(Source: ECI/ABP News/ABP Majha)
Lok Sabha Election: ਚੰਡੀਗੜ੍ਹ 'ਚ 3 ਸ਼ਰਾਬ ਕੰਪਨੀਆਂ 'ਤੇ ਛਾਪੇਮਾਰੀ, ਸ਼ਰਾਬ ਤਸਕਰੀ ਦੇ ਦੋਸ਼
ਚੰਡੀਗੜ੍ਹ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਜਾਂਚ ਦੌਰਾਨ ਕੁਝ ਦਸਤਾਵੇਜ਼ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Lok Sabha Election: ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਵੇਂ ਹੀ ਇਸ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਨੇ ਵੀ ਪੂਰੀ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਪੁਲਿਸ ਪੂਰੀ ਐਕਸ਼ਨ ਦੇ ਮੋਡ 'ਚ ਹੈ ਅਤੇ ਸ਼ਨੀਵਾਰ ਨੂੰ ਚੰਡੀਗੜ੍ਹ ਪੁਲਿਸ ਦੀ ਟੀਮ ਨੇ ਸ਼ਿਵਾਲਿਕ ਬੇਵਰੇਜ ਪ੍ਰਾਈਵੇਟ ਲਿਮਟਿਡ ਪਲਾਂਟ, ਕੁਈਨ ਡਿਸਟਿਲਰੀਜ਼ ਅਤੇ ਬੋਟਲਰਜ਼ 'ਤੇ ਛਾਪੇਮਾਰੀ ਕੀਤੀ। ਲਿਮਟਿਡ ਬੋਟਲਿੰਗ ਪਲਾਂਟ ਅਤੇ ਜ਼ੰਨਤ ਡਿਸਟਿਲਰੀਜ਼ ਪ੍ਰਾਈਵੇਟ ਲਿਮਟਿਡ ਬੋਟਲਿੰਗ ਪਲਾਂਟ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ਼ਨੀਵਾਰ ਸਵੇਰੇ ਐੱਸਐੱਚਓ ਜਸਪਾਲ ਸਿੰਘ ਭੁੱਲਰ ਦੀ ਅਗਵਾਈ ਵਿੱਚ ਚੰਡੀਗੜ੍ਹ ਪੁਲਿਸ ਦੀ ਟੀਮ ਨੇ ਤਿੰਨਾਂ ਕੰਪਨੀਆਂ ਦੇ ਰਿਕਾਰਡ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਤਿੰਨਾਂ ਕੰਪਨੀਆਂ ’ਤੇ ਬਿਹਾਰ ਵਰਗੇ ਪਾਬੰਦੀਸ਼ੁਦਾ ਰਾਜਾਂ ਵਿੱਚ ਬਿਨਾਂ ਪਰਮਿਟ ਅਤੇ ਆਬਕਾਰੀ ਟੈਕਸ ਅਦਾ ਕੀਤੇ ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਦੀ ਤਸਕਰੀ ਕਰਨ ਦਾ ਦੋਸ਼ ਹੈ।
ਇਸ ਤਹਿਤ ਇੰਡਸਟਰੀਅਲ ਏਰੀਆ ਫੇਜ਼ 1 ਵਿੱਚ ਤਿੰਨ ਕੰਪਨੀਆਂ ਦੇ ਸੰਚਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਚੰਡੀਗੜ੍ਹ ਪੁਲੀਸ ਨੂੰ ਸ਼ੱਕ ਹੈ ਕਿ ਤਿੰਨਾਂ ਕੰਪਨੀਆਂ ਦੇ ਸੰਚਾਲਕਾਂ ਵੱਲੋਂ ਸ਼ਰਾਬ ਦੀ ਗੈਰ-ਕਾਨੂੰਨੀ ਸਪਲਾਈ ਵਿੱਚ ਐਕਸਾਈਜ਼ ਅਧਿਕਾਰੀ, ਟਰਾਂਸਪੋਰਟਰ ਅਤੇ ਹੋਰ ਕਈ ਲੋਕ ਸ਼ਾਮਲ ਹੋ ਸਕਦੇ ਹਨ।
ਚੰਡੀਗੜ੍ਹ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਜਾਂਚ ਦੌਰਾਨ ਕੁਝ ਦਸਤਾਵੇਜ਼ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਸ਼ਰਾਬ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ