Chandigarh News: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 2024 ਵਿੱਚ ਚੰਡੀਗੜ੍ਹ ਸਥਿਤ ਰੈਪਰ ਅਤੇ ਗਾਇਕ ਬਾਦਸ਼ਾਹ (Raper Badshah) ਦੇ ਨਾਈਟ ਕਲੱਬ ਦੇ ਬਾਹਰ ਹੋਏ ਬੰਬ ਧਮਾਕਿਆਂ ਦੇ ਇੱਕ ਹੋਰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਦੀਪਕ ਹੈ, ਜੋ ਕਿ ਫਰੀਦਕੋਟ ਦਾ ਰਹਿਣ ਵਾਲਾ ਹੈ, ਜਿਸਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਕੈਨੇਡਾ ਵਿੱਚ ਲੁਕੇ ਹੋਏ ਬਦਨਾਮ ਗੈਂਗਸਟਰ ਗੋਲਡੀ ਬਰਾੜ ਦੇ ਨਜ਼ਦੀਕੀ ਸੰਪਰਕ ਵਿੱਚ ਸੀ

ਸੂਤਰਾਂ ਅਨੁਸਾਰ, ਦੀਪਕ ਕਥਿਤ ਤੌਰ 'ਤੇ ਕੈਨੇਡਾ ਵਿੱਚ ਲੁਕੇ ਹੋਏ ਬਦਨਾਮ ਗੈਂਗਸਟਰ ਗੋਲਡੀ ਬਰਾੜ ਦੇ ਨਜ਼ਦੀਕੀ ਸੰਪਰਕ ਵਿੱਚ ਸੀ। ਗੋਲਡੀ ਬਰਾੜ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਇੱਕ ਮਹੱਤਵਪੂਰਨ ਮੈਂਬਰ ਮੰਨਿਆ ਜਾਂਦਾ ਸੀ, ਜਿਸਨੇ ਇੱਕ ਕਥਿਤ ਫੇਸਬੁੱਕ ਪੋਸਟ ਰਾਹੀਂ ਬੰਬ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਹਾਲਾਂਕਿ, ਹੁਣ ਗੋਲਡੀ ਬਰਾੜ ਲਾਰੈਂਸ ਗੈਂਗ ਤੋਂ ਵੱਖ ਹੋ ਗਿਆ ਹੈ। ਪੁਲਿਸ ਦਾ ਮੰਨਣਾ ਹੈ ਕਿ ਦੀਪਕ ਨਾ ਸਿਰਫ਼ ਹਮਲੇ ਵਿੱਚ ਸ਼ਾਮਲ ਸੀ, ਸਗੋਂ ਪੂਰੀ ਸਾਜ਼ਿਸ਼ ਨੂੰ ਅੰਜਾਮ ਦੇਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

26 ਨਵੰਬਰ 2024 ਨੂੰ ਵਾਪਰੀ ਸੀ ਘਟਨਾ

ਜ਼ਿਕਰ ਕਰ ਦਈਏ ਕਿ ਇਹ ਘਟਨਾ 26 ਨਵੰਬਰ 2024 ਦੀ ਹੈ, ਜਦੋਂ ਚੰਡੀਗੜ੍ਹ ਦੇ ਦੋ ਮਸ਼ਹੂਰ ਨਾਈਟ ਕਲੱਬਾਂ ਦੇ ਬਾਹਰ ਬੰਬ ਧਮਾਕੇ ਹੋਏ ਸਨ। ਪਹਿਲਾ ਧਮਾਕਾ ਸੈਕਟਰ-26 ਵਿੱਚ ਸੇਵਿਲ ਬਾਰ ਐਂਡ ਲਾਉਂਜ ਦੇ ਬਾਹਰ ਹੋਇਆ, ਜੋ ਕਿ ਬਾਦਸ਼ਾਹ ਦੀ ਮਲਕੀਅਤ ਹੈ। ਦੂਜਾ ਧਮਾਕਾ ਡੀ'ਓਰਾ ਕਲੱਬ ਦੇ ਬਾਹਰ ਹੋਇਆ, ਜੋ ਕਿ ਸਥਾਨਕ ਕਾਰੋਬਾਰੀਆਂ ਦੀ ਮਲਕੀਅਤ ਹੈ।

ਸੀਸੀਟੀਵੀ ਫੁਟੇਜ ਵਿੱਚ ਇੱਕ ਸ਼ੱਕੀ ਨੌਜਵਾਨ ਨੂੰ ਕਲੱਬਾਂ ਵੱਲ ਬੰਬ ਸੁੱਟਦਿਆਂ ਹੋਇਆਂ ਅਤੇ ਫਿਰ ਉੱਥੋਂ ਤੇਜ਼ੀ ਨਾਲ ਭੱਜਦਿਆਂ ਹੋਇਆਂ ਦਿਖਾਇਆ ਗਿਆ ਹੈ। ਚੰਗੀ ਗੱਲ ਇਹ ਰਹੀ ਕਿ ਇਨ੍ਹਾਂ ਧਮਾਕਿਆਂ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਟਨਾਵਾਂ ਨੇ ਪੂਰੇ ਖੇਤਰ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।