Chandigarh News: ਚੰਡੀਗੜ੍ਹ 'ਚ ਮੀਂਹ ਦਾ ਅਲਰਟ, 15 ਤੋਂ 17 ਸਤੰਬਰ ਤੱਕ ਵਿਗੜੇਗਾ ਮੌਸਮ
ਚੰਡੀਗੜ੍ਹ ਵਿੱਚ 14 ਤੇ 15 ਸਤੰਬਰ ਨੂੰ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 16 ਸਤੰਬਰ ਨੂੰ ਘੱਟੋ-ਘੱਟ ਤਾਪਮਾਨ 27 ਡਿਗਰੀ ਤੇ ਵੱਧ ਤੋਂ ਵੱਧ 33 ਡਿਗਰੀ ਸੈਲਸੀਅਸ...
Chandigarh News: ਚੰਡੀਗੜ੍ਹ 'ਚ ਅਗਲੇ ਦੋ ਦਿਨ ਆਸਮਾਨ 'ਚ ਬੱਦਲ ਛਾਏ ਰਹਿਣਗੇ। ਇਸ ਤੋਂ ਬਾਅਦ ਮੌਸਮ ਵਿਭਾਗ ਨੇ 15 ਤੋਂ 17 ਸਤੰਬਰ ਤੱਕ ਤਿੰਨ ਦਿਨ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਗਰਜ, ਚਮਕ ਤੇ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਇਸ ਨਾਲ ਸ਼ਹਿਰ ਦਾ ਤਾਪਮਾਨ ਹੇਠਾਂ ਆਵੇਗਾ। ਕੱਲ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ ਵਿੱਚ 14 ਤੇ 15 ਸਤੰਬਰ ਨੂੰ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 16 ਸਤੰਬਰ ਨੂੰ ਘੱਟੋ-ਘੱਟ ਤਾਪਮਾਨ 27 ਡਿਗਰੀ ਤੇ ਵੱਧ ਤੋਂ ਵੱਧ 33 ਡਿਗਰੀ ਸੈਲਸੀਅਸ, 17 ਸਤੰਬਰ ਨੂੰ ਘੱਟੋ-ਘੱਟ ਤਾਪਮਾਨ 27 ਤੇ ਵੱਧ ਤੋਂ ਵੱਧ 34 ਡਿਗਰੀ ਸੈਲਸੀਅਸ ਹੋ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ 1 ਜੂਨ ਤੋਂ ਹੁਣ ਤੱਕ 1099.1 ਐਮਐਮ ਬਾਰਸ਼ ਹੋਈ ਹੈ ਜੋ ਕਿ ਆਮ ਨਾਲੋਂ 36 ਫੀਸਦੀ ਵੱਧ ਹੈ। ਜੁਲਾਈ ਮਹੀਨੇ ਵਿੱਚ ਸਭ ਤੋਂ ਵੱਧ 800 ਮਿਲੀਮੀਟਰ ਮੀਂਹ ਪਿਆ। ਜਦੋਂਕਿ ਅਗਸਤ ਵਿੱਚ 159.1 ਐਮਐਮ ਵਰਖਾ ਹੋਈ ਸੀ।
ਦੱਸ ਦਈਏ ਕਿ ਜੁਲਾਈ ਤੇ ਅਗਸਤ ਵਿੱਚ ਹੋਈ ਬਾਰਸ਼ ਤੋਂ ਬਾਅਦ ਸੁਖਨਾ ਝੀਲ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਸੀ। ਸੁਖਨਾ ਝੀਲ ਦੀ ਵੱਧ ਤੋਂ ਵੱਧ ਸਮਰੱਥਾ 1163 ਫੁੱਟ ਤੱਕ ਹੈ। ਜੇਕਰ ਪਾਣੀ ਇਸ ਪੱਧਰ ਤੋਂ ਉੱਪਰ ਪਹੁੰਚ ਜਾਂਦਾ ਹੈ ਤਾਂ ਖ਼ਤਰਾ ਮੰਨਿਆ ਜਾਂਦਾ ਹੈ। ਇਸ ਲਈ ਇਸ ਦੇ ਫਲੱਡ ਗੇਟਾਂ ਨੂੰ ਵਾਰ-ਵਾਰ ਖੋਲ੍ਹਣਾ ਪਿਆ। ਇਸ ਕਾਰਨ ਚੰਡੀਗੜ੍ਹ, ਬਲਟਾਣਾ ਤੇ ਜ਼ੀਰਕਪੁਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਵੀ ਪੈਦਾ ਹੋ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ