Punjab University Students Union Election update : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਲਈ ਵੋਟਾਂ ਪੈਣ ਦਾ ਸਮਾਂ ਖਤਮ ਹੋ ਗਿਆ ਹੈ। ਹੁਣ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਵਿਦਿਆਰਥੀਆਂ ਵਿੱਚ ਵੋਟਿੰਗ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। 139 ਉਮੀਦਵਾਰ ਚੋਣ ਮੈਦਾਨ ਵਿੱਚ ਹਨ। 56 ਹਜ਼ਾਰ ਵੋਟਰ ਸਨ। ਜਿਨ੍ਹਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਪੰਜਾਬ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀ ਵੋਟ ਪਾਈ ਹੈ। ਕਿਉਂਕਿ ਉਹ ਵੀ ਯੂਨੀਵਰਸਿਟੀ ਤੋਂ ਪੜ੍ਹ ਰਹੇ ਹਨ।  


 




ਇਸ ਦੇ ਨਾਲ ਹੀ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਇੱਕ ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਵਿਦਿਆਰਥੀ ਸਿਰਫ਼ ਆਪਣੇ ਪਛਾਣ ਪੱਤਰ ਨਾਲ ਹੀ ਯੂਨੀਵਰਸਿਟੀ ਵਿੱਚ ਦਾਖ਼ਲ ਹੋ ਸਕਣਗੇ। ਬਾਹਰੀ ਲੋਕਾਂ ਨੂੰ ਯੂਨੀਵਰਸਿਟੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ। ਪੁਲਿਸ ਨੇ ਸਵੇਰੇ ਪੀਯੂ ਗੇਟ ਤੋਂ ਕੁਝ ਬਾਹਰੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ। 


 
ਪੀਯੂ ਵਿੱਚ ਪ੍ਰਧਾਨ ਦੇ ਅਹੁਦੇ ਲਈ ਅੱਠ ਉਮੀਦਵਾਰਾਂ ਵਿੱਚ ਮੁਕਾਬਲਾ ਹੈ। ਇਸ ਵਿੱਚ ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਵਿਚਾਲੇ ਮੁਕਾਬਲਾ ਹੈ। ਇਨ੍ਹਾਂ ਵਿੱਚ ਤਿੰਨ ਮਹਿਲਾ ਉਮੀਦਵਾਰ ਹਨ। ਉਮੀਦਵਾਰਾਂ ਵਿੱਚ ਸੀਵਾਈਐਸਐਸ ਤੋਂ ਪ੍ਰਿੰਸ ਚੌਧਰੀ, ਏਬੀਵੀਪੀ ਤੋਂ ਅਰਪਿਤਾ ਮਲਿਕ, ਐਨਐਸਯੂਆਈ ਰਾਹੁਲ ਨੈਨ, ਪੀਐਸਯੂ ਲਲਕਾਰ ਸਾਰਾ, ਐਸਓਆਈ ਤਰੁਣ ਸਿੱਧ, ਮੁਕੁਲ ਟੀਮ ਮੁਕੁਲ, ਅਲਕਾ ਏਐਸਐਫ, ਅਨੁਰਾਗ ਦਲਾਲ ਅਤੇ ਮਨਦੀਪ ਸਿੰਘ ਆਜ਼ਾਦ ਉਮੀਦਵਾਰ ਹਨ।



 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial