Chandigarh News : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਵਿੱਚ ਅੱਜ ''ਵਾਰਿਸ ਪੰਜਾਬ ਦੇ'' ਮੁਖੀ ਅੰਮ੍ਰਿਤਪਾਲ ਸਿੰਘ ਦੇ ਅਜਨਾਲਾ ਕਾਂਡ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਦੀ ਘਟਨਾ ਨੇ ਦੁਨੀਆ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਹੌਲ ਖ਼ਰਾਬ ਕਰਕੇ ਰਾਜਪਾਲ ਸ਼ਾਸਨ ਚਲਾਉਣ ਦੀ ਚਰਚਾ ਚੱਲ ਰਹੀ ਹੈ। ਵੜਿੰਗ ਨੇ ਪੰਜਾਬ ਕਾਂਗਰਸ ਨੂੰ ਸਾਥ ਦੱਸਦੇ ਹੋਏ ਮੁੱਖ ਮੰਤਰੀ ਮਾਨ ਤੋਂ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ 'ਤੇ ਅੰਮ੍ਰਿਤਪਾਲ ਸਿੰਘ ਨੂੰ ਜਲਦੀ ਗ੍ਰਿਫਤਾਰ ਕਰਨ ਦੀ ਗੱਲ ਕਹੀ ਹੈ।
  

 


 

ਮੁੱਖ ਮੰਤਰੀ ਭਗਵੰਤ ਮਾਨ ਦੇ ਸਦਨ 'ਚ ਪਹੁੰਚਣ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਵਿਧਾਇਕ ਸਦਨ ਦਾ ਬਾਈਕਾਟ ਕਰਕੇ ਬਾਹਰ ਨਿਕਲ ਗਏ। ਰਾਜਪਾਲ ਦੇ ਸੰਬੋਧਨ 'ਤੇ ਬੋਲਦਿਆਂ ਸੀਐਮ ਮਾਨ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਪਣਾ ਸਮਾਨ ਚੁੱਕਣ 'ਤੇ ਤਾਅਨਾ ਮਾਰਿਆ। ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਪਾਰਟੀ ਕਿੱਥੇ ਹੈ ਜਾਂ ਕੀ ਉਹ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।


ਇਹ ਵੀ ਪੜ੍ਹੋ : ਮੁੱਖ ਮੰਤਰੀ ਨਾਲ ਮੁਲਾਕਾਤ ਦੇ ਭਰੋਸਾ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਚੁੱਕਿਆ ਧਰਨਾ


ਰਾਜਾ ਵੜਿੰਗ ਨੇ ਅੰਮ੍ਰਿਤਪਾਲ ਉਤੇ ਗੰਭੀਰ ਦੋਸ਼ ਲਗਾਏ ਹਨ। ਰਾਜਾ ਵੜਿੰਗ ਨੇ ਕਿਹਾ ਕਿ ਅਜਨਾਲਾ ਵਿੱਚ ਥਾਣੇ ਉਤੇ ਕਬਜ਼ਾ ਕਰ ਲਿਆ ਗਿਆ। ਜਿਸ ਵਿੱਚ ਇੰਟੈਲੀਜੈਂਸੀ ਪੂਰੀ ਤਰ੍ਹਾਂ ਫੇਲ੍ਹ ਹੋ ਗਈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿੱਚ ਇਹ ਹਮਲਾ ਕੀਤਾ ਗਿਆ ਪਰ ਹੁਣ ਕਈ ਦਿਨ ਬੀਤ ਚੁੱਕੇ ਹਨ ਅਜੇ ਤੱਕ ਸਰਕਾਰ ਨੇ ਕਾਰਵਾਈ ਕਿਉਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਤੁਸੀਂ ਅੰਮ੍ਰਿਤਪਾਲ ਨੂੰ ਕਦੋਂ ਗ੍ਰਿਫਤਾਰ ਕਰੋਂਗੇ। ਰਾਜਾ ਵੜਿੰਗ ਨੇ ਕਿਹਾ ਕਿ ਤੁਸੀਂ ਕਾਰਵਾਈ ਕਰੋ ਅਸੀਂ ਤੁਹਾਡੇ ਨਾਲ ਹਾਂ। ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਤੁਹਾਡੇ ਵੱਲ ਵੇਖ ਰਿਹਾ ਹੈ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।