ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਤੇਜ਼ਾਬ ਦੇ ਹਮਲੇ ਕਾਰਨ ਅਪਾਹਜ ਹੋ ਚੁੱਕੀਆਂ ਔਰਤਾਂ ਨੂੰ ਸਤੰਬਰ ਮਹੀਨੇ ਤੱਕ 11.76 ਲੱਖ ਰੁਪਏ ਵੰਡੇ ਜਾ ਚੁੱਕੇ ਹਨ। 






ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਵੱਲੋਂ ਇਸ ਸਕੀਮ ਦਾ ਉਦੇਸ਼ ਤੇਜ਼ਾਬ ਦੇ ਹਮਲੇ ਕਾਰਨ ਅਪਾਹਜ ਹੋ ਚੁੱਕੀਆਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਤਾਂ ਜੋ ਪੀੜ੍ਹਤ ਔਰਤਾਂ ਦਾ ਜੀਵਨ ਸੁਖਾਲਾ ਬਣਾਇਆ ਜਾ ਸਕੇ। 


ਇਹ ਵੀ ਪੜ੍ਹੋ: Ram Rahim: ਆਦਮਪੁਰ ਚੋਣਾਂ ਨਾਲ ਜੁੜ ਰਹੀ ਹੈ ਰਾਮ ਰਹੀਮ ਦੀ ਰਿਹਾਈ, ਜੇਲ੍ਹ ਮੰਤਰੀ ਨੇ ਕਿਹਾ, ਪੇਰੋਲ ਲੈਣੀ ਰਾਮ ਰਹੀਮ ਦਾ ਅਧਿਕਾਰ


ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ 40% ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੀਆਂ ਔਰਤਾਂ (ਬੈਂਚ ਮਾਰਕ ਦਿਵਿਆਂਗਤਾ) ਜੋ ਤੇਜ਼ਾਬ ਪੀੜਤ ਹੋਣ ਨੂੰ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ 8,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਇਹ ਇਸਤਰੀਆਂ ਪੰਜਾਬ ਰਾਜ ਦੀਆਂ ਵਸਨੀਕ ਹੋਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਪੀੜਤ ਮਹਿਲਾ ਵੱਲੋਂ ਐਫ.ਆਈ.ਆਰ/ਸ਼ਿਕਾਇਤ ਦੀ ਕਾਪੀ ਰਜਿਸਟਰਡ ਹੋਣੀ ਚਾਹੀਦੀ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਤੇਜ਼ਾਬ ਪੀੜਤਾ ਲਈ ਚਾਲੂ ਵਿੱਤੀ ਸਾਲ ਦੌਰਾਨ 24.00 ਲੱਖ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ 21 ਲਾਭਪਾਤਰੀਆਂ ਨੂੰ ਸਤੰਬਰ 2022 ਤੱਕ 11.76 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਐਸਿਡ ਅਟੈਕ ਵਿਕਟਿਮ ਸਕੀਮ 100% ਸਟੇਟ ਸਪੋਂਸਰਡ ਸਕੀਮ ਹੈ।


ਇਹ ਵੀ ਪੜ੍ਹੋ: Good News: ਕਿਸਾਨਾਂ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ ! ਗੰਨੇ ਦੇ ਭਾਅ ਵਿੱਚ ਕੀਤਾ ਵਾਧਾ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।