Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ( PPSC Recruitment ) ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਅੱਜ ਤੋਂ ਸਵੇਰੇ 8.30 ਵਜੇ ਖੁੱਲ੍ਹਣਗੇ ਸਕੂਲ



ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ( Punjab Public Service Commission ) ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ 'ਤੇ ਅਪਲਾਈ ਕਰਨ ਦੀ ਆਖਰੀ ਮਿਤੀ 22 ਮਾਰਚ 2023 ਹੈ।




ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ 'ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ।

 

ਦੱਸ ਦੇਈਏ ਕਿ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ( Punjab Public Service Commission ) ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ 'ਤੇ ਅਪਲਾਈ ਕਰਨ ਦੀ ਆਖਰੀ ਮਿਤੀ 22 ਮਾਰਚ 2023 ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।