CM Bhagwant Mann: ਚੋਣਾਂ ਤੋਂ ਬਾਅਦ ਸੀਐਮ ਮਾਨ (Bhagwant Mann) ਵਰਕ ਮੋਡ ਉੱਤੇ ਆ ਗਏ ਹਨ। ਅੱਜ ਉਨ੍ਹਾਂ ਨੇ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਖਾਸ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਨੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਦੇ ਵਿੱਚ ਚਰਚਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਚੋਣਾਂ ਸਮੇਂ ਕੁੱਝ ਅਫਵਾਹਾਂ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈਕੇ ਫੈਲਾਈਆਂ ਗਈਆਂ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਈ ਵੀ ਰਾਸ਼ਨ ਕਾਰਡ ਨਹੀਂ ਕੱਟਿਆ ਗਿਆ।

 


 


ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈਕੇ ਫੈਲਾਈਆਂ ਗਈਆਂ ਅਫਵਾਹਾਂ


 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਐਕਸ ਉੱਤੇ ਮੀਟਿੰਗ ਦੇ ਵਿੱਚ ਹੋਈ ਚਰਚਾ ਨੂੰ ਦੱਸਿਆ ਹੈ ਅਤੇ ਉਨ੍ਹਾਂ ਨੇ ਲਿਖਿਆ ਗਿਆ ਹੈ- 'ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ... ਚੋਣਾਂ ਸਮੇਂ ਕੁੱਝ ਅਫਵਾਹਾਂ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈਕੇ ਫੈਲਾਈਆਂ ਗਈਆਂ ਸੀ...ਪਰ ਸਰਕਾਰ ਨੇ ਕੋਈ ਰਾਸ਼ਨ ਨਹੀਂ ਘਟਾਇਆ... ਸਾਰੇ ਜ਼ਿਲ੍ਹਿਆਂ ਦੇ DCs ਤੋਂ ਵੀ ਰਿਪੋਰਟ ਮੰਗ ਲਈ ਹੈ...'

 

 













 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।