Mohali News: ਅੱਜ ਵੀ ਲੋਕਾਂ ਵਿਚਾਲੇ ਦਾਜ ਪ੍ਰਥਾ ਇੱਕ ਗੰਭੀਰ ਸਮੱਸਿਆ ਬਣੀ ਹੋਈ ਹੈ। ਇਸਦੇ ਅਕਸਰ ਕਈ ਮਾਮਲੇ ਸਾਹਮਣੇ ਆਉਂਦੇ ਹਨ। ਇਸ ਦੌਰਾਨ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣਨ ਤੋਂ ਬਾਅਦ ਹਰ ਕੋਈ ਹੈਰਾਨ ਰਹਿ ਗਿਆ। ਦਰਅਸਲ, ਮੋਹਾਲੀ ਦੇ ਪੁਲਿਸ ਸਟੇਸ਼ਨ ਮਟੌਰ ਵਿੱਚ ਦਾਜ ਲਈ ਪਰੇਸ਼ਾਨੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ ਗੁਰਪ੍ਰੀਤ ਕੌਰ ਨੇ ਆਪਣੇ ਪਤੀ ਕੁਲਦੀਪ ਰਾਜ ਸਿੰਘ, ਸਹੁਰਾ ਹਰਗੋਵਿੰਦ ਸਿੰਘ ਅਤੇ ਸੱਸ ਹਰਪ੍ਰੀਤ ਕੌਰ 'ਤੇ ਹਮਲੇ ਦਾ ਦੋਸ਼ ਲਗਾਇਆ ਹੈ। ਹਰਗੋਵਿੰਦ ਸਿੰਘ ਪੰਜਾਬ ਪੁਲਿਸ ਦਾ ਸੇਵਾਮੁਕਤ SSP ਰੈਂਕ ਦਾ ਅਧਿਕਾਰੀ ਦੱਸਿਆ ਜਾਂਦਾ ਹੈ। ਪੁਲਿਸ ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੀ ਹੈ।

Continues below advertisement

ਗਾਲੀ-ਗਲੌਚ ਅਤੇ ਮਾਨਸਿਕ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤਾ

ਪੀੜਤ ਗੁਰਪ੍ਰੀਤ ਕੌਰ ਨੇ ਦਾਜ ਮੰਗਣ ਅਤੇ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕਰਵਾਇਆ ਹੈ। ਇਹ ਕਾਰਵਾਈ ਹਰਗੋਬਿੰਦ ਸਿੰਘ ਦੀ ਨੂੰਹ ਗੁਰਪ੍ਰੀਤ ਕੌਰ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਗੁਰਪ੍ਰੀਤ ਕੌਰ ਨੇ ਦੋਸ਼ ਲਗਾਇਆ ਹੈ ਕਿ ਕਰੀਬ 5 ਸਾਲ ਪਹਿਲਾਂ ਉਸ ਦਾ ਵਿਆਹ ਕੁਲਦੀਪ ਰਾਜ ਸਿੰਘ ਨਾਲ ਹੋਇਆ ਸੀ, ਜੋ ਇਸ ਵੇਲੇ ਵਿਜੀਲੈਂਸ ਵਿਭਾਗ ਵਿੱਚ ਤੈਨਾਤ ਹੈ। ਵਿਆਹ ਤੋਂ ਬਾਅਦ ਤੋਂ ਹੀ ਸੱਸ, ਸਹੁਰੇ ਅਤੇ ਪਤੀ ਵੱਲੋਂ ਵਧੇਰੇ ਦਾਜ ਦੀ ਮੰਗ ਕੀਤੀ ਜਾਂਦੀ ਰਹੀ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਮੰਗਾਂ ਪੂਰੀਆਂ ਨਾ ਕਰਨ ’ਤੇ ਉਸ ਨਾਲ ਕੁੱਟਮਾਰ, ਗਾਲੀ-ਗਲੌਚ ਅਤੇ ਮਾਨਸਿਕ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ।

Continues below advertisement

ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ

ਪੁਲਿਸ ਨੇ ਪ੍ਰਾਰੰਭਿਕ ਜਾਂਚ ਤੋਂ ਬਾਅਦ ਹਰਗੋਬਿੰਦ ਸਿੰਘ, ਉਨ੍ਹਾਂ ਦੀ ਪਤਨੀ ਅਤੇ ਪੁੱਤਰ ਕੁਲਦੀਪ ਰਾਜ ਸਿੰਘ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 85, 115(2) ਅਤੇ 315(2) ਤਹਿਤ ਐਫਆਈਆਰ ਦਰਜ ਕਰ ਲਈ ਹੈ।

ਮਟੌਰ ਥਾਣੇ ਦੇ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਪੀੜਤ ਮਹਿਲਾ ਦੀ ਲਿਖਤੀ ਸ਼ਿਕਾਇਤ ਅਤੇ ਉਪਲਬਧ ਸਬੂਤਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਹੁਣ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।