ਪੜਚੋਲ ਕਰੋ

Punjab News : ਪੰਜਾਬ ਵੱਲੋਂ ਵਿੱਤੀ ਸਾਲ 2022-23 ਦੌਰਾਨ ਆਬਕਾਰੀ ਤੋਂ ਮਾਲੀਏ ਵਿੱਚ 2587 ਕਰੋੜ ਦਾ ਮਿਸਾਲੀ ਵਾਧਾ ਦਰਜ : ਹਰਪਾਲ ਚੀਮਾ

 Punjab News : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੇ ਆਬਕਾਰੀ ਵਿਭਾਗ ਨੇ ਵਿੱਤੀ ਸਾਲ 2021-2022 ਦੇ ਮੁਕਾਬਲੇ ਵਿੱਤੀ ਸਾਲ

 Punjab News : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੇ ਆਬਕਾਰੀ ਵਿਭਾਗ ਨੇ ਵਿੱਤੀ ਸਾਲ 2021-2022 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਮਾਲੀਏ ਵਿੱਚ ਇਤਿਹਾਸਕ 2587 ਕਰੋੜ ਰੁਪਏ (41.41 ਫੀਸਦ) ਵਾਧਾ ਦਰਜ ਕੀਤਾ ਹੈ। ਉਨਾਂ ਕਿਹਾ ਕਿ ਆਬਕਾਰੀ ਵਿਭਾਗ ਨੇ ਵਿੱਤੀ ਸਾਲ 2021-22 ਦੌਰਾਨ 6254.74 ਕਰੋੜ ਰੁਪਏ ਦੇ ਨਿਸਬਤ ਸਾਲ 2022-2023 ਦੌਰਾਨ ਸ਼ਰਾਬ ਦੀ ਵਿਕਰੀ ਤੋਂ 8841.4 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 41.41 ਫੀਸਦੀ ਦੀ ਰਿਕਾਰਡ ਵਿਕਾਸ ਦਰ ਨਵੀਂ ਆਬਕਾਰੀ ਨੀਤੀ ਨੂੰ ਸਮਰਪਿਤ ਕੀਤੀ । ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਵਿੱਚ ਆਬਕਾਰੀ ਉਗਰਾਹੀ ਵਿੱਚ ਮਾਲੀਏ ਦਾ ਬਹੁਤ ਘੱਟ ਵਾਧਾ ਦਰਜ ਕੀਤਾ ਗਿਆ ਸੀ ਅਤੇ ਕਈ ਵਾਰ ਸੂਬੇ ਵਿੱਚ ਆਬਕਾਰੀ ਉਗਰਾਹੀ ਵਿੱਚ ਨਾਂਹ-ਪੱਖੀ ਘਾਟਾ ਵੀ ਦੇਖਿਆ ਗਿਆ । ਅੰਕੜੇ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਵਿੱਤੀ ਸਾਲ 2022-23 ਦੌਰਾਨ ਪਿਛਲੇ ਸਾਲ ਦੇ ਮੁਕਾਬਲੇ 6254.74 ਕਰੋੜ ਰੁਪਏ ਦੀ ਉਗਰਾਹੀ ਦੇ ਨਾਲ -1.2 ਫੀਸਦੀ ਦੀ ਨਕਾਰਾਤਮਕ ਵਾਧਾ ਦਰ ਰਿਕਾਰਡ ਕੀਤੀ ਗਈ ਸੀ।

ਇਹ ਵੀ ਪੜ੍ਹੋ : ਹਜ਼ਾਰਾਂ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਟਰੈਕਟਰ-ਟਰਾਲੀਆਂ 'ਤੇ ਮੁਹਾਲੀ 'ਚ ਲੱਗੇ ਕੌਮੀ ਇਨਸਾਫ਼ ਮੋਰਚੇ ਵੱਲ ਕੂਚ

ਸਾਲ 2020-21 ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ 6335 ਕਰੋੜ ਦੇ ਅੰਕੜੇ ਦੇ ਨਾਲ 23.7% ਦਾ ਵਾਧਾ ਹੋਇਆ ਹੈ। ਪਰ 2019-20 ਵਿੱਚ 5117 ਕਰੋੜ ਰੁਪਏ ਦੀ ਵਸੂਲੀ ਨਾਲ -0.7 ਫੀਸਦ ਦਾ ਨਕਾਰਾਤਮਕ ਵਾਧਾ ਦਰਜ ਕੀਤਾ ਗਿਆ ਸੀ, 2018-19 ਵਿੱਚ 5155.86 ਕਰੋੜ ਦੀ ਇਕੱਤਰਤਾ ਨਾਲ .33 ਪ੍ਰਤੀਸਤ ਵਾਧਾ ਹੋਇਆ ਸੀ । ਇਸੇ ਤਰਾਂ 2017-18 ਵਿੱਚ 5139 ਕਰੋੜ ਦੀ ਵਸੂਲੀ ਦੇ ਨਾਲ 16.6 ਪ੍ਰਤੀਸਤ ਵਾਧਾ ਅਤੇ 2016-17 ਵਿੱਚ ਪਿਛਲੇ ਸਾਲਾਂ ਦੇ ਸਬੰਧ ਵਿੱਚ 4406 ਕਰੋੜ ਦੀ ਉਗਰਾਹੀ ਨਾਲ ਫੇਰ ਨਕਾਰਾਤਮਕ -8.15 ਪ੍ਰਤੀਸ਼ਤ ਵਾਧਾ ਦੇਖਿਆ ਗਿਆ ਸੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਡਵੋਕੇਟ ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਨੇ ਸਾਲ 2023-24 ਲਈ ਰਿਟੇਲ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਵੀ ਸਫਲਤਾਪੂਰਵਕ ਮੁਕੰਮਲ ਕਰ ਲਈ ਹੈ। ਵਿੱਤ ਮੰਤਰੀ ਨੇ ਕਿਹਾ ਕਿ 171 ਆਬਕਾਰੀ ਸਮੂਹਾਂ ਦੀ ਅਲਾਟਮੈਂਟ ਸਬੰਧੀ ਪ੍ਰਕਿਰਿਆ 11 ਮਾਰਚ, 2023 ਨੂੰ ਆਰੰਭੀ ਗਈ ਸੀ ਜੋ ਕਿ 31 ਮਾਰਚ 2023 ਨੂੰ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ।

ਉਨਾਂ ਕਿਹਾ ਕਿ ਵਿਭਾਗ ਨੇ 7989 ਕਰੋੜ ਰੁਪਏ ਦੀ ਡਿਸਕਵਰਡ ਲਾਇਸੈਂਸ ਫੀਸ ਦੇ ਨਿਰਧਾਰਤ ਟੀਚੇ ਨੂੰ ਪਾਰ ਕਰ ਲਿਆ ਹੈ ਅਤੇ ਵਿੱਤੀ ਸਾਲ 2023-24 ਲਈ 8007.45 ਕਰੋੜ ਰੁਪਏ ਦੀ ਡਿਸਕਵਰਡ ਲਾਇਸੈਂਸ ਫੀਸ ਦੀ ਰਕਮ ਪ੍ਰਾਪਤ ਕਰ ਲਈ ਹੈ। ਉਨਾਂ ਕਿਹਾ ਕਿ ਆਬਕਾਰੀ ਵਿਭਾਗ ਨੇ ਸਾਲ 2023-24 ਲਈ ਕੁੱਲ 9754 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਰੱਖਿਆ ਹੈ ਪਰ ਉਨਾਂ ਨੂੰ ਭਰੋਸਾ ਹੈ ਕਿ ਵਿਭਾਗ 2023-24 ਲਈ ਕੁੱਲ 10,000 ਕਰੋੜ ਦਾ ਅੰਕੜਾ ਆਸਾਨੀ ਨਾਲ ਪਾਰ ਕਰ ਲਵੇਗਾ।

ਇਨਫੋਰਸਮੈਂਟ ਗਤੀਵਿਧੀਆਂ ਸਬੰਧੀ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਤਕਨਾਲੋਜੀ ਦੀ ਵਰਤੋਂ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਸੁਚੱਜੇ ਤਾਲਮੇਲ ਨਾਲ ਇੱਕ ਪ੍ਰਭਾਵਸ਼ਾਲੀ ਇਨਫੋਰਸਮੈਂਟ ਮੁਹਿੰਮ ਲਗਾਤਾਰ ਕਾਰਜਸ਼ੀਲ ਹੈ।

ਉਨਾਂ ਦੱਸਿਆ ਕਿ 1 ਅਪ੍ਰੈਲ 2022 ਤੋਂ 8 ਫਰਵਰੀ 2023 ਤੱਕ ਵਿਭਾਗ ਵੱਲੋਂ ਕੁੱਲ 6317 ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ, 6114 ਗਿ੍ਰਫ਼ਤਾਰੀਆਂ ਕੀਤੀਆਂ ਗਈਆਂ ਹਨ, 1,48,693 ਲੀਟਰ ਨਾਜਾਇਜ ਸ਼ਰਾਬ ਜ਼ਬਤ ਕੀਤੀ ਗਈ, 5,06,607 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ, 1,74,468 ਲੀਟਰ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ/ਸਪਿਰਿਟ ਜ਼ਬਤ ਕੀਤਾ ਗਿਆ, 71476 ਲੀਟਰ ਈ.ਐੱਨ.ਏ. ਬਰਾਮਦ ਕੀਤਾ ਗਿਆ, 308 ਵਰਕਿੰਗ ਸਟਿੱਲਸ (ਭੱਠੀਆਂ) ਨੂੰ ਪਤਾ ਲਗਾ ਕੇ ਨਸ਼ਟ ਕੀਤਾ ਗਿਆ ਅਤੇ ਸ਼ਰਾਬ ਦੀ ਤਸਕਰੀ ਕਰਨ ਵਾਲੇ 592 ਵਾਹਨ ਜ਼ਬਤ ਕੀਤੇ ਗਏ।

ਉਨਾਂ ਕਿਹਾ ਕਿ ਦੂਰ-ਦਰਾਡੇ ਦੇ ਨਾ-ਪਹੁੰਚਯੋਗ ਇਲਾਕਿਆਂ, ਜਿੱਥੇ ਨਜਾਇਜ਼ ਸ਼ਰਾਬ ਕੱਢੀ ਜਾਂਦੀ ਹੈ , ਦੀ ਪੁਖਤਾ ਨਿਸ਼ਾਦੇਹੀ ਲਈ ਡਰੋਨ ਤਕਨਾਲੋਜੀ ਵੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਬਤ ਕੀਤੀ ਸ਼ਰਾਬ ਦੀ ਡਿਗਰੀ ਮਾਪਣ ਹਿਤ ਹੈਂਡ-ਹੈਲਥ ਮਾਨੀਟਰਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ

ਉਨ੍ਹਾਂ ਅੱਗੇ ਕਿਹਾ ਕਿ ਨਿਰਮਾਤਾ ਤੋਂ ਥੋਕ ਅਤੇ ਪ੍ਰਚੂਨ ਵਿਕਰੇਤਾ ਤੱਕ ਸ਼ਰਾਬ ਦੀ ਆਵਾਜਾਈ ਨੂੰ ਟਰੈਕ ਅਤੇ ਟਰੇਸ ਕਰਨ ਲਈ ਇੱਕ ਟ੍ਰੈਕ ਐਂਡ ਟਰੇਸ ਪ੍ਰੋਗਰਾਮ ਲਾਗੂ ਕੀਤਾ ਗਿਆ ਹੈ। ਇਸ ਨਾਲ ਵਿਭਾਗ ਦੇ ਅਧਿਕਾਰੀ ਪ੍ਰਚੂਨ ਪੱਧਰ ਤੱਕ ਲਾਇਸੰਸਧਾਰਕਾਂ ਦੀਆਂ ਸ਼ਰਾਬ ਅਤੇ ਸਟਾਕ ਵਸਤੂਆਂ ਦੀ ਆਵਾਜਾਈ ‘ਤੇ ਨਜ਼ਰ ਰੱਖਣ ਦੇ ਯੋਗ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਟਰੈਕ ਐਂਡ ਟਰੇਸ ਪ੍ਰੋਜੈਕਟ ਦੇ ਤਹਿਤ, ਪੰਜਾਬ ਰਾਜ ਵਿੱਚ ਆਬਕਾਰੀ ਕਿਊ.ਆਰ ਕੋਡ ਲੇਬਲ ਵੈਰੀਫਿਕੇਸ਼ਨ ਸਿਟੀਜ਼ਨ ਐਪ ਵੀ ਲਾਂਚ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਰਾਜ ਵਿੱਚ ਕੋਈ ਵੀ ਨਕਲੀ/ਨੋਨ-ਡਿਊਟੀ ਭੁਗਤਾਨ ਵਾਲੀ ਸ਼ਰਾਬ ਦੀ ਵਿਕਰੀ ਨਾ ਹੋ ਸਕੇ। ਇਹ ਮੋਬਾਈਲ ਐਪ ਸਾਰੇ ਐਂਡਰੌਇਡ ਫੋਨਾਂ ਦੇ ਨਾਲ-ਨਾਲ ਆਈਓਐਸ ਦੁਆਰਾ ਸੰਚਾਲਿਤ ਮੋਬਾਈਲ ਫੋਨਾਂ ਵਿੱਚ ਕੰਮ ਕਰਦਾ ਹੈ।

ਡਿਸਟਿਲਰੀਆਂ ਦੀ ਚੈਕਿੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਚੀਮਾ ਨੇ ਕਿਹਾ ਕਿ ਯੂਨਿਟਾਂ ਵਿੱਚ ਸ਼ਰਾਬ ਦੇ ਉਤਪਾਦਨ ‘ਤੇ ਨਜਰ ਰੱਖਣ ਲਈ ਮਾਸ ਫਲੋ ਮੀਟਰ ਲਗਾਏ ਗਏ ਹਨ। ਡਿਸਟਿਲਰੀਆਂ ਤੋਂ ਸ਼ਰਾਬ ਦੇ ਉਤਪਾਦਨ ਅਤੇ ਪ੍ਰਵਾਹ ‘ਤੇ ਨਜ਼ਰ ਰੱਖਣ ਲਈ ਆਬਕਾਰੀ ਭਵਨ ਵਿਖੇ ਸੂਚਨਾ ਤਕਨਾਲੋਜੀ ਦਾ ਮਜ਼ਬੂਤ ਬੁਨਿਆਦੀ ਢਾਂਚਾ ਅਤੇ ਔਨਲਾਈਨ ਰਿਮੋਟ ਨਿਗਰਾਨੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਵਿਆਪਕ ਨਿਗਰਾਨੀ ਅਤੇ ਨਵੇਂ ਤਕਨੀਕੀ ਉਪਾਵਾਂ ਦੀ ਮਦਦ ਨਾਲ ਗੁਆਂਢੀ ਰਾਜਾਂ ਤੋਂ ਸ਼ਰਾਬ ਦੀ ਤਸਕਰੀ ‘ਤੇ ਸਖ਼ਤ ਰੋਕ ਲਗਾਉਣ ‘ਤੇ ਵੀ ਕੇਂਦ੍ਰਿਤ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਰਾਬ ਮਾਫੀਆ ਨੂੰ ਜੜ੍ਹੋਂ ਪੁੱਟਣ ਦੇ ਨਾਲ-ਨਾਲ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਵਾਧਾ ਕਰਨ ਲਈ ਕਈ ਉਪਰਾਲੇ ਕੀਤੇ ਹਨ ਤਾਂ ਜੋ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਸਕੇ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਇੱਕ ਕਲਿੱਕ 'ਚ ਤੁਹਾਡਾ ਸਮਾਰਟਫੋਨ ਹੋ ਸਕਦਾ ਹੈਕ, ਜਾਣੋ ਬਚਣ ਦੇ ਉਪਾਅ
ਇੱਕ ਕਲਿੱਕ 'ਚ ਤੁਹਾਡਾ ਸਮਾਰਟਫੋਨ ਹੋ ਸਕਦਾ ਹੈਕ, ਜਾਣੋ ਬਚਣ ਦੇ ਉਪਾਅ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit
Embed widget