ਪੜਚੋਲ ਕਰੋ

ਪੰਜਾਬ ਦੇ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ 1 ਲੱਖ ਦਾਖ਼ਲੇ ਕਰਨ ਦਾ ਸਿਰਜਿਆ ਇਤਿਹਾਸਕ : ਹਰਜੋਤ ਬੈਂਸ

 Chandigarh News : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ ਇੱਕ ਲੱਖ ਤੋਂ ਵੱਧ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਾਖ਼ਲਾ

 Chandigarh News : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ ਇੱਕ ਲੱਖ ਤੋਂ ਵੱਧ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ (ਮਿਤੀ 10 ਮਾਰਚ, 2023) ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਇੱਕ ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਗਿਆ ਸੀ, ਜਿਸ ਨੂੰ ਹਾਸਲ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੂਰ ਰਾਤ 10 ਵਜੇ ਤੱਕ ਜਾਰੀ ਰਹੀ। ਜਿਸ ਦੌਰਾਨ 100298 ਦਾਖ਼ਲੇ ਕੀਤੇ ਗਏ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਦਾਖ਼ਲਾ ਅਭਿਆਨ ਦਾ ਸੂਬੇ ਵਿਚ ਬਹੁਤ ਜਿਆਦਾ ਉਤਸ਼ਾਹ ਸੀ ਕਿ ਵਿਭਾਗ ਦੀ ਵੈਬਸਾਈਟ ਵੀ ਡਾਊਨ ਹੋ ਗਈ ਸੀ।ਜਿਸ ਕਾਰਨ ਦਾਖਲਿਆਂ ਸਬੰਧੀ ਕਾਰਜ ਦੇਰ ਰਾਤ ਤੱਕ ਜਾਰੀ ਰਿਹਾ। ਉਨ੍ਹਾਂ ਦੱਸਿਆ ਕਿ ਦਾਖ਼ਲੇ ਅਭਿਆਨ ਦੌਰਾਨ ਵੱਡੇ ਪੱਧਰ ‘ਤੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਵਿੱਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਕਰਵਾਏ ਹਨ।
 
ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਦੀ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ਤੋਂ ਫਿਰ ਛੁੱਟੀ, ਪੰਜਾਬ ਸਰਕਾਰ ਨੇ ਕਾਰਜਕਾਲ ਵਧਾਉਣ ਦਾ ਫੈਸਲਾ ਵਾਪਸ ਲਿਆ

ਉਹਨਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਹਿ ਟੀਚੇ ਦੀ ਥਾਂ 134.6 ਫੀਸਦੀ ਦਾਖ਼ਲੇ ਜਦਕਿ ਫ਼ਿਰੋਜ਼ਪੁਰ, ਬਰਨਾਲਾ, ਅੰਮ੍ਰਿਤਸਰ, ਬਠਿੰਡਾ, ਕਪੂਰਥਲਾ, ਪਟਿਆਲਾ, ਐਸ.ਬੀ.ਐਸ. ਨਗਰ, ਮਾਲੇਰਕੋਟਲਾ, ਫਾਜ਼ਿਲਕਾ, ਤਰਨਤਾਰਨ ਅਤੇ ਸੰਗਰੂਰ ਜ਼ਿਲ੍ਹੇ ਵਿੱਚ ਵੀ 128.28 ਫੀਸਦੀ ਤੋਂ 103.44 ਦਾਖ਼ਲੇ ਦਰਜ ਕੀਤੇ ਗਏ ਹਨ।
 
ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦਾ ਵੱਡਾ ਐਲਾਨ, ਜਨ ਔਸ਼ਧੀ ਤੋਂ ਵੀ ਘੱਟ ਕੀਮਤ 'ਤੇ ਮਿਲਣਗੀਆਂ ਦਵਾਈਆਂ

.ਬੈਂਸ ਨੇ ਕਿਹਾ ਕਿ ਦਾਖ਼ਲਾ ਮੁਹਿੰਮ ਨੂੰ ਮਿਲੇ ਲੋਕਾਂ ਦੇ ਭਰਪੂਰ ਹੁੰਗਾਰੇ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਤੀ ਅਪਣਾਈ ਗਈ ਨੀਤੀ ’ਤੇ ਲੋਕਾਂ ਨੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਸੁਧਾਰ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ, ਜਿਹਨਾਂ ਵਿੱਚ ਪ੍ਰਮੁੱਖ ਤੌਰ ਤੇ ਸਕੂਲ ਆਫ਼ ਐਮੀਨੈਂਸ, ਸਰਕਾਰੀ ਸਕੂਲਾਂ ਦੀ ਚਾਰ-ਦੀਵਾਰੀ ਕਰਵਾਉਣ, ਨਵੇਂ ਕਮਰਿਆਂ ਦੀ ਉਸਾਰੀ ਕਰਵਾਉਣ, ਸਕੂਲੀ ਵਿਦਿਆਰਥੀਆਂ ਨੂੂੰ ਸਾਫ਼-ਸੁਥਰੇ ਬਾਥਰੂਮ ਉਪਲਬਧ ਕਰਵਾਉਣ ਤੋਂ ਇਲਾਵਾ ਸਮੇਂ ਸਿਰ ਸਕੂਲੀ ਵਰਦੀਆਂ ਤੇ ਕਿਤਾਬਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਉਹਨਾਂ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲੇ ਸਾਲ ਵਿੱਚ ਹੀ ਸਭ ਤੋਂ ਵੱਧ ਅਧਿਆਪਕ ਵੀ ਭਰਤੀ ਕੀਤੇ ਗਏ ਹਨ ।

ਬੈਂਸ ਨੇ ਕਿਹਾ ਕਿ ਇਹ ਮੁਹਿੰਮ 31 ਮਾਰਚ 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਵਿੱਚ ਜਾਰੀ ਰਹੇਗੀ। ਅਖ਼ੀਰ ਵਿੱਚ ਉਹਨਾਂ ਕਿਹਾ ਕਿ ਦਾਖ਼ਲਿਆਂ ਸਬੰਧੀ ਮਿੱਥਿਆ ਗਿਆ ਟੀਚਾ ਸਾਰੇ ਅਧਿਆਪਕਾਂ ਦੇ ਸਹਿਯੋਗ ਸਦਕਾ ਹੀ ਹਾਸਲ ਕੀਤਾ ਗਿਆ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget