Gurdas Maan's Show at Panjab University Canceled: ਪੰਜਾਬ ਯੂਨੀਵਰਸਿਟੀ ਵਿੱਚ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸ਼ੋਅ ਨੂੰ ਕਰਨ ਦੀ ਇਜਾਜ਼ਤ ਨਹੀਂ ਦਿੱਤੀ, ਜਿਸ ਕਾਰਨ ਇਹ ਪ੍ਰੋਗਰਾਮ ਰੱਦ ਕਰਨਾ ਪਿਆ। ਉੱਧਰ ਜਦੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਹ ਰੋਸ 'ਚ ਧਰਨੇ ਉੱਤੇ ਬੈਠ ਗਏ ਹਨ।
ਵਿਦਿਆਰਥੀ ਨਿਰਾਸ਼, ਪ੍ਰਸ਼ਾਸਨ ਦੇ ਖਿਲਾਫ ਕੀਤੀ ਨਾਅਰੇਬਾਜ਼ੀ
ਇਸ ਫੈਸਲੇ ਨਾਲ ਵਿਦਿਆਰਥੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਗੁਰਦਾਸ ਮਾਨ ਦੇ ਸ਼ੋਅ ਰੱਦ ਨੂੰ ਲੈ ਕੇ ਨਾਰਾਜ਼ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੇ ਕੈਂਪਸ ਵਿੱਚ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਹ ਸ਼ੋਅ ਉਹਨਾਂ ਦੇ ਸੱਭਿਆਚਾਰਕ ਪ੍ਰੋਗਰਾਮ ਦਾ ਹਿੱਸਾ ਸੀ ਅਤੇ ਪ੍ਰਸ਼ਾਸਨ ਦਾ ਇਹ ਫੈਸਲਾ ਗੈਰ-ਵਾਜਬ ਹੈ। ਉਹਨਾਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਗੁਰਦਾਸ ਮਾਨ ਨੂੰ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ 'ਛੱਲਾ', 'ਸੱਜਣਾ ਵੇ ਸੱਜਣਾ', 'ਅਸੀਂ ਤੇਰੇ ਸ਼ਹਿਰ ਨੂੰ ਸਲਾਮ', 'ਕੀ ਬਣੂੰ ਦੁਨੀਆ ਦਾ', 'ਅਪਣਾ ਪੰਜਾਬ ਹੋਵੇ' ਵਰਗੇ ਕਈ ਗੀਤ ਸਰੋਤਿਆਂ ਦੀ ਝੋਲੀ ਪਾਏ ਹਨ। ਅੱਜ ਵੀ ਲੋਕ ਉਨ੍ਹਾਂ ਦੇ ਗੀਤਾਂ ਨੂੰ ਖੂਬ ਪਿਆਰ ਬਖਸ਼ਦੇ ਹਨ। ਪੰਜ ਦਹਾਕਿਆਂ ਦਾ ਸੁਨਿਹਰਾ ਸਫ਼ਰ ਹੰਢਾਂ ਚੁੱਕੇ ਗਾਇਕ ਗੁਰਦਾਸ ਮਾਨ ਬਦਲਦੇ ਸਮੇਂ ਦੇ ਅਨੁਕੂਲ ਹੋਣ ਦੀ ਯੋਗਤਾ ਨੂੰ ਬਰਕਰਾਰ ਰੱਖਣ 'ਚ ਸਫ਼ਲ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।