Punjab News : ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੇ ਜੰਗਲੀ ਸੂਰ ਨੂੰ ਮਾਰਨ ਲਈ ਇਜ਼ਾਜ਼ਤ ਦੇਣ ਦਾ ਮੁੱਦਾ ਚੁੱਕਿਆ ਹੈ। ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਨੇ ਕਿਹਾ ਅਗਰ ਕਿਸੇ ਇਲਾਕੇ ਵਿਚ ਜੰਗਲੀ ਸੂਰ ਜਾਂ ਨੀਲ ਗਾਂ ਦੀ ਸਮੱਸਿਆ ਆ ਰਹੀ ਹੈ ਤਾਂ ਇਸਦੇ ਮਾਰਨ ਲਈ ਕਿਸਾਨ ਨੂੰ ਲਾਇਸੈਂਸ ਦਿੱਤੇ ਜਾਂਦੇ ਹਨ।
ਇਸ ਤੋਂ ਇਲਾਵਾ ਬਜਟ ਉਤੇ ਬਹਿਸ ਦੌਰਾਨ ਵਿਧਾਇਕ ਗੁਰਜੀਤ ਸਿੰਘ ਰਾਣਾ ਨੇ ਪੰਜਾਬ ਵਿੱਚੋਂ ਬਰੇਨ ਡਰੇਨ ਦਾ ਮੁੱਦਾ ਵੀ ਉਠਾਇਆ ਹੈ। ਗੁਰਜੀਤ ਸਿੰਘ ਰਾਣਾ ਨੇ ਕਿਹਾ ਕਿ ਸੂਬੇ ਵਿੱਚੋਂ ਨਾ ਸਿਰਫ਼ ਨੌਜਵਾਨਾਂ ਦਾ ਬੌਧਿਕ ਪਲਾਇਨ ਹੋ ਰਿਹਾ ਹੈ, ਸਗੋਂ ਵੱਖ-ਵੱਖ ਆਈਲੈਟਸ ਸੈਂਟਰਾਂ ਅਤੇ ਵਿਦੇਸ਼ੀ ਯੂਨੀਵਰਸਿਟੀਆਂ ਰਾਹੀਂ ਪੈਸਾ ਵੀ ਸੂਬੇ ਤੋਂ ਬਾਹਰ ਜਾ ਰਿਹਾ ਹੈ। ਉਨ੍ਹਾਂ ਨੇ ਆਈਲੈਟਸ ਸੈਂਟਰਾਂ ਵਿੱਚ ਤਾਇਨਾਤ ਅਧਿਆਪਕਾਂ ਦੀ ਯੋਗਤਾ 'ਤੇ ਵੀ ਸਵਾਲ ਉਠਾਏ। ਹਰ ਸਾਲ ਛੇ ਲੱਖ ਬੱਚੇ ਇਨ੍ਹਾਂ ਕੇਂਦਰਾਂ ਰਾਹੀਂ 3-4 ਵਾਰ ਫੀਸ ਭਰਦੇ ਹਨ, ਜਿਨ੍ਹਾਂ ਵਿੱਚੋਂ ਬਹੁਤਿਆਂ ਨੂੰ ਸਫ਼ਲਤਾ ਨਹੀਂ ਮਿਲਦੀ। ਸਰਕਾਰ ਨੂੰ ਇਨ੍ਹਾਂ ਕੇਂਦਰਾਂ ਵਿੱਚ ਗਰੀਬ ਬੱਚਿਆਂ ਦੀਆਂ ਫੀਸਾਂ ਮੁਆਫ ਕਰਨ ਦਾ ਪ੍ਰਬੰਧ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮਨੀਸ਼ਾ ਗੁਲਾਟੀ ਦੀ ਮਹਿਲਾ ਕਮਿਸ਼ਨ ਚੇਅਰਪਰਸਨ ਅਹੁਦੇ ਤੋਂ ਫਿਰ ਛੁੱਟੀ, ਪੰਜਾਬ ਸਰਕਾਰ ਨੇ ਕਾਰਜਕਾਲ ਵਧਾਉਣ ਦਾ ਫੈਸਲਾ ਵਾਪਸ ਲਿਆ
ਦੱਸ ਦੇਈਏ ਕਿ ਬੀਤੇ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ। ਪੰਜਾਬ ਬਜਟ ਉਤੇ ਅੱਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਆਗਿਆ ਨਾਲ ਸਦਨ ਵਿੱਚ ਪੰਜਾਬ ਬਜਟ ਪ੍ਰਸਤਾਵ 2023 'ਤੇ ਬਹਿਸ ਹੋਈ ਹੈ।
ਦੱਸ ਦੇਈਏ ਕਿ ਬੀਤੇ ਕੱਲ੍ਹ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦਾ ਬਜਟ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ। ਪੰਜਾਬ ਬਜਟ ਉਤੇ ਅੱਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਆਗਿਆ ਨਾਲ ਸਦਨ ਵਿੱਚ ਪੰਜਾਬ ਬਜਟ ਪ੍ਰਸਤਾਵ 2023 'ਤੇ ਬਹਿਸ ਹੋਈ ਹੈ।
ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਸੂਬੇ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇਣ 'ਤੇ ਆਪ ਸਰਕਾਰ ਨੂੰ ਘੇਰਿਆ ਹੈ। ਬੀਜੇਪੀ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਦੇ ਇੱਕ ਸਾਲ ਬਾਅਦ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ।