Chandigarh News: ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਤਿੱਖੀ ਬਹਿਸ ਹੋਈ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਵਿਜੀਲੈਂਸ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦਾ ਝੰਡਾ ਲਾ ਲਓ।

ਜਦੋਂ ਭਗਵੰਤ ਮਾਨ ਨੇ ਕਿਹਾ ਕਿ ਮੇਰੀ ਕਮੀਜ 'ਤੇ ਕੋਈ ਧੱਬੇ ਨਹੀਂ, ਸਿਰਫ਼ ਦਾਗ ਹੀ ਹਨ ਤਾਂ ਪ੍ਰਤਾਪ ਬਾਜਵਾ ਨੇ ਜਵਾਬ ਦਿੰਦਿਆਂ ਭਗਵੰਤ ਮਾਨ ਨੂੰ ਕਿਹਾ ਹੁਣ ਤਾਂ ਤੁਹਾਡੀ ਕਮੀਜ਼ ਫਟ ਜਾਣੀ ਹੈ, ਦਾਗ਼ ਦਾ ਸਵਾਲ ਹੀ ਨਹੀਂ ਰਹਿਣਾ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਸੈਸ਼ਨ ਦੁਪਹਿਰ 2:30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।



 

ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿੰਨ੍ਹਾਂ ਚਿਰ ਵਾਹਗਾ ਬਾਰਡਰ ਨਹੀਂ ਖੁੱਲਦਾ ,ਅੰਤਰਰਾਸ਼ਟਰੀ ਵਪਾਰ ਸ਼ੁਰੂ ਨਹੀਂ ਹੁੰਦਾ ,ਉਨ੍ਹਾਂ ਚਿਰ ਪੰਜਾਬ ਦੇ ਹਾਲਾਤ ਨਹੀਂ ਬਦਲ ਸਕਦੇ। ਉਨ੍ਹਾਂ ਸਰਕਾਰ ਨੂੰ ਮੁਖ਼ਾਤਿਬ ਹੁੰਦਿਆਂ ਕਿਹਾ ਕਿ ਅੱਜ ਸਾਡੇ ਪਿੰਡ ਖ਼ਾਲੀ ਹੋ ਰਹੇ ਹਨ, ਨੌਜਵਾਨ ਪੀੜ੍ਹੀ ਬਾਹਰ ਵੱਲ ਨੂੰ ਤੁਰੀ ਹੋਈ ਹੈ। ਇਸ ਵੱਲ ਖ਼ਾਸ ਧਿਆਨ ਦੇਣ ਦੀ ਲੋੜ ਹੈ। ਪਿੰਡਾਂ ਦੀਆਂ ਪੰਚਾਇਤਾਂ ਕੋਲ ਪਿਛਲੇ ਇਕ ਸਾਲ ਤੋਂ ਕੋਈ ਪੈਸਾ ਨਹੀਂ ਆਇਆ, ਕਿਉਂਕਿ ਮੌਜੂਦਾ ਸਰਕਾਰ ਕੋਲ ਪੈਸਾ ਹੈ ਹੀ ਨਹੀਂ।

 


 
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਅੱਜ ਵਿਰੋਧੀ ਧਿਰ ਸਦਨ ਵਿੱਚ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹੈ। ਵਿਰੋਧੀ ਧਿਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰ ਰਹੀ ਹੈ। ਇਸ ਤੋਂ ਇਲਾਵਾ ਅਜਨਾਲਾ ਕਾਂਡ ਨੂੰ ਲੈ ਕੇ ਵੀ ਵਿਰੋਧੀ ਧਿਰ ਸਰਕਾਰ ਨੂੰ ਘੇਰ ਸਕਦੀ ਹੈ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।