ਪੜਚੋਲ ਕਰੋ

ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨੂੰ ਦਿੱਤੀ ਚੁਣੌਤੀ, ਕਿਹਾ- ਪੰਜਾਬ ਅਤੇ ਯੂਪੀ ਦੇ ਸਿਹਤ ਸਿਸਟਮ ਦੀ ਜਾਂਚ ਲਈ ਟੀਮ ਭੇਜੋ, ਸੱਚਾਈ ਦਾ ਲੱਗੇਗਾ ਪਤਾ

Chandigarh News : ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੇ ਬਿਆਨ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿੱਚ ਸਿਹਤ ਕ੍ਰਾਂਤੀ ਤੋਂ ਡਰ ਗਈ ਹੈ। ਇਸੇ ਲਈ

Chandigarh News : ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੇ ਬਿਆਨ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿੱਚ ਸਿਹਤ ਕ੍ਰਾਂਤੀ ਤੋਂ ਡਰ ਗਈ ਹੈ। ਇਸੇ ਲਈ ਕੇਂਦਰੀ ਸਿਹਤ ਮੰਤਰੀ ਪੰਜਾਬ ਦੀ ਸਿਹਤ ਪ੍ਰਣਾਲੀ ਬਾਰੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

 ਬੁੱਧਵਾਰ ਨੂੰ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਿਹਤ ਮੰਤਰੀ ਨੇ ਮੀਡੀਆ ਸਾਹਮਣੇ ਤੱਥ ਪੇਸ਼ ਕਰਦਿਆਂ ਕੇਂਦਰ ਸਰਕਾਰ 'ਤੇ ਜਾਣਬੁੱਝ ਕੇ ਘੱਟ ਪੈਸੇ ਦੇਣ ਦਾ ਦੋਸ਼ ਲਾਇਆ।  ਉਨ੍ਹਾਂ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਲਈ ਕੇਂਦਰ ਸਰਕਾਰ ਨੂੰ 60 ਫੀਸਦੀ ਅਤੇ ਸੂਬਿਆਂ ਨੂੰ 40 ਫੀਸਦੀ ਖਰਚ ਕਰਨਾ ਪੈਂਦਾ ਹੈ। ਇਸ ਦੇ ਲਈ ਕੁੱਲ 1114 ਕਰੋੜ ਵਿੱਚੋਂ ਕੇਂਦਰ ਨੇ 668 ਕਰੋੜ ਦੇਣੇ ਸਨ ਪਰ ਕੇਂਦਰ ਸਰਕਾਰ ਨੇ ਸਿਰਫ਼ 438 ਕਰੋੜ ਹੀ ਦਿੱਤੇ। ਜਦੋਂ ਕਿ ਪੰਜਾਬ ਸਰਕਾਰ ਨੇ 445 ਕਰੋੜ ਰੁਪਏ ਖਰਚ ਕਰਨੇ ਸਨ ਪਰ 618 ਕਰੋੜ ਰੁਪਏ ਖਰਚ ਕੀਤੇ। ਮਤਲਬ ਕੇਂਦਰ ਸਰਕਾਰ ਨੇ 40% ਤੋਂ ਘੱਟ ਪੈਸਾ ਦਿੱਤਾ ਅਤੇ ਅਸੀਂ 60% ਤੋਂ ਵੱਧ ਖਰਚ ਕੀਤਾ। ਕੇਂਦਰੀ ਸਿਹਤ ਮੰਤਰੀ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਿਹਤ ਪ੍ਰਣਾਲੀ ਦੇਸ਼ ਭਰ ਵਿੱਚ ਨੰਬਰ ਇੱਕ ਹੈ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸਿਹਤ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ ਅਤੇ ਸਿਹਤ ਸਹੂਲਤਾਂ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ।

 ਪਿਛਲੀਆਂ ਸਰਕਾਰਾਂ ਦੌਰਾਨ ਸਿਹਤ ਕੇਂਦਰਾਂ ਵਿੱਚ ਨਾ ਤਾਂ ਸਹੀ ਡਾਕਟਰ ਸਨ, ਨਾ ਦਵਾਈਆਂ ਅਤੇ ਨਾ ਹੀ ਟੈਸਟ ਕੀਤੇ ਜਾਂਦੇ ਸਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵਿੱਚ ਵੀ ਕਈ ਘਪਲੇ ਸਾਹਮਣੇ ਆਏ ਹਨ। ਪਿਛਲੀ ਸਰਕਾਰ ਦੌਰਾਨ ਸੈਨੇਟਾਈਜ਼ਰ ਅਤੇ ਮਾਸਕ ਘੁਟਾਲਾ ਹੋਇਆ ਸੀ, ਜਿਸ ਵਿੱਚ ਸਰਕਾਰ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਸੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਡਾਕਟਰ ਲਗਾਤਾਰ ਆਮ ਆਦਮੀ ਕਲੀਨਿਕ ਵਿੱਚ ਬੈਠ ਰਹੇ ਹਨ। ਫਾਰਮਾਸਿਸਟ ਅਤੇ ਲੈਬ ਟੈਕਨੀਸ਼ੀਅਨ ਮੌਜੂਦ ਹਨ। ਮਰੀਜ਼ਾਂ ਦਾ ਚੰਗਾ ਇਲਾਜ ਕੀਤਾ ਜਾ ਰਿਹਾ ਹੈ। ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ 40 ਤੋਂ ਵੱਧ ਪ੍ਰਕਾਰ ਦੇ ਟੈਸਟ ਕੀਤੇ ਜਾ ਰਹੇ ਹਨ। ਓਪੀਡੀ ਦੀ ਗਿਣਤੀ ਵੀ ਪਹਿਲਾਂ ਦੇ ਮੁਕਾਬਲੇ ਲਗਭਗ ਚਾਰ ਗੁਣਾ ਵਧ ਗਈ ਹੈ।

 ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੂੰ ਆਮ ਆਦਮੀ ਕਲੀਨਿਕ ਦੀਆਂ ਕਮੀਆਂ ਸੰਬੰਧੀ ਕੋਈ ਮੁੱਦਾ ਨਹੀਂ ਮਿਲਿਆ ਤਾਂ ਉਹ ਇਸ ਦੀ ਬ੍ਰਾਂਡਿੰਗ 'ਤੇ ਸਵਾਲ ਉਠਾ ਰਹੀ ਹੈ। ਇਸ ਦੇ ਲਈ ਸਿਹਤ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ ਸਮੇਂ 'ਚ 'ਆਯੂਸ਼ ਬੀਮਾ ਯੋਜਨਾ' ਦੀ ਬ੍ਰਾਂਡਿੰਗ ਕੈਪਟਨ ਦਾ ਨਾਂ ਅਤੇ ਤਸਵੀਰ ਲਗਾ ਕੇ ਕੀਤੀ ਗਈ ਸੀ। ਦੂਜੇ ਪਾਸੇ ਬਾਦਲ ਸਰਕਾਰ ਵਿੱਚ ਸਾਈਕਲ ਦੀ ਟੋਕਰੀ ਤੋਂ ਲੈ ਕੇ ਸਾਈਕਲ ਦੀ ਚੇਨ ਕਵਰ ਅਤੇ ਘੰਟੀ ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਫੋਟੋ ਚਿਪਕਾਈ ਗਈ। ਉਸ ਸਮੇਂ ਕੇਂਦਰ ਨੇ ਇਸ ਵੱਲ ਧਿਆਨ ਕਿਉਂ ਨਹੀਂ ਦਿੱਤਾ? ਉਸ ਸਮੇਂ ਤਾਂ ਪੀ.ਐਚ.ਸੀ ਵੀ ਖਸਤਾ ਹਾਲਤ ਵਿਚ ਸੀ, ਫਿਰ ਫੰਡ ਰੋਕਣ ਦੀ ਗੱਲ ਕਿਉਂ ਨਹੀਂ ਕੀਤੀ ਗਈ?

 ਉਨ੍ਹਾਂ ਕੇਂਦਰੀ ਸਿਹਤ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ਅਤੇ ਭਾਜਪਾ ਦੀ ਸਰਕਾਰ ਵਾਲੇ ਉੱਤਰ ਪ੍ਰਦੇਸ਼ ਦੋਵਾਂ ਸੂਬਿਆਂ ਵਿੱਚ ਕੇਂਦਰੀ ਟੀਮਾਂ ਭੇਜ ਕੇ ਸਿਹਤ ਸਹੂਲਤਾਂ ਦੀ ਜਾਂਚ ਕਰਵਾਉਣ। ਸਚਾਈ ਤਾਂ ਪਤਾ ਲੱਗ ਹੀ ਜਾਵੇਗੀ ਕਿ ਪੰਜਾਬ ਦੀ ਸਿਹਤ ਵਿਵਸਥਾ ਯੂਪੀ ਨਾਲੋਂ ਕਿੰਨੀ ਬਿਹਤਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਜਿੱਥੇ ਟੀਚੇ ਤੋਂ ਵੱਧ ਪੀਐਚਸੀ ਸੈਂਟਰ ਕੰਮ ਕਰ ਰਹੇ ਹਨ। ਦੂਜੇ ਰਾਜਾਂ ਵਿੱਚ ਤਾਲੇ ਲਟਕ ਰਹੇ ਹਨ ਅਤੇ ਡਾਕਟਰਾਂ ਦੀ ਵੱਡੀ ਘਾਟ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਦਾ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਖਿਲਾਫ ਸ਼ਿਕੰਜਾ, 24 ਫਰਵਰੀ ਨੂੰ ਕੀਤਾ ਤਲਬ

ਸਿਹਤ ਮੰਤਰੀ ਨੇ ਕਿਹਾ ਕਿ ਮੁਹੱਲਾ ਕਲੀਨਿਕ ਬਹੁਤ ਵਧੀਆ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਲੋਕ ਇਸ ਦੀਆਂ ਸਹੂਲਤਾਂ ਤੋਂ ਬਹੁਤ ਖੁਸ਼ ਹਨ। ਆਉਣ ਵਾਲੇ ਦਿਨਾਂ ਵਿੱਚ ਅਸੀਂ ਪੰਜਾਬ ਵਿੱਚ ਫਰਿਸ਼ਤਾ ਯੋਜਨਾ ਸ਼ੁਰੂ ਕਰਾਂਗੇ। ਇਸ ਤਹਿਤ ਜੇਕਰ ਕਿਸੇ ਵਿਅਕਤੀ ਦਾ ਬਦਕਿਸਮਤੀ ਨਾਲ ਕੋਈ ਸੜਕ ਹਾਦਸਾ ਹੋ ਜਾਂਦਾ ਹੈ ਤਾਂ ਕੋਈ ਵੀ ਵਿਅਕਤੀ ਉਸ ਨੂੰ ਨਜ਼ਦੀਕੀ ਹਸਪਤਾਲ ਲੈ ਜਾ ਸਕਦਾ ਹੈ। ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ।

 ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਸਿਹਤ ਕੇਂਦਰਾਂ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਦੇ ਲਈ ਇੱਕ ਹਜ਼ਾਰ ਤੋਂ ਵੱਧ ਹਾਊਸ ਸਰਜਨ ਅਤੇ ਮਾਹਿਰ ਡਾਕਟਰ ਨਿਯੁਕਤ ਕੀਤੇ ਜਾਣਗੇ। ਇਹ ਡਾਕਟਰ ਗੈਰ-ਹਾਜ਼ਰ ਡਾਕਟਰਾਂ ਦੀ ਥਾਂ 'ਤੇ ਵੀ ਸੇਵਾਵਾਂ ਦੇਣਗੇ ਤਾਂ ਜੋ ਲੋਕਾਂ ਨੂੰ 24 ਘੰਟੇ ਐਮਰਜੈਂਸੀ ਸਿਹਤ ਸਹੂਲਤਾਂ ਮਿਲ ਸਕਣ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
Zodiac Sign: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਕਰੀਅਰ 'ਚ ਮਿਲੇਗੀ ਸਫਲਤਾ ਅਤੇ ਹੋਣਗੇ ਵਿੱਤੀ ਲਾਭ, ਜਾਣੋ ਕਿਵੇਂ ਕਿਸਮਤ ਦਏਗੀ ਸਾਥ? ਸਾਲ ਦਾ ਆਖਰੀ ਮਹੀਨਾ ਵਰਦਾਨੀ...
ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਕਰੀਅਰ 'ਚ ਮਿਲੇਗੀ ਸਫਲਤਾ ਅਤੇ ਹੋਣਗੇ ਵਿੱਤੀ ਲਾਭ, ਜਾਣੋ ਕਿਵੇਂ ਕਿਸਮਤ ਦਏਗੀ ਸਾਥ? ਸਾਲ ਦਾ ਆਖਰੀ ਮਹੀਨਾ ਵਰਦਾਨੀ...
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
Embed widget