ਪੜਚੋਲ ਕਰੋ

Punjab News: ਸੀਐਮ ਭਗਵੰਤ ਮਾਨ ਅੱਜ ਮੈਦਾਨ 'ਚ ਉਤਾਰਣਗੇ ਨਵੇਂ ਪਟਵਾਰੀ, ਚੰਡੀਗੜ੍ਹ 'ਚ ਸਮਾਗਮ

Punjab News:ਮੁੱਖ ਮੰਤਰੀ ਨੇ ਦੋ ਦਿਨ ਪਹਿਲਾਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ। ਉਨ੍ਹਾਂ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦੇ ਸੰਦੇਸ਼ ਤੋਂ ਇਲਾਵਾ ਇਹ ਵੀ ਕਿਹਾ ਸੀ ਕਿ ਪਟਵਾਰੀਆਂ ਦੀ ਨਵੀਂ ਭਰਤੀ..

Punjab News: ਪੰਜਾਬ ਸਰਕਾਰ ਤੇ ਪਟਵਾਰੀਆਂ ਵਿਚਾਲੇ ਚੱਲ ਰਹੇ ਵਿਵਾਦ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣਗੇ। ਸੀਐਮ ਮਾਨ ਵੱਲੋਂ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਇਹ ਪ੍ਰੋਗਰਾਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਸਵੇਰੇ 11 ਵਜੇ ਹੋ ਰਿਹਾ ਹੈ। 

ਦੱਸ ਦਈਏ ਕਿ ਮੁੱਖ ਮੰਤਰੀ ਨੇ ਦੋ ਦਿਨ ਪਹਿਲਾਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ। ਉਨ੍ਹਾਂ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦੇ ਸੰਦੇਸ਼ ਤੋਂ ਇਲਾਵਾ ਇਹ ਵੀ ਕਿਹਾ ਸੀ ਕਿ ਪਟਵਾਰੀਆਂ ਦੀ ਨਵੀਂ ਭਰਤੀ ਲਈ ਜਲਦੀ ਹੀ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ। ਸੀਐਮ ਮਾਨ ਨੇ ਪਟਵਾਰੀਆਂ 'ਤੇ ਚੁਟਕੀ ਲੈਂਦਿਆਂ ਆਪਣੇ ਟਵੀਟ 'ਚ ਲਿਖਿਆ ਸੀ ਕਿ ਉਮੀਦ ਹੈ ਕਿ ਨਵੀਂ ਕਲਮ ਨਵੇਂ ਹੱਥਾਂ 'ਚ ਦਿੱਤੀ ਜਾਵੇਗੀ। ਉਹ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।

ਦਰਅਸਲ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਪਟਵਾਰੀਆਂ ਦੀ ਹੜਤਾਲ ਖਤਮ ਕਰਨ ਲਈ ਸੂਬੇ ਵਿੱਚ ਐਸਮਾ ਐਕਟ ਲਾਗੂ ਕਰ ਦਿੱਤਾ ਹੈ। ਇਸ ਤੋਂ ਨਾਰਾਜ਼ ਪਟਵਾਰੀਆਂ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ ਸਰਕਲਾਂ ਤੋਂ ਇਲਾਵਾ ਹੋਰ ਸਰਕਲਾਂ ਵਿੱਚ ਕੰਮ ਨਹੀਂ ਕਰਨਗੇ। ਅਜਿਹਾ ਸਰਕਾਰ 'ਤੇ ਦਬਾਅ ਬਣਾਉਣ ਲਈ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਨੇ ਅੰਡਰ ਟ੍ਰੇਨਿੰਗ ਪਟਵਾਰੀਆਂ ਨੂੰ ਵੀ ਨਿਯੁਕਤੀ ਪੱਤਰ ਦੇ ਕੇ ਉਨ੍ਹਾਂ ਨੂੰ ਡਿਊਟੀ 'ਤੇ ਲਿਆਉਣ ਦਾ ਐਲਾਨ ਕੀਤਾ ਹੈ ਤੇ ਜਲਦੀ ਹੀ ਨਵੀਂ ਭਰਤੀ ਕੀਤੀ ਜਾਵੇਗੀ।

ਪੰਜਾਬ ਸਰਕਾਰ ਨੇ ਪਟਵਾਰੀਆਂ ਦੇ ਦਬਾਅ ਅੱਗੇ ਝੁਕਣ ਤੇ ਗੱਲਬਾਤ ਰਾਹੀਂ ਮਾਮਲਾ ਹੱਲ ਕਰਨ ਦੀ ਬਜਾਏ 741 ਸਿਖਿਆਰਥੀ ਪਟਵਾਰੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਹ ਜਾਣਕਾਰੀ ਦਿੱਤੀ ਸੀ। ਉਨ੍ਹਾਂ ਦੱਸਿਆ ਸੀ ਕਿ 741 ਪਟਵਾਰੀਆਂ ਦੀ 15 ਮਹੀਨਿਆਂ ਦੀ ਅੰਡਰ ਟ੍ਰੇਨਿੰਗ ਮੁਕੰਮਲ ਹੋ ਚੁੱਕੀ ਹੈ। 18 ਮਹੀਨਿਆਂ ਦੀ ਸਿਖਲਾਈ ਹੁੰਦੀ ਹੈ, ਪਰ ਬਾਕੀ 3 ਮਹੀਨਿਆਂ ਵਿੱਚ ਉਨ੍ਹਾਂ ਨੂੰ ਪਟਵਾਰ ਸਰਕਲ ਵਿੱਚ ਤਾਇਨਾਤ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਨੇ 710 ਨਵੇਂ ਪਟਵਾਰੀਆਂ ਦੀ ਵੈਰੀਫਿਕੇਸ਼ਨ ਤੇ ਹੋਰ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਜਲਦੀ ਹੀ 586 ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਬਣਾਈਆਂ ਜਾ ਰਹੀਆਂ ਹਨ ਤੇ ਇਸ ਦਾ ਇਸ਼ਤਿਹਾਰ ਵੀ ਜਲਦੀ ਜਾਰੀ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਅਸਾਮੀਆਂ ਨੂੰ ਹਰੀ ਝੰਡੀ ਦਿੰਦਿਆਂ ਸਬੰਧਤ ਵਿਭਾਗ ਨੂੰ ਇਨ੍ਹਾਂ ਲਈ ਪ੍ਰੀਖਿਆਵਾਂ ਕਰਵਾਉਣ ਦੇ ਹੁਕਮ ਦਿੱਤੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Embed widget