Punjab News: ਪੰਜਾਬ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਅੱਜ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ (Punjab Police cat Gurmeet Singh Pinky)। ਪਿੰਕੀ ਕੈਟ ਵਜੋਂ ਜਾਣੇ ਜਾਂਦੇ ਗੁਰਮੀਤ ਸਿੰਘ ਪਿੰਕੀ ਸਾਲ 2001 ਵਿੱਚ ਲੁਧਿਆਣਾ ਵਿੱਚ ਅਵਤਾਰ ਸਿੰਘ ਗੋਲਾ ਦੇ ਕਤਲ ਲਈ ਉਮਰ ਕੈਦ ਦੀ ਸਜ਼ਾ ਹੋਈ ਸੀ।
ਖਾਲਿਸਤਾਨੀ ਜਗਤਾਰ ਸਿੰਘ ਹਵਾਰਾ ਨੂੰ ਦੋ ਵਾਰ ਗ੍ਰਿਫਤਾਰ ਕਰਨ ਤੋਂ ਬਾਅਦ ਪਿੰਕੀ ਮਸ਼ਹੂਰ ਹੋ ਗਿਆ ਸੀ। ਉਸ ਨੇ ਪੁਲਿਸ ਬਹਾਦਰੀ ਦਾ ਤਗਮਾ ਵੀ ਜਿੱਤਿਆ ਸੀ ਪਰ ਗੋਲਾ ਦੇ ਕਤਲ ਤੋਂ ਬਾਅਦ ਉਹ ਵਿਵਾਦਾਂ ਵਿੱਚ ਘਿਰ ਗਿਆ ਸੀ। ਉਸ ਨੇ ਪੁਲਿਸ ਬਾਰੇ ਕਈ ਵੱਡੇ ਖੁਲਾਸੇ ਵੀ ਕੀਤੇ ਸੀ।
ਪਿੱਕੀ ਨੇ ਇੱਕ ਵਾਰ ਦਾਅਵਾ ਕੀਤਾ ਸੀ ਕਿ ਉਸ ਕੋਲ ਪੰਜਾਬ ਵਿੱਚ ਅੱਤਵਾਦ ਦੌਰਾਨ 52 ਝੂਠੇ ਮੁਕਾਬਲਿਆਂ ਦੇ ਸਬੂਤ ਹਨ। ਪਿੰਕੀ ਨੂੰ ਸਵੇਰੇ ਦਿਲ ਦਾ ਦੌਰਾ ਪਿਆ ਤੇ ਚੰਡੀਗੜ੍ਹ ਦੇ ਸੈਕਟਰ 34 ਦੇ ਨਿੱਜੀ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।