Chandigarh News: ਐੱਚ. ਰਾਜੇਸ਼ ਪ੍ਰਸਾਦ ਨੂੰ ਚੰਡੀਗੜ੍ਹ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਪਹਿਲਾਂ ਜੰਮੂ ਅਤੇ ਕਸ਼ਮੀਰ ਦੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਹਨ। ਪ੍ਰਸਾਦ 1995 ਬੈਚ ਦੇ AGMUT ਕੇਡਰ ਦੇ IAS ਅਧਿਕਾਰੀ ਰਾਜੀਵ ਵਰਮਾ ਦੀ ਥਾਂ ਲੈਂਦੇ ਹਨ। ਵਰਮਾ ਦਾ 28 ਸਤੰਬਰ ਨੂੰ ਦਿੱਲੀ ਤਬਾਦਲਾ ਕਰ ਦਿੱਤਾ ਗਿਆ ਸੀ।

Continues below advertisement

ਦੱਸ ਦਈਏ ਕਿ ਰਾਜੀਵ ਵਰਮਾ ਦੇ ਤਬਾਦਲੇ ਦੇ ਹੁਕਮ 28 ਸਤੰਬਰ ਨੂੰ ਜਾਰੀ ਕੀਤੇ ਗਏ ਸਨ। ਰਿਪੋਰਟਾਂ ਅਨੁਸਾਰ, ਰਾਜੀਵ ਵਰਮਾ ਨੇ ਐਤਵਾਰ ਸ਼ਾਮ 4:30 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਦਿੱਲੀ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ।

Continues below advertisement

ਮੂਲ ਰੂਪ ਤੋਂ ਉਹ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ, ਵਰਮਾ ਨੂੰ ਪਿਛਲੇ ਸਾਲ ਜਨਵਰੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਚੰਡੀਗੜ੍ਹ ਦਾ ਮੁੱਖ ਸਕੱਤਰ ਨਿਯੁਕਤ ਕੀਤਾ। ਉਹ ਅਗਲੇ ਸਾਲ ਸੇਵਾਮੁਕਤ ਹੋਣ ਵਾਲੇ ਹਨ।