Punjab University: ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨੂੰ ਲੈਕੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ ਹੈ। ਯੂਨੀਵਰਸਿਟੀ ਕੈਂਪਸ ਵਿੱਚ ਮਾਹੌਲ ਕਾਫੀ ਭੱਖਿਆ ਹੋਇਆ ਹੈ। ਵਿਦਿਆਰਥੀ ਸੈਨੇਟ ਚੋਣਾਂ ਦਾ ਤੁਰੰਤ ਐਲਾਨ ਕਰਨ ਦੀ ਮੰਗ 'ਤੇ ਅੜੇ ਹੋਏ ਹਨ।

Continues below advertisement

ਹਾਲਾਂਕਿ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ, ਪਰ ਪ੍ਰਦਰਸ਼ਨਕਾਰੀ ਯੂਨੀਵਰਸਿਟੀ ਦੇ ਗੇਟ ਨੰਬਰ 1 'ਤੇ ਬੈਰੀਕੇਡ ਤੋੜ ਕੇ ਯੂਨੀਵਰਸਿਟੀ ਵਿੱਚ ਦਾਖਲ ਹੋ ਗਏ ਹਨ।

Continues below advertisement

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋਈ। ਇਸ ਸਮੇਂ ਯੂਨੀਵਰਸਿਟੀ ਦੇ ਸਾਰੇ ਗੇਟਾਂ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੂੰ ਬਾਹਰੋਂ ਆਉਣ ਤੋਂ ਰੋਕਣ ਲਈ ਚੰਡੀਗੜ੍ਹ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਚੰਡੀਗੜ੍ਹ ਪੁਲਿਸ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੂਰੇ ਸ਼ਹਿਰ 'ਚ ਸੁਰੱਖਿਆ ਅਤੇ ਚੌਕਸੀ ਵਧਾ ਦਿੱਤੀ ਹੈ।