ਪੜਚੋਲ ਕਰੋ

ਪੰਜਾਬ ਪੁਲਿਸ ਨੇ ਅੰਤਰ-ਰਾਜੀ ਡਰੱਗ ਗਿਰੋਹ ਦਾ ਕੀਤਾ ਪਰਦਾਫਾਸ਼, 2.51 ਲੱਖ ਫਾਰਮਾ ਓਪੀਆਡਜ ਸਮੇਤ ਹਰਿਆਣਵੀ ਗ੍ਰਿਫ਼ਤਾਰ

ਇਹ ਤੀਜਾ ਅਜਿਹਾ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਰੈਕੇਟ ਹੈ ,ਜਿਸ ਦਾ ਫਤਹਿਗੜ੍ਹ ਸਾਹਿਬ ਜ਼ਿਲ੍ਹਾ ਪੁਲਿਸ ਵੱਲੋਂ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਪਰਦਾਫਾਸ਼ ਕੀਤਾ ਗਿਆ ਹੈ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ, ਫਤਹਿਗੜ੍ਹ ਸਾਹਿਬ ਪੁਲਿਸ ਨੇ ਹਰਿਆਣਾ ਦੇ ਰਹਿਣ ਵਾਲੇ ਇੱਕ ਵਿਅਕਤੀ  ਨੂੰ ਗ
ਗ੍ਰਿਫ਼ਤਾਰ ਕਰਦਿਆਂ ਉਸ ਕੋਲੋਂ 2.51 ਲੱਖ ਫਾਰਮਾ ਓਪੀਆਡ ਬਰਾਮਦ ਕਰਕੇ ਨਸ਼ੀਲੀਆਂ ਦਵਾਈਆਂ ਬਣਾਉਣ ਵਾਲੇ  ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਸ ਕਮ-ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਣਜੀਤ ਗੋਸਵਾਮੀ ਵਾਸੀ ਬੱਤਰਾ ਕਲੋਨੀ ਸੋਨੀਪਤ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਉਸਦੀ ‘ਕੀਆ’ ਕਾਰ,  ਜਿਸਦੀ ਵਰਤੋਂ ਉਹ ਹਰਿਆਣਾ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਕਰਦਾ ਸੀ, ਵਿੱਚੋਂ ਅਲਪਰਾਜ਼ੋਲਮ ਦੀਆਂ 2,37,000 ਗੋਲੀਆਂ ਅਤੇ ਪੀਵੋਨ ਸਪਾਸ ਦੇ  14,400  ਕੈਪਸੂਲ ਬਰਾਮਦ ਕੀਤੇ ਹਨ ।

ਇਹ ਤੀਜਾ ਅਜਿਹਾ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਰੈਕੇਟ ਹੈ ,ਜਿਸ ਦਾ ਫਤਹਿਗੜ੍ਹ ਸਾਹਿਬ ਜ਼ਿਲ੍ਹਾ ਪੁਲਿਸ ਵੱਲੋਂ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਪਰਦਾਫਾਸ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ, ਫਤਿਹਗੜ੍ਹ ਸਾਹਿਬ ਪੁਲਿਸ ਨੇ 14 ਜੁਲਾਈ, 2022 ਨੂੰ ਫਾਰਮਾ ਓਪੀਆਡਜ ਦੀਆਂ 7 ਲੱਖ ਗੋਲੀਆਂ/ਕੈਪਸੂਲ ਦੀ ਖੇਪ ਬਰਾਮਦ ਕੀਤੀ ਸੀ, ਜਦਕਿ 4 ਸਤੰਬਰ, 2022 ਨੂੰ ਫਾਰਮਾ ਓਪੀਆਡਜ ਦੀਆਂ 1.17 ਲੱਖ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਸਨ।

ਡੀਆਈਜੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਗੁਪਤ ਇਤਲਾਹ ਦੇ ਆਧਾਰ ’ਤੇ ਸੀਆਈਏ ਸਰਹਿੰਦ ਅਤੇ ਥਾਣਾ ਖਮਾਣੋਂ ਦੀਆਂ ਪੁਲੀਸ ਟੀਮਾਂ ਨੇ ਖਮਾਣੋਂ ਵਿਖੇ ਵਿਸ਼ੇਸ਼ ਚੈਕਿੰਗ ਕੀਤੀ ਅਤੇ ਰਜਿਸਟ੍ਰੇਸ਼ਨ ਨੰਬਰ ਐਚ.ਆਰ10 ਏਜੇ 9791 ਵਾਲੀ ‘ਕੀਆ’  ਕਾਰ ਨੂੰ ਰੋਕਿਆ, ਜਿਸ ਨੂੰ ਮੁਲਜ਼ਮ ਰਣਜੀਤ ਗੋਸਵਾਮੀ ਚਲਾ ਰਿਹਾ ਸੀ। ਉਨਾਂ ਦੱਸਿਆ ਕਿ ਕਾਰ ਦੀ ਚੈਕਿੰਗ ਦੌਰਾਨ ਪੁਲਿਸ ਟੀਮਾਂ ਨੇ ਵੱਡੀ ਮਾਤਰਾ ‘ਚ ਫਾਰਮਾ ਓਪੀਔਡ ਬਰਾਮਦ ਕੀਤੀ ।

ਫਤਹਿਗੜ੍ਹ ਸਾਹਿਬ ਦੇ ਐਸਐਸਪੀ ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਦਿੱਲੀ ਅਤੇ ਅੰਮ੍ਰਿਤਸਰ ਵਿੱਚ ਟਰਾਂਸਪੋਰਟ ਦਾ ਕਾਰੋਬਾਰ ਕਰਦਾ ਹੈ। ਉਨਾਂ ਦੱਸਿਆ ਕਿ ਦੋਸ਼ੀ ਨੇ ਕਬੂਲਿਆ ਹੈ ਕਿ ਉਹ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਵਿੱਚ ਫਾਰਮਾ ਓਪੀਔਡ ਦੀ ਸਪਲਾਈ ਕਰ ਰਿਹਾ ਹੈ ਅਤੇ ਉਸਦੇ ਜ਼ਿਆਦਾਤਰ ਗਾਹਕ ਮੋਗਾ ਅਤੇ ਲੁਧਿਆਣਾ ਵਿੱਚ ਹਨ।

ਉਨਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਥਾਣਾ ਫਤਿਹਗੜ ਸਾਹਿਬ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22 (ਸੀ) ਤਹਿਤ ਐਫਆਈਆਰ ਨੰਬਰ 131 ਦਰਜ ਕੀਤੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Attack on Property Dealer: ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...
ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget