Mohali Building Collapse: ਮੋਹਾਲੀ ਬਿਲਡਿੰਗ ਹਾਦਸੇ 'ਚ ਮਿਲੀ ਇੱਕ ਹੋਰ ਲਾਸ਼, ਹੁਣ ਤੱਕ 2 ਮੌਤਾਂ ਤੇ ਕਈ ਦੱਬੇ, ਮਕਾਨ ਮਾਲਕ ਖਿਲਾਫ FIR
Punjab Building Collapse: ਪੰਜਾਬ ਦੇ ਮੋਹਾਲੀ 'ਚ ਸ਼ਨੀਵਾਰ (21 ਦਸੰਬਰ) ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਮੋਹਾਲੀ ਦੇ ਸੋਹਾਣਾ ਇਲਾਕੇ 'ਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਇਲਾਕੇ 'ਚ ਹਫੜਾ-ਦਫੜੀ ਮਚ ਗਈ।

Punjab Building Collapse: ਪੰਜਾਬ ਦੇ ਮੋਹਾਲੀ 'ਚ ਸ਼ਨੀਵਾਰ (21 ਦਸੰਬਰ) ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਮੋਹਾਲੀ ਦੇ ਸੋਹਾਣਾ ਇਲਾਕੇ 'ਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮਲਬੇ 'ਚੋਂ ਹੁਣ ਤੱਕ ਦੋ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚੋਂ ਇਕ ਔਰਤ ਹੈ, ਜਦਕਿ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਫਿਲਹਾਲ ਬਚਾਅ ਕਾਰਜ ਜਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਮਾਰਤ ਦੇ ਨੇੜੇ ਸਥਿਤ ਇੱਕ ਹੋਰ ਇਮਾਰਤ ਦੇ ਬੇਸਮੈਂਟ ਵਿੱਚ ਖੁਦਾਈ ਚੱਲ ਰਹੀ ਸੀ, ਜਿਸ ਕਾਰਨ ਇਸ ਇਮਾਰਤ ਦੀ ਨੀਂਹ ਕਮਜ਼ੋਰ ਹੋ ਗਈ ਅਤੇ ਇਹ ਡਿੱਗ ਗਈ। ਡਿੱਗੀ ਇਮਾਰਤ ਵਿੱਚ ਇੱਕ ਜਿਮ ਚੱਲ ਰਿਹਾ ਸੀ ਅਤੇ ਘਟਨਾ ਦੇ ਸਮੇਂ ਉੱਥੇ ਬਹੁਤ ਸਾਰੇ ਲੋਕ ਮੌਜੂਦ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਅਤੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਬਚਾਅ ਕਾਰਜ ਵਿੱਚ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਮਲਬਾ ਹਟਾਇਆ ਜਾ ਰਿਹਾ ਹੈ ਅਤੇ ਐਨਡੀਆਰਐਫ ਦੀਆਂ ਟੀਮਾਂ ਦੇ ਨਾਲ ਭਾਰਤੀ ਫੌਜ ਦੇ ਜਵਾਨ ਵੀ ਲੱਗੇ ਹੋਏ ਹਨ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਵੀ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਇਸ ਮਾਮਲੇ ਵਿੱਚ ਮੋਹਾਲੀ ਦੇ ਬਿਲਡਿੰਗ ਮਾਲਕਾਂ ਪਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 105 ਤਹਿਤ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ
ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ, "ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਵਿੱਚ ਸੋਹਾਣਾ ਨੇੜੇ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਵਾਪਰੇ ਹਾਦਸੇ ਬਾਰੇ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਸਮੁੱਚਾ ਪ੍ਰਸ਼ਾਸਨ ਅਤੇ ਹੋਰ ਬਚਾਅ ਟੀਮਾਂ ਮੌਕੇ 'ਤੇ ਤਾਇਨਾਤ ਹਨ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਅਸੀਂ ਆਸ ਕਰਦੇ ਹਾਂ ਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਾ ਹੋਵੇ, ਅਸੀਂ ਦੋਸ਼ੀਆਂ ਖਿਲਾਫ ਕਾਰਵਾਈ ਕਰਾਂਗੇ ਅਤੇ ਲੋਕਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕਰਦੇ ਹਾਂ।






















