ਪੜਚੋਲ ਕਰੋ

ਚੰਡੀਗੜ੍ਹ 'ਚ BJP ਦਾ ਮੇਅਰ ਬਣਦਿਆਂ ਹੀ ਬਾਗ਼ੋ-ਬਾਗ਼ ਹੋਏ ਰਵਨੀਤ ਬਿੱਟੂ, ਕਿਹਾ-ਜਦੋਂ ਰਾਜਧਾਨੀ ਹੀ ਜਿੱਤ ਲਈ ਤਾਂ ਹੁਣ ਪੰਜਾਬ.....

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਬਬਲਾ ਪਰਿਵਾਰ ਨਾਲ ਮੇਰੀ 30 ਸਾਲ ਪੁਰਾਣੀ ਸਾਂਝ ਹੈ। ਅੱਜ ਖ਼ੁਸ਼ੀ ਹੈ ਕਿ ਜਦੋਂ ਭਾਜਪਾ ਨੇ ਪੰਜਾਬ ਦੀ ਰਾਜਧਾਨੀ ਜਿੱਤ ਲਈ ਤਾਂ ਹੁਣ ਅਗਲੀ ਵਾਰ ਪੰਜਾਬ ਦੀ ਹੈ। ਚੰਡੀਗੜ੍ਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਾਸ ਵਾਲੀ ਸੋਚ ਉੱਤੇ ਮੋਹਰ ਲਾਈ ਹੈ।

Chandigarh News: ਚੰਡੀਗੜ੍ਹ ਨਗਰ ਨਿਗਮ ਦੀਆਂ ਮੇਅਰ ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਨੇ ਮੇਅਰ ਦੀ ਚੋਣ ਜਿੱਤ ਲਈ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕੌਂਸਲਰਾਂ ਨੇ ਚੋਣਾਂ ਵਿੱਚ ਕਰਾਸ ਵੋਟਿੰਗ ਕੀਤੀ ਹੈ।

ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ, ਜੋ ਕਿ ਬਹੁਮਤ ਦਾ ਅੰਕੜਾ ਹੈ। ਕੁੱਲ 36 ਵੋਟਾਂ ਪਈਆਂ। ਭਾਜਪਾ ਕੋਲ 16 ਕੌਂਸਲਰ ਹਨ, ਅਜਿਹੀ ਸਥਿਤੀ ਵਿੱਚ 'ਆਪ'-ਕਾਂਗਰਸ ਦੇ ਤਿੰਨ ਕੌਂਸਲਰਾਂ ਨੇ ਕਰਾਸ ਵੋਟਿੰਗ ਕੀਤੀ। ਚੰਡੀਗੜ੍ਹ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੇ 13 ਅਤੇ ਕਾਂਗਰਸ ਦੇ 6 ਕੌਂਸਲਰ ਹਨ। 

ਇਸ ਜਿੱਤ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਜਿੱਤ ਦੀ ਵਧਾਈ ਦਿੱਤੀ ਹੈ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਬਬਲਾ ਪਰਿਵਾਰ ਨਾਲ ਮੇਰੀ 30 ਸਾਲ ਪੁਰਾਣੀ ਸਾਂਝ ਹੈ। ਅੱਜ ਖ਼ੁਸ਼ੀ ਹੈ ਕਿ ਜਦੋਂ ਭਾਜਪਾ ਨੇ ਪੰਜਾਬ ਦੀ ਰਾਜਧਾਨੀ ਜਿੱਤ ਲਈ ਤਾਂ ਹੁਣ ਅਗਲੀ ਵਾਰ ਪੰਜਾਬ ਦੀ ਹੈ। ਚੰਡੀਗੜ੍ਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਾਸ ਵਾਲੀ ਸੋਚ ਉੱਤੇ ਮੋਹਰ ਲਾਈ ਹੈ। ਅੱਜ ਭਾਰਤੀ ਜਨਤਾ ਪਾਰਟੀ ਦੀ ਜਿੱਤ ਸ਼ਬਦਾਂ ਵਿੱਚ ਬਿਆਨ ਨਹੀਂ ਕੀਤੀ ਜਾ ਸਕਦੀ ਹੈ। ਇਸ ਜਿੱਤ ਦੀ ਭਾਰਤੀ ਜਨਤਾ ਪਾਰਟੀ ਨੂੰ ਬਹੁਤ ਬਹੁਤ ਮੁਬਾਰਕ।

ਜ਼ਿਕਰ ਕਰ ਦਈਏ ਕਿ  ਸਦਨ ਵਿੱਚ ਕੁੱਲ 35 ਕੌਂਸਲਰ ਸਨ, ਜਦੋਂ ਕਿ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਕੋਲ ਵੀ ਇੱਕ ਵੋਟ ਸੀ। 'ਆਪ'-ਕਾਂਗਰਸ ਗੱਠਜੋੜ ਕੋਲ ਬਹੁਮਤ ਹੋਣ ਦੇ ਬਾਵਜੂਦ, ਭਾਜਪਾ ਨੇ ਮੇਅਰ ਦੀ ਚੋਣ ਜਿੱਤ ਲਈ ਹੈ। ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਪ੍ਰੇਮ ਲਤਾ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਉਸਦਾ ਮੁਕਾਬਲਾ ਹਰਪ੍ਰੀਤ ਕੌਰ ਬਬਲਾ ਨਾਲ ਸੀ। ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਵੀ ਚੰਡੀਗੜ੍ਹ ਮੇਅਰ ਚੋਣਾਂ ਦੌਰਾਨ ਬਹੁਤ ਹੰਗਾਮਾ ਹੋਇਆ ਸੀ ਫਿਰ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ। 20 ਫਰਵਰੀ, 2024 ਨੂੰ ਸੁਪਰੀਮ ਕੋਰਟ ਨੇ ਚੋਣ ਅਧਿਕਾਰੀ ਅਨਿਲ ਮਸੀਹ ਦੇ ਆਚਰਣ 'ਤੇ ਸਖ਼ਤ ਟਿੱਪਣੀਆਂ ਕੀਤੀਆਂ ਸਨ ਤੇ ਚੋਣ ਨਤੀਜੇ ਨੂੰ ਉਲਟਾ ਦਿੱਤਾ ਸੀ। ਅਨਿਲ ਮਸੀਹ ਨੇ 'ਆਪ'-ਕਾਂਗਰਸ ਦੀਆਂ ਅੱਠ ਵੋਟਾਂ ਰੱਦ ਕਰ ਦਿੱਤੀਆਂ ਸਨ, ਇਸ ਤਰ੍ਹਾਂ ਭਾਜਪਾ ਉਮੀਦਵਾਰ ਜਿੱਤ ਗਿਆ। ਇਸ ਤੋਂ ਬਾਅਦ ਅਦਾਲਤ ਨੇ ਫੈਸਲਾ ਪਲਟ ਦਿੱਤਾ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ ਗਿਆ। ਅਦਾਲਤ ਨੇ ਮੰਨਿਆ ਕਿ ਕੁਲਦੀਪ ਕੁਮਾਰ ਨੂੰ ਪਾਈਆਂ ਗਈਆਂ 8 ਵੋਟਾਂ ਨੂੰ ਗਲਤੀ ਨਾਲ ਅਯੋਗ ਘੋਸ਼ਿਤ ਕਰ ਦਿੱਤਾ ਗਿਆ ਸੀ।

ਟਾਪ ਹੈਡਲਾਈਨ

MC Election: ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
Big News: ਨਾਮੀ ਕਾਰੋਬਾਰੀ ਦੇ ਘਰ ED ਨੇ ਮਾਰਿਆ ਛਾਪਾ, ਗੈਰ-ਕਾਨੂੰਨੀ ਕਲੋਨੀਆਂ ਸਥਾਪਤ ਕਰਨ 'ਤੇ ਬੈਂਕ ਖਾਤੇ ਅਤੇ FD ਫ੍ਰੀਜ਼; ₹3.16 ਕਰੋੜ ਰੁਪਏ ਸੀ ਜਮ੍ਹਾ...
ਨਾਮੀ ਕਾਰੋਬਾਰੀ ਦੇ ਘਰ ED ਨੇ ਮਾਰਿਆ ਛਾਪਾ, ਗੈਰ-ਕਾਨੂੰਨੀ ਕਲੋਨੀਆਂ ਸਥਾਪਤ ਕਰਨ 'ਤੇ ਬੈਂਕ ਖਾਤੇ ਅਤੇ FD ਫ੍ਰੀਜ਼; ₹3.16 ਕਰੋੜ ਰੁਪਏ ਸੀ ਜਮ੍ਹਾ...
BJP-SAD Seat Sharing Meeting: ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਸੁਖਬੀਰ ਬਾਦਲ ਦੇ ਘਰ ਹੋਈ ਮੀਟਿੰਗ, ਬੋਲੇ...
ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਸੁਖਬੀਰ ਬਾਦਲ ਦੇ ਘਰ ਹੋਈ ਮੀਟਿੰਗ, ਬੋਲੇ...
AAP Candidate Third List: ਚੋਣਾਂ ਲਈ ‘ਆਪ’ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀ, ਇੱਥੇ ਵੇਖੋ ਪੂਰੀ ਸੂਚੀ...
ਚੋਣਾਂ ਲਈ ‘ਆਪ’ ਨੇ ਉਮੀਦਵਾਰਾਂ ਦੀ ਤੀਜੀ ਲਿਸਟ ਕੀਤੀ ਜਾਰੀ, ਇੱਥੇ ਵੇਖੋ ਪੂਰੀ ਸੂਚੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
Big Action: ਸਰਕਾਰ ਵੱਲੋਂ ਵੱਡਾ ਐਕਸ਼ਨ, ਸ਼ਰਾਬ ਦੀਆਂ 23 ਦੁਕਾਨਾਂ ਕੀਤੀਆਂ ਬੰਦ, 52 ਹੋਰ 'ਤੇ...
MC Election: ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
ਚੋਣਾਂ 'ਚ ਟਿਕਟ ਨਾ ਮਿਲਣ 'ਤੇ ਕਈ ਸੀਨੀਅਰ ਆਗੂ ਨਾਰਾਜ਼, ਭਾਜਪਾ-ਕਾਂਗਰਸ ਦੇ ਬਾਗ਼ੀ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਗੇ, ਕਈ ਵਾਰਡਾਂ 'ਚ ਵਿਗੜ ਸਕਦਾ...
Punjab Weather Update: ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ, ਮੀਂਹ ਨੂੰ ਲੈ ਕੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ... 
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਨੋਟਾਂ ਦੀ ਹੋਏਗੀ ਬਰਸਾਤ! ਧਨਦੌਲਤ ਲਈ ਖੁੱਲ੍ਹਣਗੇ ਨਵੇਂ ਰਾਹ, ਵਿਆਹ ਸੰਬੰਧੀ ਆਉਣਗੇ ਪ੍ਰਸਤਾਵ; ਜਾਣੋ ਕੌਣ ਖੁਸ਼ਕਿਸਮਤ?
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Embed widget