Chandigarh News : ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਕਰ ਰਿਹਾ ਸੀ ਟੈਰਰ ਫੰਡਿੰਗ, ਗੈਂਗਸਟਰ ਲਖਬੀਰ ਲੰਡਾ ਤੇ ਗੋਲਡੀ ਬਰਾੜ ਦਾ ਸਾਥੀ ਹੋਣ ਦਾ ਦਾਅਵਾ
Chandigarh News : ਪੰਜਾਬ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੂੰ ਅੱਤਵਾਦ ਫੰਡਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੁਲਜ਼ਮ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਭਵਾਨੀਗੜ੍ਹ, ਸੰਗਰੂਰ ਵਜੋਂ ਹੋਈ ਹੈ, ਜੋ ਪੀਯੂ ਤੋਂ ਐਮਏ ਦੀ ਪੜ੍ਹਾਈ ਕਰ ਰਿਹਾ ਹੈ
Chandigarh News : ਪੰਜਾਬ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੂੰ ਅੱਤਵਾਦ ਫੰਡਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੁਲਜ਼ਮ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਭਵਾਨੀਗੜ੍ਹ, ਸੰਗਰੂਰ ਵਜੋਂ ਹੋਈ ਹੈ, ਜੋ ਪੀਯੂ ਤੋਂ ਐਮਏ ਦੀ ਪੜ੍ਹਾਈ ਕਰ ਰਿਹਾ ਹੈ। ਮੁਲਜ਼ਮ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਗੁਪਤ ਸੂਚਨਾ 'ਤੇ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ।
ਐਸਐਸਓਸੀ ਨੇ ਜਾਂਚ ਵਿੱਚ ਪਾਇਆ ਹੈ ਕਿ ਮੁਲਜ਼ਮ ਅਰਸ਼ਦੀਪ ਸਿੰਘ ਗੈਂਗਸਟਰ ਲਖਬੀਰ ਲੰਡਾ ਤੇ ਗੋਲਡੀ ਬਰਾੜ ਦਾ ਸਾਥੀ ਹੈ, ਜੋ ਲਾਰੈਂਸ ਗੈਂਗ ਦਾ ਮੈਂਬਰ ਹੈ। ਮੁਲਜ਼ਮ ਨੂੰ ਬੈਂਕ ਵੇਰਵਿਆਂ ਦੇ ਆਧਾਰ 'ਤੇ ਫੜਿਆ ਗਿਆ ਹੈ। ਜਾਂਚ ਏਜੰਸੀ ਨੇ ਪਾਇਆ ਹੈ ਕਿ ਅਰਸ਼ਦੀਪ ਸਿੰਘ ਦੇ ਬੈਂਕ ਖਾਤੇ ਵਿੱਚ ਆਈਐਸਆਈ ਦੇ ਕਾਰਕੁਨਾਂ ਵੱਲੋਂ ਪੈਸੇ ਜਮ੍ਹਾਂ ਕਰਵਾਏ ਜਾ ਰਹੇ ਸਨ।
ਇਹ ਵੀ ਪੜ੍ਹੋ : ਅੱਤਵਾਦੀ ਹਰਵਿੰਦਰ ਰਿੰਦਾ ਦੀ ਪਾਕਿਸਤਾਨ 'ਚ ਹੋਈ ਮੌਤ , ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਵੀ ਸੀ ਸ਼ਾਮਲ
ਦੁਬਈ, ਅਮਰੀਕਾ, ਫਿਲਪਾਇਨ, ਇਟਲੀ ਤੇ ਅਮਰੀਕਾ ਵਿੱਚ ਵਸਦੇ ਮੂਲ ਰੂਪ ਵਿੱਚ ਪੰਜਾਬ ਦੇ ਰਹਿਣ ਵਾਲੇ ਆਈਐਸਆਈ ਲਈ ਅੱਤਵਾਦ ਫੰਡਿੰਗ ਤੇ ਹਥਿਆਰਾਂ ਦੀ ਸਪਲਾਈ ਲਈ ਕੰਮ ਕਰਨ ਵਾਲੇ ਸਲੀਪਰ ਸੈੱਲਾਂ ਰਾਹੀਂ ਮੁਲਜ਼ਮਾਂ ਨੂੰ ਟੈਰਰ ਫੰਡਿੰਗ ਕੀਤੀ ਜਾ ਰਹੀ ਸੀ। ਗ੍ਰਿਫਤਾਰੀ ਉਪਰੰਤ ਉਸ ਨੂੰ ਮੁਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।
ਦੱਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਗੋਲਡੀ ਬਰਾੜ ਕੈਨੇਡਾ ਵਿੱਚ ਬੈਠਾ ਹੈ, ਜੋ ਉਥੋਂ ਪੰਜਾਬ ਵਿੱਚ ਆਪਣਾ ਗੈਂਗ ਚਲਾ ਰਿਹਾ ਹੈ। ਗੋਲਡੀ ਬਰਾੜ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਇਸ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਦੱਸਿਆ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।