Chandigarh News : ਪੰਜਾਬ ਸਰਕਾਰ ( Punjab Government )  ਵੱਲੋਂ ਸੂਬੇ ਦੀਆਂ ਦਿਵਿਆਂਗ ਵਿਦਿਆਰਥਣਾਂ ਲਈ ਹਾਜ਼ਰੀ ਵਜ਼ੀਫਾ ਸਕੀਮ ਦੇਣ ਲਈ ਵਿੱਤੀ ਸਾਲ 2023-24 ਵਾਸਤੇ 110.00 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur )ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ।


 ਇਹ ਵੀ ਪੜ੍ਹੋ : ਟੀ-ਸ਼ਰਟ ਪਾ ਕੇ ਚਲਾਇਆ ਮੋਟਰਸਾਈਕਲ ਤਾਂ ਕੱਟਿਆ ਜਾਵੇਗਾ ਚਲਾਨ ? ਜਾਣੋ ਇਸ ਦੇ ਪਿੱਛੇ ਦੀ ਸੱਚਾਈ


ਉਨ੍ਹਾਂ ਕਿਹਾ ਕਿ 'ਸਕਾਲਰਸ਼ਿਪ ਫਾਰ ਹੈਡੀਕੈਪਡ ਸਟੂਡੈਂਟਸ' ਸਕੀਮ ਅਧੀਨ ਦਿੱਤੇ ਜਾਣ ਵਾਲਾ ਵਜ਼ੀਫਾ ਦਿਵਿਆਂਗਜਨ ਵਿਦਿਆਰਥਣਾਂ ਨੂੰ ਪੜਾਈ ਲਈ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦਿੱਤਾ ਜਾਂਦਾ ਹੈ।


 ਇਹ ਵੀ ਪੜ੍ਹੋ : ਧੀ ਦੀ ਅਪੀਲ 'ਤੇ ਰਿਟਾਇਰ ਹੋ ਰਹੇ ਪਿਤਾ ਦੀ ਚਮਕੀ ਕਿਸਮਤ, ਤੋਹਫੇ ਵਜੋਂ ਮਿਲੇ ਕਰੋੜਾਂ ਰੁਪਏ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ ਸਮੇਂ-ਸਮੇਂ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਂਦੀਆਂ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿਵਿਆਂਗਜਨ ਵਿਦਿਆਰਥੀਆਂ ਦੇ ਖਾਤੇ ਵਿੱਚ ਇਹ ਰਾਸ਼ੀ ਜਲਦ ਤੋਂ ਜਲਦ ਪੁੱਜਦੀ ਕੀਤੀ ਜਾਵੇ।


ਦੱਸ ਦੇਈਏ ਕਿ ਪੰਜਾਬ ਸਰਕਾਰ ( Punjab Government )  ਵੱਲੋਂ ਸੂਬੇ ਦੀਆਂ ਦਿਵਿਆਂਗ ਵਿਦਿਆਰਥਣਾਂ ਲਈ ਹਾਜ਼ਰੀ ਵਜ਼ੀਫਾ ਸਕੀਮ ਦੇਣ ਲਈ ਵਿੱਤੀ ਸਾਲ 2023-24 ਵਾਸਤੇ 110.00 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur )ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ।  


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।