Public Works Minister Harbhajan Singh ETO: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ।


ਹੋਰ ਪੜ੍ਹੋ : CM ਮਾਨ ਅਤੇ ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ



ਅਧਿਕਾਰੀਆਂ ਨੂੰ ਕੰਮਾਂ ਦੀ ਅਲਾਟਮੈਂਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ


ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਜਾਣੂ ਕਰਵਾਇਆ ਕਿ ਬਹੁਤੀਆਂ ਪ੍ਰਸ਼ਾਸਕੀ ਪ੍ਰਵਾਨਗੀਆਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਕੰਮਾਂ ਦੀ ਅਵਾਰਡ ਪ੍ਰਕਿਰਿਆ ਜਾਰੀ ਹੈ। ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਕੰਮਾਂ ਦੀ ਅਲਾਟਮੈਂਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਲੁੱਕ ਪਾਉਣ ਦੇ ਕੰਮਾਂ ਨੂੰ ਮੁਕੰਮਲ ਕੀਤਾ ਜਾ ਸਕੇ।


 



ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਪ੍ਰਬੰਧਕੀ ਕੰਮਕਾਜ ਵਿੱਚ ਸੁਧਾਰ ਲਈ ਅਧਿਕਾਰੀਆਂ ਦੀ ਅਣਉਪਲਬਧਤਾ ਦੌਰਾਨ ਲਿੰਕ ਅਫ਼ਸਰ ਰੱਖਣ ਦੇ ਪ੍ਰਸਤਾਵ ‘ਤੇ ਵੀ ਸਹਿਮਤੀ ਪ੍ਰਗਟਾਈ।


ਹੋਰ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਸ਼ਾਸ਼ਤਰੀ, ਇੰਦਰਜੀਤ ਨਿੱਕੂ ਵੀ ਨਾਲ ਆਏ ਨਜ਼ਰ


ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਇੰਜੀਨੀਅਰਾਂ ਨੂੰ ਆਪਣੇ ਪੱਧਰ ‘ਤੇ ਲਗਾਤਾਰ ਕੰਮਾਂ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਸਮੀਖਿਆ ਕਰਦੇ ਰਹਿਣ ਦੀ ਸਲਾਹ ਦਿੱਤੀ। ਮੀਟਿੰਗ ਵਿੱਚ ਮੁੱਖ ਇੰਜਨੀਅਰਾਂ ਵਿੱਚ ਰਵੀ ਚਾਵਲਾ, ਵਿਜੇ ਚੋਪੜਾ, ਗਗਨਦੀਪ ਸਿੰਘ, ਪਰਮ ਜੋਤੀ ਅਰੋੜਾ, ਅਤੇ ਸੁਪਰਡੈਂਟ ਇੰਜਨੀਅਰ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।