Punjab News: ਕਿਸਾਨਾਂ ਦਾ ਅੱਜ ਚੰਡੀਗੜ੍ਹ ਕੂਚ, ਟਰੈਕਟਰ-ਟਰਾਲੀਆਂ ਨਾਲ ਆਉਣਗੇ, 18 ਐਂਟਰੀ ਪੁਆਇੰਟ ਸੀਲ, 2500 ਜਵਾਨ ਤੈਨਾਤ
CM ਮਾਨ ਨੇ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਨੂੰ ਧਰਨਾ ਸਟੇਟ ਬਣਾਇਆ ਹੋਇਆ ਹੈ। ਮੋਰਚੇ 'ਚ ਆਉਣ ਵਾਲੇ ਕਿਸਾਨਾਂ ਨੂੰ ਹਿਰਾਸਤ 'ਚ ਲਿਆ ਜਾਵੇਗਾ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਤਣਾਅ ਤੋਂ ਬਾਅਦ ਸਾਂਝਾ ਕਿਸਾਨ ਮੋਰਚਾ (SKM) ਦੀ ਅਗਵਾਈ 'ਚ ਕਿਸਾਨ ਅੱਜ ਚੰਡੀਗੜ੍ਹ 'ਚ ਪੱਕਾ ਧਰਨਾ ਲਗਾਉਣ ਲਈ ਟਰੈਕਟਰ-ਟਰਾਲੀਆਂ ਨਾਲ ਕੂਚ ਕਰਨਗੇ। CM ਮਾਨ ਨੇ ਚੇਤਾਵਨੀ ਦਿੱਤੀ ਹੈ ਕਿ ਪੰਜਾਬ ਨੂੰ ਧਰਨਾ ਸਟੇਟ ਬਣਾਇਆ ਹੋਇਆ ਹੈ। ਮੋਰਚੇ 'ਚ ਆਉਣ ਵਾਲੇ ਕਿਸਾਨਾਂ ਨੂੰ ਹਿਰਾਸਤ 'ਚ ਲਿਆ ਜਾਵੇਗਾ।
ਹੋਰ ਪੜ੍ਹੋ : ਪੰਜਾਬ ਪੁਲਿਸ ਵੱਲੋਂ ਸਖਤ ਐਕਸ਼ਨ! ਦੋ ਨਸ਼ਾ ਤਸਕਰਾਂ ਦੇ ਘਰਾਂ 'ਤੇ ਚਲਾਏ ਬੁਲਡੋਜ਼ਰ
ਐਂਟਰੀ ਪੁਆਇੰਟਸ 'ਤੇ ਵਾਹਨਾਂ ਦੀ ਆਵਾਜਾਈ ਬੰਦ
ਚੰਡੀਗੜ੍ਹ ਪੁਲਿਸ ਨੇ ਸਾਰੇ ਐਂਟਰੀ ਪੁਆਇੰਟਸ 'ਤੇ ਵਾਹਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਹੈ। ਹਰੇਕ ਪੁਆਇੰਟ 'ਤੇ ਲਗਭਗ 2500 ਜਵਾਨ ਤੈਨਾਤ ਕੀਤੇ ਗਏ ਹਨ। ਥਾਣਿਆਂ ਦੇ SHO ਨੂੰ ਥਾਣਾ ਨਾ ਛੱਡਣ ਦੇ ਹੁਕਮ ਦਿੱਤੇ ਗਏ ਹਨ।
ਕਿਸਾਨਾਂ ਵੱਲੋਂ ਚੰਡੀਗੜ੍ਹ ਕੂਚ ਦਾ ਐਲਾਨ
ਸਾਂਝਾ ਕਿਸਾਨ ਮੋਰਚਾ ਨੇ ਸਾਫ਼ ਕਰ ਦਿੱਤਾ ਹੈ ਕਿ ਮੋਰਚਾ ਟਰੈਕਟਰ-ਟਰਾਲੀਆਂ ਦੇ ਨਾਲ ਹਰ ਹਾਲਤ ਵਿੱਚ ਚੰਡੀਗੜ੍ਹ ਕੂਚ ਕਰੇਗਾ। ਸਰਕਾਰ ਜਿੱਥੇ ਵੀ ਉਨ੍ਹਾਂ ਨੂੰ ਰੋਕੇਗੀ, ਉਥੇ ਹੀ ਕਿਸਾਨ ਧਰਨੇ 'ਤੇ ਬੈਠ ਜਾਣਗੇ।
ਸਾਬਕਾ CM ਵੱਲੋਂ ਸੂਬਾ ਸਰਕਾਰ ਦੇ ਐਕਸ਼ਨ ਦੀ ਨਿੰਦਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਦੇਰ ਰਾਤ ਪੁਲਿਸ ਥਾਣੇ 'ਚ ਪੰਜਾਬ ਸਰਕਾਰ ਵੱਲੋਂ ਹਿਰਾਸਤ 'ਚ ਲਏ ਗਏ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ। ਚੰਨੀ ਖਰੜ ਤਹਿਸੀਲ ਦੇ ਘੜੂਆਂ ਥਾਣੇ 'ਚ ਹਿਰਾਸਤ 'ਚ ਲਏ ਗਏ ਕਿਸਾਨ ਆਗੂਆਂ ਨੂੰ ਮਿਲਣ ਪਹੁੰਚੇ ਅਤੇ ਸਰਕਾਰ ਦੀ ਕਾਰਵਾਈ ਦੀ ਨਿੰਦਾ ਕੀਤੀ।
SKMਦੇ ਪੱਕੇ ਮੋਰਚੇ ਦੇ ਐਲਾਨ ਨੂੰ ਵੇਖਦਿਆਂ ਸੋਮਵਾਰ ਦੇਰ ਰਾਤ ਤੋਂ ਹੀ ਪੰਜਾਬ ਪੁਲਿਸ ਨੇ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਸ਼ੁਰੂ ਕਰ ਦਿੱਤੀ, ਜੋ ਮੰਗਲਵਾਰ ਸਾਰਾ ਦਿਨ ਜਾਰੀ ਰਹੀ। ਇਸ ਦੌਰਾਨ ਕਈ ਕਿਸਾਨ ਆਗੂਆਂ ਨੂੰ ਘਰਾਂ ਤੋਂ ਹਿਰਾਸਤ ਵਿੱਚ ਲਿਆ ਗਿਆ, ਜਦਕਿ ਕੁਝ ਨੂੰ ਨਜ਼ਰਬੰਦ ਵੀ ਕਰ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















