Chandigarh: ਹਾਈਕੋਰਟ ਦਾ ਵੱਡਾ ਫੈਸਲਾ, ਸਰਕਾਰੀ ਨੌਕਰੀਆਂ 'ਚ 33 ਫੀਸਦੀ ਰਾਖਵਾਂਕਰਨ ਸਿਰਫ ਪੰਜਾਬ ਦੀਆਂ ਔਰਤਾਂ ਲਈ, ਪਟੀਸ਼ਨਾਂ ਖਾਰਜ
High Court: ਪਟੀਸ਼ਨਰ ਪੱਖ ਨੇ ਕਿਹਾ ਕਿ ਨਿਯਮ ਵਿੱਚ ਕਿਤੇ ਵੀ ਇਹ ਤੈਅ ਨਹੀਂ ਕੀਤਾ ਗਿਆ ਕਿ ਸਿਰਫ਼ ਪੰਜਾਬ ਦੀਆਂ ਔਰਤਾਂ ਨੂੰ ਹੀ ਰਾਖਵਾਂਕਰਨ ਦਿੱਤਾ ਜਾਵੇਗਾ ਅਤੇ ਅਜਿਹੇ ਵਿੱਚ ਉਨ੍ਹਾਂ ਨੂੰ ਵੀ ਇਸ ਵਿੱਚ ਸ਼ਾਮਿਲ ਕੀਤਾ ਜਾਵੇ। ਹਾਈਕੋਰਟ ਨੇ ਕਿਹਾ
Punjab Haryana High Court: ਜੂਨੀਅਰ ਇੰਜੀਨੀਅਰ ਦੇ ਅਹੁਦੇ 'ਤੇ ਨਿਯੁਕਤੀ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨਾਂ ਨੂੰ ਰੱਦ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਪੰਜਾਬ 'ਚ ਗਰੁੱਪ-ਏ, ਬੀ, ਸੀ ਅਤੇ ਡੀ ਦੀਆਂ ਨੌਕਰੀਆਂ 'ਚ 33 ਫੀਸਦੀ ਰਾਖਵਾਂਕਰਨ ਸਿਰਫ਼ ਪੰਜਾਬ ਦੀਆਂ ਔਰਤਾਂ ਲਈ ਹੈ।
ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਜੂਨੀਅਰ ਇੰਜੀਨੀਅਰ (ਸਿਵਲ) ਦੇ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ 6 ਮਾਰਚ 2022 ਨੂੰ ਪ੍ਰੀਖਿਆ ਲੈਣ ਤੋਂ ਬਾਅਦ 6 ਮਈ ਨੂੰ ਨਤੀਜਾ ਘੋਸ਼ਿਤ ਕੀਤਾ ਸੀ। ਇਸ ਵਿੱਚ ਔਰਤਾਂ ਲਈ 33 ਫੀਸਦੀ ਰਾਖਵੇਂਕਰਨ ਦੀ ਵਿਵਸਥਾ ਸੀ। ਪਟੀਸ਼ਨਰ ਬਿਨੈਕਾਰਾਂ ਨੇ ਕਿਹਾ ਕਿ ਉਨ੍ਹਾਂ ਨੇ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲਿਆ ਸੀ। ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਗਈ ਪਰ ਉਨ੍ਹਾਂ ਦੀ ਚੋਣ ਨਹੀਂ ਕੀਤੀ ਗਈ। ਪਟੀਸ਼ਨਰਾਂ ਨੇ ਕਿਹਾ ਕਿ ਅਹੁਦੇ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਨਿਯੁਕਤੀ ਨਹੀਂ ਦਿੱਤੀ ਜਾ ਰਹੀ।
ਇਸ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਜਿਹੜੀਆਂ ਅਸਾਮੀਆਂ ਖਾਲੀ ਹਨ, ਉਹ ਰਾਖਵੀਆਂ ਅਸਾਮੀਆਂ ਹਨ, ਜਿਨ੍ਹਾਂ ’ਤੇ ਸਿਰਫ਼ ਪੰਜਾਬ ਦੀਆਂ ਔਰਤਾਂ ਹੀ ਨਿਯੁਕਤ ਹੋ ਸਕਦੀਆਂ ਹਨ। ਪਟੀਸ਼ਨਕਰਤਾ ਪੱਖ ਨੇ ਕਿਹਾ ਕਿ ਨਿਯਮ ਵਿੱਚ ਕਿਤੇ ਵੀ ਇਹ ਤੈਅ ਨਹੀਂ ਕੀਤਾ ਗਿਆ ਕਿ ਸਿਰਫ਼ ਪੰਜਾਬ ਦੀਆਂ ਔਰਤਾਂ ਨੂੰ ਹੀ ਰਾਖਵਾਂਕਰਨ ਦਿੱਤਾ ਜਾਵੇਗਾ ਅਤੇ ਅਜਿਹੇ ਵਿੱਚ ਉਨ੍ਹਾਂ ਨੂੰ ਵੀ ਇਸ ਵਿੱਚ ਸ਼ਾਮਿਲ ਕੀਤਾ ਜਾਵੇ।
ਹਾਈ ਕੋਰਟ ਨੇ ਇਨ੍ਹਾਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਕਿਹਾ ਕਿ 18 ਮਾਰਚ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੀਆਂ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਹੀ ਦਿੱਤਾ ਗਿਆ ਸੀ, ਪਰ ਨਿਯਮਾਂ ਵਿੱਚ ਕੁਝ ਤਰੁੱਟੀਆਂ ਸਨ। ਇਸ ਗਲਤੀ ਨੂੰ ਬਾਅਦ ਵਿੱਚ ਸਪੱਸ਼ਟੀਕਰਨ ਦੇ ਕੇ ਸੁਧਾਰਿਆ ਗਿਆ ਜਿਸ ਦਾ ਸਰਕਾਰ ਨੂੰ ਪੂਰਾ ਅਧਿਕਾਰ ਹੈ।
ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਹੋਏਗਾ ਗਣਤੰਤਰ ਦਿਵਸ ਦਾ ਸੂਬਾ ਪੱਧਰੀ ਸਮਾਗਮ, ਰਾਜਪਾਲ ਲਹਿਰਾਉਣਗੇ ਕੌਮੀ ਝੰਡਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।