Chandigarh News: ਚੰਡੀਗੜ੍ਹ ਵਿੱਚ ਅੱਜ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਚੰਡੀਗੜ੍ਹ ਪੁਲਿਸ ਨੇ ਇੱਕ ਪ੍ਰਾਪਰਟੀ ਡੀਲਰ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਦੇ ਇੱਕ ਸੀਨੀਅਰ ਆਈਪੀਐਸ ਅਧਿਕਾਰੀ ਦੇ ਇੱਕ ਰਿਸ਼ਤੇਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਦੱਸ ਦਈਏ ਕਿ ਮਾਰਚ ਵਿੱਚ ਸੈਕਟਰ 9, ਚੰਡੀਗੜ੍ਹ ਵਿੱਚ ਇੱਕ ਜਾਇਦਾਦ ਦੇ ਵਿਵਾਦ ਤੋਂ ਬਾਅਦ ਇੱਕ ਨੌਜਵਾਨ ਦੀ ਕਾਰ ਵਿੱਚ ਬੈਠੇ ਹੋਏ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਚੰਡੀਗੜ੍ਹ ਪੁਲਿਸ ਨੇ ਇਸੇ ਮਾਮਲੇ ਵਿੱਚ ਆਈਪੀਐਸ ਅਧਿਕਾਰੀ ਦੇ ਰਿਸ਼ਤੇਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਰਟੀ ਡੀਲਰ ਨੂੰ ਉਸਦੀ ਕਾਰ ਵਿੱਚ ਬੈਠੇ ਹੋਏ ਗੋਲੀ ਮਾਰ ਦਿੱਤੀ ਗਈ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: ਵੱਡੀ ਖ਼ਬਰ! ਪੰਜਾਬ ਪੁਲਿਸ ਦੇ ਹੌਲਦਾਰ ਦੀ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
ਜਾਣਕਾਰੀ ਮੁਤਾਬਕ, ਸੈਕਟਰ 9, ਚੰਡੀਗੜ੍ਹ ਵਿੱਚ ਪ੍ਰਾਪਰਟੀ ਡੀਲਰ ਚਮਨਪ੍ਰੀਤ ਸਿੰਘ ਉਰਫ਼ ਚਿੰਨੀ ਕੁਬੇਹਰੀ ਦੇ ਦਿਨ-ਦਿਹਾੜੇ ਗੋਲੀ ਮਾਰ ਕੇ ਕੀਤੇ ਗਏ ਕਤਲ ਦੇ ਮਾਸਟਰਮਾਈਂਡ, ਪੰਜਾਬ ਦੇ ਆਈਪੀਐਸ ਅਧਿਕਾਰੀ ਦੀ ਭਰਜਾਈ ਅਮਰੀਨ ਰਾਏ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਮਰੀਨ ਸੈਕਟਰ 35, ਚੰਡੀਗੜ੍ਹ ਦੀ ਰਹਿਣ ਵਾਲੀ ਹੈ।
ਇਹ ਵੀ ਪੜ੍ਹੋ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਨਵਾਂ ਕਾਰਜਕਾਰੀ ਪ੍ਰਧਾਨ ਕੀਤਾ ਨਿਯੁਕਤ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
