ਪੜਚੋਲ ਕਰੋ

ਪੰਜਾਬ ਪੁਲਿਸ ਨੇ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲੇ ਗ੍ਰਿਫਤਾਰ ਕੀਤੇ 44 ਵਿਅਕਤੀਆਂ ਨੂੰ ਕੀਤਾ ਰਿਹਾਅ

Punjab News: ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਅਮਨ-ਕਾਨੂੰਨ ਨੂੰ ਖ਼ੋਰਾ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਚੱਲ ਰਹੇ ਅਭਿਆਨ ਦੌਰਾਨ , ਇਹਤਿਆਤ ਵਜੋਂ ਗਿਰਫਤਾਰ ਕੀਤੇ ਗਏ 44 ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਹੈ।

Punjab News: ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਅਮਨ-ਕਾਨੂੰਨ ਨੂੰ ਖ਼ੋਰਾ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਚੱਲ ਰਹੇ ਅਭਿਆਨ ਦੌਰਾਨ , ਇਹਤਿਆਤ ਵਜੋਂ ਗਿਰਫਤਾਰ ਕੀਤੇ ਗਏ 44 ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰ ਦਿੱਤਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅਪਰੇਸ਼ਨ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪ੍ਰੇਸ਼ਾਨ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਵਿੱਚ ਅਤੇ ਨੌਜਵਾਨਾਂ ਨੂੰ ਪ੍ਰੇਸ਼ਾਨੀ ਨਾ ਆਉਣ ਦੇਣ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਪੁਲਿਸ ਨੇ ਉਹਨਾਂ ਵਿਅਕਤੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ ਜਿਹਨਾਂ ਦੀ ਘੱਟੋ-ਘੱਟ ਭੂਮਿਕਾ ਹੈ ਜਾਂ ਜੋ ਬੱਸ ਐਵੇਂ ਭਾਵਨਾ ਚ ਵਹਿ ਕੇ ਅੰਮ੍ਰਿਤਪਾਲ ਨਾਲ ਤੁਰ ਪਏ ਸਨ।  ਅਜਿਹੇ 44 ਵਿਅਕਤੀਆਂ, ਜਿਨ੍ਹਾਂ ਨੂੰ  ਇਹਤਿਆਤ ਵਜੋਂ ਗਿਰਫਤਾਰ ਕੀਤਾ ਗਿਆ ਸੀ, ਨੂੰ ਸ਼ੁੱਕਰਵਾਰ ਨੂੰ ਭਵਿੱਖ ਵਿੱਚ ਚੰਗੇ ਆਚਰਣ ਦੇ ਵਾਅਦੇ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਕਾਰਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਦੇ ਐਲਾਨ  ਕਿ ਪੰਜਾਬ ਪੁਲਿਸ 177 ਗ੍ਰਿਫਤਾਰ ਵਿਅਕਤੀਆਂ ਨੂੰ ਨਿਵਾਰਕ ਹਿਰਾਸਤ ਤੋਂ ਰਿਹਾਅ ਕਰ ਸਕਦੀ ਹੈ , ਦੇ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ ਕੁੱਲ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 30 ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ, ਜਦੋਂਕਿ ਬਾਕੀਆਂ ਦੀ ਗ੍ਰਿਫ਼ਤਾਰੀ  ਸੁਰੱਖਿਆ ਦੀ ਨਜ਼ਰੋਂ ਇਹਤਿਆਤ ਵਜੋਂ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਸੀ ਕਿ ਅੰਮ੍ਰਿਤ ਛਕਣ ਅਤੇ ਨਸ਼ਾ ਛੁਡਾਉਣ ਵਿੱਚ ਸ਼ਾਮਲ ਲੋਕਾਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਪੇਸ਼ ਨਹੀਂ  ਆਉਣ ਦਿੱਤੀ ਜਾਵੇਗੀ।

ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਬਾਕੀ ਰਹਿੰਦੇ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ ਇਹਤਿਆਤਨ ਗਿਰਫਤਾਰੀ ਅਧੀਨ ਹਨ ਅਤੇ ਜੇਕਰ ਉਹ ਕਿਸੇ ਵੀ ਠੋਸ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਨਾ ਪਾਏ ਗਏ ਤਾਂ ਜਲਦ ਹੀ ਉਹਨਾਂ ਨੂੰ ਵੀ ਪੁਲਿਸ ਹਿਰਾਸਤ ਵਿੱਚੋਂ ਛੱਡ ਦਿੱਤਾ ਜਾਵੇਗਾ ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਭੋਲੇ ਭਾਲੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦੇ ਹੱਥਾਂ ’ਚ ਖੇਡਣ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਇਹ ਅਪਰੇਸ਼ਨ ਚਲਾਇਆ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Advertisement
ABP Premium

ਵੀਡੀਓਜ਼

Sunil Jakhar | Jagjit Singh Dhallewal | ਡੱਲੇਵਾਲ ਨੂੰ ਲੈ ਕੇ ਕੌਣ ਸੇਕ ਰਿਹੈ ਸਿਆਸੀ ਰੋਟੀਆਂ...!Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Embed widget