Punjab News: ਸਰਕਾਰ ਕੈਬਨਿਟ ਨੇ ਅਟਾਰਨੀ ਜਨਰਲ (ਏਜੀ) ਵਿਨੋਦ ਘਈ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਏਜੀ ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜਿਆ ਸੀ। ਨਵੇਂ ਏਜੀ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ। 


ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ....ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵੱਲੋਂ ਪ੍ਰਵਾਨਗੀ ਦਿੱਤੀ ਗਈ...ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ...ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ 'ਚ ਚਰਚਾ ਹੋਈ...ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ...ਜਲਦ ਮਾਨਸੂਨ ਇਜਲਾਸ ਸੱਦਣ 'ਤੇ ਵੀ ਵਿਚਾਰ ਹੋਇਆ...ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ...


 






ਕੈਬਨਿਟ ਮੀਟਿੰਗ ਵਿੱਚ ਨਵੇਂ ਏਜੀ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦੇਣ ਦੇ ਨਾਲ ਹੀ ਐਸਵਾਈਐਲ ਦੇ ਮਸਲੇ ਨੂੰ ਲੈ ਕੇ ਚਰਚਾ ਹੋਈ। ਮੀਟਿੰਗ ਵਿੱਚ ਫੈਸਲਾ ਹੋਇਆ ਕਿ ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਲਦ ਮਾਨਸੂਨ ਇਜਲਾਸ ਸੱਦਣ 'ਤੇ ਵੀ ਵਿਚਾਰ ਕੀਤੀ ਗਈ ਹੈ।



ਹੋਰ ਪੜ੍ਹੋ : ਅਫੀਮ ਦੀ ਸਪਲਾਈ ਲਈ ਨਵਾਂ ਜੁਗਾੜ! ਪਾਰਸਲਾਂ ਰਾਹੀਂ ਭੇਜੀ ਜਾ ਰਹੀ 'ਕਾਲੀ ਨਾਗਨੀ'


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।