ਪੜਚੋਲ ਕਰੋ

Punjab ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੁਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ : ਡਾ ਆਹਲੂਵਾਲੀਆਂ

CM Bhagwant Maan - ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਸੈਕਟਰ 27, ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ.ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ...


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਇਆ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.ਐਸ.ਐਸ. ਆਹਲੂਵਾਲੀਆ  ਨੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਸ. ਮਾਲਵਿੰਦਰ ਸਿੰਘ ਜੱਗੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Water Supply And SEwerage Board - ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਸੈਕਟਰ 27, ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ.ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਨਸ਼ਿਆਂ ਅਤੇ ਗਲਤ ਕੰਮਾਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਡਾ.ਐਸ.ਐਸ.ਆਹਲੂਵਾਲੀਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨਾਲ ਕੰਮ ਕਰਨ ਲਈ ਕਿਹਾ ਕਿਉਂਕਿ ਮਾਨ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।

ਇਸ ਮੌਕੇ ਡਾ.ਐਸ.ਐਸ.ਆਹਲੂਵਾਲੀਆ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ 12 ਐਸ.ਡੀ.ਓਜ਼, 43 ਜੇ.ਈਜ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 35,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੇ ਆਖਰੀ ਸਾਲ ਨੌਕਰੀਆਂ ਦਿੰਦੀਆਂ ਸਨ ਪਰ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਸਿਫ਼ਾਰਸ਼ ਤੋਂ ਯੋਗਤਾ ਦੇ ਆਧਾਰ 'ਤੇ ਭਰਤੀ ਕੀਤਾ ਜਾ ਰਿਹਾ ਹੈ |

ਇਸ ਮੌਕੇ 'ਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਜੇ.ਈ ਨਿਸ਼ਾਂਤ ਗਰਗ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਵੱਲੋਂ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਬਿਨਾਂ ਨਿਰੋਲ ਯੋਗਤਾ ਦੇ ਅਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਪੰਜ ਸਾਲਾਂ ਕਾਰਜਕਾਲ ਦੌਰਾਨ ਆਖਰੀ ਸਾਲ ਵਿੱਚ ਹੀ ਨੌਕਰੀਆਂ ਜਾਰੀ ਕੀਤੀਆਂ ਜਾਂਦੀਆਂ ਸਨ ਪਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਹਿਲੇ ਹੀ ਸਾਲ ਵਿੱਚ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ 2016 ਤੋਂ ਸਰਕਾਰੀ ਨੌਕਰੀ ਲਈ ਅਪਲਾਈ ਕਰ ਰਹੇ ਸਨ ਅਤੇ ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦਿੱਤੀ ਹੈ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget