High Court: ਅਦਾਲਤ ਨੇ ਬਲਾਤਕਾਰ ਦੇ ਦੋਸ਼ੀ ਨੂੰ ਕੀਤਾ ਬਰੀ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੱਸੀ ਇਹ ਵਜ੍ਹਾ, ਵਿਆਹ ਦਾ ਵਾਅਦਾ ਪੂਰਾ ਨਾ ਕਰਨਾ...
Chandigarh News: ਪੰਜਾਬ-ਹਰਿਆਣਾ ਹਾਈਕੋਰਟ ਨੇ ਵਿਆਹ ਦਾ ਝਾਂਸਾ ਦੇ ਕੇ ਪੀੜਤਾ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਪ੍ਰੇਮੀ ਨੂੰ ਬਰੀ ਕਰ ਦਿੱਤਾ ਹੈ। ਇਸ ਦੇ ਨਾਲ ਕੋਰਟ ਨੇ ਕਿਹਾ ਕਿ ਵਿਆਹ ਦੇ ਵਾਅਦੇ ਨੂੰ ਪੂਰਾ ਨਾ ਕਰਨ ਦਾ ਮਤਲਬ ਇਹ ਨਹੀਂ
Punjab-Haryana High Court: ਪੰਜਾਬ-ਹਰਿਆਣਾ ਹਾਈਕੋਰਟ ਨੇ ਵਿਆਹ ਦਾ ਝਾਂਸਾ ਦੇ ਕੇ ਪੀੜਤਾ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਪ੍ਰੇਮੀ ਨੂੰ ਬਰੀ ਕਰਦਿਆਂ 7 ਸਾਲ ਦੀ ਸਜ਼ਾ ਦਾ ਹੁਕਮ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਵਿਆਹ ਦੇ ਵਾਅਦੇ ਨੂੰ ਪੂਰਾ ਨਾ ਕਰਨ ਦਾ ਮਤਲਬ ਇਹ ਨਹੀਂ ਹੋ ਸਕਦਾ ਕਿ ਵਾਅਦਾ ਝੂਠਾ ਸੀ। ਬਲਾਤਕਾਰ ਦਾ ਮਾਮਲਾ ਉਦੋਂ ਹੀ ਸਾਹਮਣੇ ਆਉਂਦਾ ਹੈ ਜਦੋਂ ਵਾਅਦੇ ਪਿੱਛੇ ਧੋਖਾ ਦੇਣ ਦਾ ਇਰਾਦਾ ਹੋਵੇ।
ਵਿਆਹ ਦਾ ਝਾਂਸਾ ਦੇ ਕੇ ਕੀਤਾ ਸੀ ਬਲਾਤਕਾਰ
ਪਟੀਸ਼ਨ ਦਾਇਰ ਕਰਦੇ ਹੋਏ ਪ੍ਰੇਮੀ ਨੇ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ 7 ਸਾਲ ਦੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ। ਐਫਆਈਆਰ ਮੁਤਾਬਕ ਪੀੜਤਾ ਆਪਣੀ ਮਰਜ਼ੀ ਨਾਲ ਮੁਲਜ਼ਮ ਨਾਲ ਘਰ ਛੱਡ ਕੇ ਗਈ ਸੀ। ਪਟੀਸ਼ਨਰ ਨੇ ਉਸ ਨੂੰ ਵਿਆਹ ਲਈ ਕਿਤੇ ਲੈ ਜਾਣ ਲਈ ਕਹਿ ਕੇ ਬਾਹਰ ਬੁਲਾਇਆ ਸੀ। ਪਰ, ਉਹ ਉਸ ਨੂੰ ਇੱਕ ਟਿਊਬਵੈੱਲ 'ਤੇ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਵਿਆਹ ਦਾ ਝਾਂਸਾ ਦੇ ਕੇ ਬਲਾਤਕਾਰ ਕੀਤਾ।
Failure To Fulfil Promise To Marry Doesn't Automatically Attract Offence Of Rape, 'Intention To Deceive' Must: Punjab & Haryana High Court
— Live Law (@LiveLawIndia) May 31, 2024
@AimanChishtihttps://t.co/kxAD2mOifE
ਪਟੀਸ਼ਨਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਔਰਤ ਬਾਲਗ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਉਸ ਨਾਲ ਭੱਜ ਗਈ ਸੀ। ਔਰਤ 3 ਦਿਨ ਤੱਕ ਪਟੀਸ਼ਨਰ ਦੇ ਨਾਲ ਰਹੀ ਅਤੇ ਮੋਟਰਸਾਈਕਲ 'ਤੇ ਉਸ ਦੇ ਨਾਲ ਕਾਫੀ ਦੂਰੀ ਦਾ ਸਫਰ ਤੈਅ ਕੀਤਾ। ਉਸ ਦੇ ਪਾਸਿਓਂ ਕਿਸੇ ਕਿਸਮ ਦਾ ਕੋਈ ਵਿਰੋਧ ਜਾਂ ਰੋਕ ਨਹੀਂ ਸੀ। ਸਾਰੇ ਹਾਲਾਤ ਸਾਬਤ ਕਰਦੇ ਹਨ ਕਿ ਔਰਤ ਦੀ ਸਹਿਮਤੀ ਸੀ ਅਤੇ ਇਸ ਲਈ ਅਪੀਲਕਰਤਾ ਦੁਆਰਾ ਕੋਈ ਅਪਰਾਧ ਨਹੀਂ ਕੀਤਾ ਗਿਆ ਹੈ।
ਆਪਣਾ ਫੈਸਲਾ ਸੁਣਾਉਂਦੇ ਹੋਏ ਹਾਈਕੋਰਟ ਨੇ ਕਿਹਾ ਕਿ ਪੀੜਤਾ ਦੀ ਗਵਾਹੀ ਜਾਂ ਬਿਆਨ ਵਿੱਚ ਅਜਿਹਾ ਕੋਈ ਇਲਜ਼ਾਮ ਨਹੀਂ ਹੈ ਕਿ ਜਦੋਂ ਅਪੀਲਕਰਤਾ ਨੇ ਉਸ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਸੀ ਤਾਂ ਇਹ ਕਿਸੇ ਮਾੜੇ ਇਰਾਦੇ ਨਾਲ ਜਾਂ ਉਸ ਨੂੰ ਧੋਖਾ ਦੇਣ ਦੇ ਇਰਾਦੇ ਨਾਲ ਕੀਤਾ ਗਿਆ ਸੀ।
ਹਾਈਕੋਰਟ ਨੇ ਕਿਹਾ ਕਿ ਜੇਕਰ ਇਹ ਮੰਨ ਵੀ ਲਿਆ ਜਾਵੇ ਕਿ ਅਜਿਹਾ ਵਾਅਦਾ ਕੀਤਾ ਗਿਆ ਸੀ, ਤਾਂ ਵੀ ਅਪੀਲਕਰਤਾ ਵੱਲੋਂ ਵਾਅਦੇ ਨੂੰ ਪੂਰਾ ਨਾ ਕਰਨ ਦਾ ਮਤਲਬ ਇਹ ਨਹੀਂ ਲਿਆ ਜਾ ਸਕਦਾ ਕਿ ਵਾਅਦਾ ਹੀ ਝੂਠਾ ਸੀ। ਪੀੜਤ ਦੀ ਉਮਰ 18 ਸਾਲ ਤੋਂ ਵੱਧ ਹੈ ਅਤੇ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਪੀੜਤਾ ਨੇ ਦੋਸ਼ੀ ਦੇ ਨਾਲ ਹੋਣ ਦੌਰਾਨ ਕੋਈ ਰੌਲਾ ਪਾਇਆ ਜਾਂ ਵਿਰੋਧ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।