Chandigarh News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਆਉਣ ਵਾਲੇ ਸਮੇਂ ਵਿੱਚ ਪੰਜਾਬੀ ਦੂਰ-ਦੂਰਾਡੇ ਜਾਣ ਤੋਂ ਇਲਾਵਾ ਪੰਜਾਬ ਵਿੱਚ ਹੀ ਮੌਜ-ਮਸਤੀ ਕਰ ਸਕਣਗੇ। ਦਰਅਸਲ, ਹੁਣ ਉਨ੍ਹਾਂ ਨੂੰ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਹੀ ਕਿਸ਼ਤੀ ਚਲਾਉਣ ਦਾ ਆਨੰਦ ਮਿਲੇਗਾ। ਉਨ੍ਹਾਂ ਨੂੰ ਕਿਸ਼ਤੀ ਚਲਾਉਣ ਲਈ ਚੰਡੀਗੜ੍ਹ ਜਾਂ ਜੰਮੂ-ਕਸ਼ਮੀਰ ਵਰਗੀਆਂ ਦੂਰ-ਦੁਰਾਡੇ ਥਾਵਾਂ 'ਤੇ ਨਹੀਂ ਜਾਣਾ ਪਵੇਗਾ। ਸੂਤਰਾਂ ਅਨੁਸਾਰ ਇਸ ਯੋਜਨਾ ਅਧੀਨ ਸੂਬੇ ਦੀਆਂ ਲਗਭਗ 6 ਨਹਿਰਾਂ ਨੂੰ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਯੋਜਨਾ ਤਹਿਤ ਰੋਪੜ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ ਅਤੇ ਪਟਿਆਲਾ ਜ਼ਿਲ੍ਹੇ ਚੁਣੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਥਿਤ ਡੈਮਾਂ ਵਿੱਚ ਕਿਸ਼ਤੀ ਚਲਾਉਣ ਦੀਆਂ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣਗੀਆਂ। ਸੂਬੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ, ਜਲ ਸਰੋਤ ਵਿਭਾਗ ਨੇ ਇਸ ਬਾਰੇ ਇੱਕ ਸੰਭਾਵਨਾ ਰਿਪੋਰਟ ਵੀ ਤਿਆਰ ਕੀਤੀ ਹੈ। ਇਸ ਬਾਰੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਨਹਿਰਾਂ ਦੀ ਪਛਾਣ ਕਰ ਰਹੇ ਹਨ ਜਿੱਥੇ ਕਿਸ਼ਤੀਆਂ ਚਲਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪਹਿਲਾਂ ਟੈਂਡਰ ਜਾਰੀ ਕੀਤੇ ਜਾਣਗੇ ਅਤੇ ਫਿਰ ਕਿਸ਼ਤੀਆਂ ਖਰੀਦੀਆਂ ਜਾਣਗੀਆਂ, ਜਿਸ ਤੋਂ ਬਾਅਦ ਸੈਲਾਨੀਆਂ ਦੀ ਗਿਣਤੀ ਵਧੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।