਸਬੰਧੀ ਸਰਵੇ ਕਰਵਾਇਆ ਗਿਆ ਸੀ, ਜਿਸ ਅਨੁਸਾਰ ਮ੍ਰਿਤਕ ਪਾਏ ਗਏ 90248 ਲਾਭਪਾਤਰੀਆਂ ਵਿੱਚੋਂ 55082 ਲਾਭਪਾਤਰੀਆਂ ਦੇ ਵਾਰਸਾਂ ਤੋਂ ਲਗਭਗ 15 ਕਰੋੜ ਰੁਪਏ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ।

ਸੂਬੇ ਦੇ ਦਿਵਿਆਂਗ ਵਿਅਕਤੀਆਂ ਨੂੰ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ 'ਤੇ ਦੇਣ ਲਈ ਯੂਨੀਕ ਡਿਸੲਬਿਲਟੀ ਆਈਡੈਂਟਟੀ ਕਾਰਡ ਜਨਰੇਟ ਕੀਤੇ ਗਏ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ 'ਤੇ ਤਿਆਰ ਕੀਤਾ ਜਾ ਰਿਹਾ ਹੈ। ਦਿਵਿਆਂਗ ਵਿਅਕਤੀ ਨੂੰ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ ਜਾਰੀ ਕਰਨ ਦੇ ਮੱਦੇਨਜ਼ਰ ਰਾਜ ਦੇ 102 ਹਸਪਤਾਲਾਂ ਵਿੱਚ “ਯੂਨੀਕ ਆਈ.ਡੀ ਫਾਰ ਪਰਸਨ ਵਿਦ ਡਿਸਏਬਿਲਟੀ ਪ੍ਰੋਜੈਕਟ” ਲਾਗੂ ਕੀਤਾ। ਸੂਬੇ ਦੇ ਦਿਵਿਆਂਗ ਵਿਅਕਤੀਆਂ ਨੂੰ 2.97 ਲੱਖ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 11ਵਾਂ ਦਰਜਾ ਹਾਸਲ ਹੋਇਆ ਹੈ।

ਪੋਸ਼ਨ ਅਭਿਆਨ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ ਜਿਸਦਾ ਮੁੱਖ ਉਦੇਸ਼ ਕੁਪੋਸ਼ਣ, ਅਨੀਮੀਆ ਅਤੇ ਜਨਮ ਸਮੇਂ ਬੱਚੇ ਦੇ ਘੱਟ ਭਾਰ ਦੀ ਦਰ ਨੂੰ ਘਟਾਉਣਾ ਹੈ। ਇਸ ਅਭਿਆਨ ਰਾਹੀਂ ਕਮਿਊਨਿਟੀ ਬੇਸਡ ਇਵੈਂਟ  ਤਹਿਤ ਹਰ ਮਹੀਨੇ 14 ਅਤੇ 28 ਤਰੀਕ ਨੂੰ ਲਾਭਪਾਤਰੀਆਂ ਨੂੰ ਪੋਸ਼ਣ ਅਤੇ ਸਿਹਤ ਬਾਰੇ ਸੁਪੋਸ਼ਨ ਗੋਦ ਭਰਾਈ, ਅੰਨਪ੍ਰਾਸ਼ਨ ਦਿਵਸ ਤੇ ਵਜ਼ਨ ਤਿਓਹਾਰ ਆਦਿ ਮਨਾ ਕੇ ਜਾਗਰੂਕ ਕੀਤਾ ਜਾਂਦਾ ਹੈ। ਲਗੱਭਗ 11,12,814 ਲਾਭਪਾਤਰੀਆਂ ਨੂੰ ਪੋਸ਼ਨ ਟਰੈਕਰ ਤੇ ਰਜਿਸਟਰਡ ਕੀਤਾ ਗਿਆ ਹੈ। ਪੰਜਾਬ ਰਾਜ ਵੱਲੋਂ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਕ੍ਰਮਵਾਰ ਪੋਸ਼ਨ ਪਖਵਾੜਾ ਅਤੇ ਪੋਸ਼ਨ ਮਾਹ ਵਿੱਚ 6ਵਾਂ ਅਤੇ 7ਵਾਂ ਸਥਾਨ ਹਾਸ਼ਲ ਹੋਇਆ ਹੈ।

ਇਹ ਵੀ ਪੜ੍ਹੋ: Ludhiana News: ਰਾਜਾ ਵੜਿੰਗ ਦਾ ਵੱਡਾ ਐਲਾਨ, ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਦੇ ਗਲ ਛਿੱਤਰਾਂ ਦਾ ਹਾਰ ਪਾਉਣ ਵਾਲੇ ਨੂੰ ਮਿਲੇਗਾ ਇੱਕ ਲੱਖ ਡਾਲਰ ਦਾ ਇਨਾਮ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਮੁਫਤ ਬੱਸ ਸਫ਼ਰ ਦੀ ਸਹੂਲਤ ਸਕੀਮ ਦਾ ਉਦੇਸ਼ ਔਰਤਾਂ ਵਿੱਚ ਆਤਮ-ਵਿਸ਼ਵਾਸ ਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਤੇ ਪੰਜਾਬ ਦੀਆਂ ਔਰਤਾਂ ਨੂੰ ਸਫ਼ਰ ਕਰਨ ਦੀ ਵਧੇਰੇ ਆਜ਼ਾਦੀ ਦੇ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰਨਾ ਹੈ। ਪੰਜਾਬ ਦੀਆ ਸਾਰੀਆਂ ਔਰਤਾਂ ਨੂੰ ਪੰਜਾਬ ਵਿੱਚ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ, ਪੰਜਾਬ ਰੋਡਵੇਜ਼ ਬੱਸਾਂ (ਪਨਬਸ) ਸਮੇਤ ਸਰਕਾਰੀ ਮਾਲਕੀ ਵਾਲੀਆਂ ਬੱਸਾਂ ਵਿੱਚ ਮੁਫਤ ਬੱਸ ਯਾਤਰਾ ਦਾ ਲਾਭ ਦਿੱਤਾ ਜਾ ਰਿਹਾ ਹੈ। ਚਾਲੂ ਵਿੱਤੀ ਸਾਲ ਦੌਰਾਨ 310 ਕਰੋੜ ਰੁਪਏ ਟਰਾਂਸਪੋਰਟ ਵਿਭਾਗ ਨੂੰ ਟਰਾਂਸਫਰ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋ ਸਾਰੇ ਦਿਵਿਆਂਗ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ 1,000/- ਰੁਪਏ ਪ੍ਰਤੀ ਮਹੀਨਾ ਹੈਡੀਕੈਪਡ ਭੱਤਾ ਮਿਤੀ 01-01-2023 ਤੋਂ ਲਾਗੂ ਕਰ ਦਿੱਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget