ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਹੋਣ ਦੇ ਕਾਰਨ ਹੁਣ ਸਿੱਖਿਆ ਵਿਭਾਗ ਨੇ ਇੱਕ ਵੱਡਾ ਫੈਸਲਾ ਲਿਆ ਹੈ। ਪੰਜਾਬ ਸਿੱਖਿਆ ਵਿਭਾਗ ਹੁਣ ਜਿਹਨਾਂ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ ਵੱਧ ਹੈ ਉਹਨਾਂ ਸਕੂਲਾਂ 'ਚੋਂ ਅਧਿਆਪਕਾਂ ਨੂੰ ਘੱਟ ਮਾਸਟਰਾਂ ਦੀ ਗਿਣਤੀ ਵਾਲੇ ਸਕੂਲਾਂ ਵਿੱਚ ਡਿਊਟੀਆਂ ਲਗਾਉਣ ਜਾ ਰਿਹਾ ਹੈ। 


ਵਿਭਾਗ ਦੇ ਧਿਆਨ ਵਿਚ ਆਇਆ ਹੈ ਕਿ ਬਹੁਤ ਸਾਰੇ ਮਿਡਲ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਮੁਤਾਬਕ ਅਧਿਆਪਕਾਂ ਦੀ ਗਿਣਤੀ ਜ਼ਿਆਦਾ ਹੈ, ਜਦਕਿ ਕੁਝ ਮਿਡਲ/ ਹਾਈ/ ਸੀਨੀਅਰ ਸੈਕੰਡਰੀ ਸਕੂਲਾਂ ’ਚ ਇਨ੍ਹਾਂ ਦੀ ਘਾਟ ਹੈ। ਇਸ ਖੱਪੇ ਨੂੰ ਪੂਰਾ ਕਰਨ ਲਈ ਹੁਣ ਵਿਦਿਆਰਥੀਆਂ ਦੀ ਤੈਅ ਗਿਣਤੀ ਤੋਂ ਵਾਧੂ ਸਟਾਫ ਦੀਆਂ ਆਰਜ਼ੀ ਡਿਊਟੀਆਂ ਹਫ਼ਤੇ ਦੇ ਪਹਿਲੇ ਚਾਰ ਦਿਨ ਘੱਟ ਗਿਣਤੀ ਵਾਲੇ ਸਕੂਲਾਂ ਵਿਚ ਲਗਾਏ ਜਾਣ ਦੇ ਆਦੇਸ਼ ਹੋਏ ਹਨ।



ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਨੇ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਅਧਿਆਪਕਾਂ ਨੂੰ ਹਰ ਹਾਲ ਵਿਚ ਮਾਰਚ-2024 ਤਕ ਤਬਦੀਲ ਕਰ ਦਿੱਤਾ ਜਾਵੇ। ਉਧਰ ਸਿੱਖਿਆ ਵਿਭਾਗ ਦੇ ਇਸ ਫ਼ੈਸਲੇ ਤੋਂ ਅਧਿਆਪਕ ਯੂਨੀਅਨਾਂ ਪਰੇਸ਼ਾਨੀ ਦੇ ਆਲਮ ਵਿਚ ਹਨ।


ਸਰਕਾਰ ਦੀ ਇਸ ਪਾਲਿਸੀ ਦਾ ਵੀ ਹਰ ਪਾਸੇ ਵਿਰੋਧ ਹੋਰ ਰਿਹਾ ਹੈ, ਅਧਿਆਪਕ ਯੂਨੀਅਨ ਡੀਟੀਐਫ ਨੇ ਕਿਹਾ ਕਿ ਸਰਕਾਰ ਨੇ ਨਵੀਆਂ ਭਰਤੀਆਂ ਤਾਂ ਕੀ ਕਰਨੀਆਂ ਪਹਿਲਾਂ ਵਾਲੇ ਮਾਸਟਰਾਂ ਨੂੰ ਹੀ ਵਾਧੂ ਬੋਝ ਦੇ ਰਹੀਆਂ ਹਨ। ਇੱਕ ਸਕੂਲ ਤੋਂ ਦੂਜੇ ਸਕੂਲਾਂ ਵਿੱਚ ਚਾਰ ਦਿਨ ਪੜ੍ਹਾਉਂਣ ਜਾਣ ਨਾਲ ਬੱਚਿਆਂ ਦੀ ਪੜ੍ਹਾਈ 'ਤੇ ਅਸਰ ਪਵੇਗਾ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ