Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਇੱਕ ਟਰੈਵਲ ਏਜੰਟ (travel agent) ਦੇ ਸਹਿਯੋਗੀ ਨੂੰ ਸੁਖਦੀਪ ਕੌਰ ਗਿੱਲ ਵਾਸੀ ਨਿਊ ਸੋਢੀ ਨਗਰ, ਮੋਗਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।


ਹੋਰ ਪੜ੍ਹੋ : 20 ਲੱਖ ਰਿਸ਼ਵਤ ਵਸੂਲਣ ਦੇ ਮਾਮਲੇ 'ਚ ਨਵਾਂ ਮੋੜ! ਤਤਕਾਲੀ ਆਈਜੀ ਪ੍ਰਦੀਪ ਕੁਮਾਰ ਯਾਦਵ ਦੀਆਂ ਵਧ ਸਕਦੀਆਂ ਮੁਸ਼ਕਲਾਂ



ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਦੀਪ ਕੌਰ ਗਿੱਲ ਨੇ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.), ਵਿਜੀਲੈਂਸ ਬਿਊਰੋ ਲੁਧਿਆਣਾ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਮੁਲਜ਼ਮ ਟਰੈਵਲ ਏਜੰਟ ਕਮਲ ਗੋਇਲ, ਜਿਸ ਦਾ ਦਫ਼ਤਰ ਟਰੈਵਲ ਕਲੱਬ ਪਾਸਪੋਰਟ ਸੇਵਾ ਕੇਂਦਰ ਲੁਧਿਆਣਾ ਨੇੜੇ ਸਥਿਤ ਹੈ, ਨੇ ਉਸ ਦੀਆਂ ਬੇਟੀਆਂ ਦੇ ਨਾਂ ਦਰੁੱਸਤ ਕਰਨ ਅਤੇ ਪਾਸਪੋਰਟ ਰੀਨਿਊ ਕਰਨ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਸੀ।



ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਟਰੈਵਲ ਏਜੰਟ ਕਮਲ ਗੋਇਲ ਦੇ ਸਹਿਯੋਗੀ ਸੋਨੂੰ ਸ਼ਾਹ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਜਦੋਂਕਿ ਏਜੰਟ ਕਮਲ ਗੋਇਲ ਮੌਕੇ ਤੋਂ ਫਰਾਰ ਹੋ ਗਿਆ।



ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟਰੈਵਲ ਏਜੰਟ ਕਮਲ ਗੋਇਲ ਅਤੇ ਉਸਦੇ ਸਹਿਯੋਗੀ ਸੋਨੂੰ ਸ਼ਾਹ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਥਾਣਾ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.), ਪੰਜਾਬ ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਮਿਤੀ 28-08-2023 ਨੂੰ ਐਫ.ਆਈ.ਆਰ ਨੰ. 13 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਹੋਰ ਪੜ੍ਹੋ : ਕੇਂਦਰ ਸਰਕਾਰ ਵੱਲੋਂ ਰੱਖੜੀ ਮੌਕੇ ਵੱਡਾ ਤੋਹਫਾ! ਗੈਸ ਸਿਲੰਡਰ ਦੀਆਂ ਕੀਮਤਾਂ 'ਚ 200 ਰੁਪਏ ਕਟੌਤੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ