(Source: ECI/ABP News)
ਪੁਲਿਸ ਨਹੀਂ ਕਰੇਗੀ ਕੌਮੀ ਇਨਸਾਫ਼ ਮੋਰਚਾ 'ਤੇ ਸਖਤੀ? ਹਾਈਕੋਰਟ 'ਚ ਦਾਇਰ ਹਲਫਨਾਮਾ 'ਤੇ ਅੱਜ ਸੁਣਵਾਈ
Chandigarh News: ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਕੌਮੀ ਇਨਸਾਫ਼ ਮੋਰਚਾ ਵੱਲੋਂ ਦੋ ਮਹੀਨਿਆਂ ਤੋਂ ਚੱਲ ਰਿਹਾ ਧਰਨਾ ਹਟਾਉਣ ਦੀ ਪਟੀਸ਼ਨ 'ਤੇ ਅੱਜ ਹਾਈਕੋਰਟ 'ਚ ਮੁੜ ਸੁਣਵਾਈ ਹੋਵੇਗੀ। ਇਸ ਲਈ ਪੰਜਾਬ ਪੁਲਿ
![ਪੁਲਿਸ ਨਹੀਂ ਕਰੇਗੀ ਕੌਮੀ ਇਨਸਾਫ਼ ਮੋਰਚਾ 'ਤੇ ਸਖਤੀ? ਹਾਈਕੋਰਟ 'ਚ ਦਾਇਰ ਹਲਫਨਾਮਾ 'ਤੇ ਅੱਜ ਸੁਣਵਾਈ Quami Insaaf Morcha Mohali-Chandigarh border Protest against hearing in the High Court today ਪੁਲਿਸ ਨਹੀਂ ਕਰੇਗੀ ਕੌਮੀ ਇਨਸਾਫ਼ ਮੋਰਚਾ 'ਤੇ ਸਖਤੀ? ਹਾਈਕੋਰਟ 'ਚ ਦਾਇਰ ਹਲਫਨਾਮਾ 'ਤੇ ਅੱਜ ਸੁਣਵਾਈ](https://feeds.abplive.com/onecms/images/uploaded-images/2023/03/22/4a417622b30ff13748aaa408350ccc601679473740556345_original.jpg?impolicy=abp_cdn&imwidth=1200&height=675)
Chandigarh News : ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਕੌਮੀ ਇਨਸਾਫ਼ ਮੋਰਚਾ ( Quami Insaaf Morcha ) ਵੱਲੋਂ ਦੋ ਮਹੀਨਿਆਂ ਤੋਂ ਚੱਲ ਰਿਹਾ ਧਰਨਾ ਹਟਾਉਣ ਦੀ ਪਟੀਸ਼ਨ 'ਤੇ ਅੱਜ ਹਾਈਕੋਰਟ 'ਚ ਮੁੜ ਸੁਣਵਾਈ ਹੋਵੇਗੀ। ਇਸ ਲਈ ਪੰਜਾਬ ਪੁਲਿਸ ਨੇ 21 ਮਾਰਚ ਨੂੰ ਹਾਈਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਅਮਨ-ਕਾਨੂੰਨ ’ਤੇ ਮਾੜਾ ਅਸਰ ਪੈਣ ਦਾ ਖ਼ਦਸ਼ਾ ਪ੍ਰਗਟਾਇਆ ਸੀ।
ਇਹ ਵੀ ਪੜ੍ਹੋ : ਨਾਭਾ ਜੇਲ੍ਹ ਬਰੇਕ ਮਾਮਲੇ 'ਚ 22 ਮੁਲਜ਼ਮ ਦੋਸ਼ੀ ਕਰਾਰ, 6 ਬਰੀ
ਮੋਹਾਲੀ ਦੇ ਐਸਐਸਪੀ ਸੰਦੀਪ ਗਰਗ ਵੱਲੋਂ ਹਾਈਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ। ਇਸ 'ਤੇ ਅੱਜ ਸੁਣਵਾਈ ਹੋਵੇਗੀ। ਐਸਐਸਪੀ ਵੱਲੋਂ ਦਾਇਰ ਕੀਤੇ ਹਲਫ਼ਨਾਮੇ ਵਿੱਚ ਚੰਡੀਗੜ੍ਹ ਦੇ ਸੈਕਟਰ 52/53 ਦੇ ਵਿਚਕਾਰ ਵਾਲੀ ਸੜਕ ਨੂੰ 12 ਮਾਰਚ ਨੂੰ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਖੋਲ੍ਹਣ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ : ਰੇਡ ਕਰਨ ਗਈ ਪੁਲਿਸ 'ਤੇ ਇੱਟਾਂ -ਰੋੜਿਆ ਨਾਲ ਹਮਲਾ , ਪੁਲਿਸ ਦੀਆਂ ਗੱਡੀਆਂ ਦੀ ਵੀ ਕੀਤੀ ਭੰਨਤੋੜ
ਇਸ ਦੇ ਨਾਲ ਹੀ ਸੋਹਾਣਾ ਗੁਰਦੁਆਰੇ ਦੇ ਨੇੜੇ ਡੇਢ ਕਿਲੋਮੀਟਰ ਦੇ ਦਾਇਰੇ ਵਿੱਚ ਲਗਾਏ ਗਏ ਟੈਂਟਾਂ ਨੂੰ ਚੌਕ ਤੋਂ 200 ਮੀਟਰ ਦੀ ਦੂਰੀ 'ਤੇ ਹਟਾ ਦਿੱਤਾ ਗਿਆ ਹੈ। ਫਿਲਹਾਲ ਵਾਈਪੀਐਸ ਚੌਕ ਤੋਂ ਕਰੀਬ 100 ਮੀਟਰ ਦੀ ਦੂਰੀ 'ਤੇ ਖਾਲੀ ਥਾਂ 'ਤੇ ਧਰਨਾ ਚੱਲ ਰਿਹਾ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦਾ ਹਵਾਲਾ ਦਿੱਤਾ ਹੈ।
ਦੱਸ ਦੇਈਏ ਕਿ ਦੂਜੇ ਪਾਸੇ ਪੰਜਾਬ ਪੁਲਿਸ ਤੇ ਚੰਡੀਗੜ੍ਹ ਪੁਲੀਸ ਨੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਬਲਵਿੰਦਰ ਸਿੰਘ, ਦਿਲਸ਼ੇਰ ਸਿੰਘ, ਜਸਵਿੰਦਰ ਅਤੇ ਅਮਰ ਸਿੰਘ ਚਾਹਲ ਤੋਂ ਇਲਾਵਾ 15 ਦੇ ਕਰੀਬ ਮੀਟਿੰਗਾਂ ਕੀਤੀਆਂ ਹਨ। ਕੌਮੀ ਇਨਸਾਫ਼ ਮੋਰਚਾ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧਰਨੇ ਨੂੰ ਸ਼ਾਂਤਮਈ ਰੱਖਣ ਦਾ ਭਰੋਸਾ ਦਿੱਤਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)