Court Cases: ਅਦਾਲਤਾਂ 'ਚ ਅਧਵਾਟੇ ਪਏ ਕੇਸਾਂ ਦਾ ਪਹਿਲ ਦੇ ਆਧਾਰ 'ਤੇ ਨਿਬੇੜਾ ਕਰਵਾਏਗੀ ਪੰਜਾਬ ਸਰਕਾਰ, ਸੁਚੱਜੇ ਢੰਗ ਨਾਲ ਪੈਰਵੀ ਕਰਨ ਦੇ ਹੁਕਮ ਜਾਰੀ
PWD Minister Harbhajan Singh ETO - ਵਿਭਾਗ ਦੇ ਸਕੱਤਰ ਪ੍ਰਿਯੰਕ ਭਾਰਤੀ ਨੂੰ ਨਿਰਦੇਸ਼ ਦਿੱਤੇ ਕਿ ਕੇਸਾਂ ਨੂੰ ਘਟਾਉਣ ਵਾਸਤੇ ਮਾਹਰ ਵਕੀਲਾਂ ਦੇ ਪੈਨਲ ਦੀ ਨਿਯੁਕਤੀ ਕਰਨ ਸਬੰਧੀ ਕੇਸ ਵਿੱਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸਰਕਾਰ ਵੱਲੋਂ
ਚੰਡੀਗੜ੍ਹ - ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਭਾਗ ਦੇ ਵੱਖ-ਵੱਖ ਜ਼ੋਨਾਂ ਦੇ ਸਾਲਸੀ ਕੇਸਾਂ ਦੇ ਤੁਰੰਤ ਨਿਪਟਾਰੇ ਸਣੇ ਅਦਾਲਤੀ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਲੋਕ ਨਿਰਮਾਣ ਵਿਭਾਗ (ਭ ਤੇ ਮ ਸ਼ਾਖਾ) ਦੇ ਪੈਂਡਿੰਗ ਸਾਲਸੀ ਅਤੇ ਅਦਾਲਤੀ ਕੇਸਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਲੰਮੇ ਸਮੇਂ ਤੋਂ ਅਧਵਾਟੇ ਪਏ ਕੇਸਾਂ ਨੂੰ ਗੰਭੀਰਤਾ ਨਾਲ ਲਿਆ। ਉਨ੍ਹਾਂ ਕਿਹਾ ਕਿ ਸਾਲਸੀ ਕੇਸਾਂ ਦੇ ਨਿਪਟਾਰੇ ਸਬੰਧੀ ਵਿਭਾਗ ਦੇ ਅਧਿਕਾਰੀ ਤੁਰੰਤ ਕਾਰਵਾਈ ਅਮਲ ਵਿਚ ਲਿਆਉਣ। ਇਸੇ ਤਰ੍ਹਾਂ ਅਦਾਲਤੀ ਕੇਸਾਂ ਦੀ ਸੁਚਾਰੂ ਢੰਗ ਨਾਲ ਪੈਰਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਉਚੇਚੇ ਤੌਰ 'ਤੇ ਕਿਹਾ ਕਿ ਅਧਿਕਾਰੀਆਂ ਨੂੰ ਕੇਸਾਂ ਨੂੰ ਘਟਾਉਣ ਵਾਸਤੇ ਯੋਗ ਉਪਰਾਲੇ ਕਰਨੇ ਚਾਹੀਦੇ ਹਨ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਸਕੱਤਰ ਪ੍ਰਿਯੰਕ ਭਾਰਤੀ ਨੂੰ ਨਿਰਦੇਸ਼ ਦਿੱਤੇ ਕਿ ਕੇਸਾਂ ਨੂੰ ਘਟਾਉਣ ਵਾਸਤੇ ਮਾਹਰ ਵਕੀਲਾਂ ਦੇ ਪੈਨਲ ਦੀ ਨਿਯੁਕਤੀ ਕਰਨ ਸਬੰਧੀ ਕੇਸ ਵਿੱਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸਰਕਾਰ ਵੱਲੋਂ ਸਾਲਸੀ ਅਤੇ ਕੋਰਟ ਕੇਸਾਂ ਦੀ ਸਹੀ ਤਰੀਕੇ ਨਾਲ ਪੈਰਵੀ ਕੀਤੀ ਜਾ ਸਕੇ ਅਤੇ ਸਮਾਂ ਤੇ ਪੈਸੇ ਦੋਵਾਂ ਦੀ ਬੱਚਤ ਹੋ ਸਕੇ। ਮੀਟਿੰਗ ਵਿੱਚ ਸ਼੍ਰੀ ਪ੍ਰਿਯੰਕ ਭਾਰਤੀ, ਸਕੱਤਰ, ਲੋਕ ਨਿਰਮਾਣ ਵਿਭਾਗ ਸਮੇਤ ਵਿਭਾਗ ਦੇ ਮੁੱਖ ਇੰਜੀਨੀਅਰ, ਨਿਗਰਾਨ ਇੰਜੀਨੀਅਰ ਅਤੇ ਸਬੰਧਤ ਕਾਰਜਕਾਰੀ ਇੰਜੀਨੀਅਰ ਸ਼ਾਮਲ ਹੋਏ।
ਸਕਾਲਰਸ਼ਿਪ ਕਿਵੇਂ ਹਾਸਲ ਕਰਨ ਵਿਦਿਆਰਥੀ, ਸਰਕਾਰ ਨੇ ਸ਼ੁਰੂ ਕੀਤਾ 'ਜਾਗਰੂਕਤਾ ਹਫਤਾ'
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ‘ਚ ਸਕਾਲਰਸ਼ਿਪ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ 29 ਸਤੰਬਰ ਤੱਕ ‘’ਜਾਗਰੂਕਤਾ ਹਫਤਾ’’ ਮਨਾਇਆ ਜਾਵੇਗਾ।
ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਜਾਗਰੂਕਤਾ ਲਈ ਵਿਸ਼ੇਸ਼ ‘’ਜਾਗਰੂਕਤਾ ਹਫ਼ਤੇ’’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਮੁਹਿੰਮ 29 ਸਤੰਬਰ ਤੱਕ ਚੱਲੇਗੀ। ਉਨ੍ਹਾਂ ਇਸ ਸਬੰਧੀ ਇੱਕ ਪੈਂਫਲੈਂਟ ਜਾਰੀ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਸਾਲ 2023-24 ਦੌਰਾਨ 2.60 ਲੱਖ ਵਿਦਿਆਰਥੀਆਂ ਦਾ ਟੀਚਾ ਹੈ, ਜਿਸ ਲਈ ਮਿਸ਼ਨ 2.6 ਚਲਾਇਆ ਜਾ ਰਿਹਾ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਅਧੀਨ ਸਾਲ 2023-24 ਵਿੱਚ ਮਿਸ਼ਨ 2.6 ਲੱਖ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਪਲਾਈ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਦ ਕਿ ਸਾਲ 2022-23 ਵਿੱਚ 2.26 ਲੱਖ ਵਿਦਿਆਰਥੀਆਂ ਨੇ ਸਕਾਲਰਸ਼ਿਪ ਲਈ ਅਪਲਾਈ ਕੀਤਾ ਸੀ।