ਪੜਚੋਲ ਕਰੋ

RBI ਨੇ ਨਵੰਬਰ ਤੱਕ ਝੋਨੇ ਦੀ ਖ਼ਰੀਦ ਲਈ 43526.23 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਨੂੰ ਦਿੱਤੀ ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀ ਹਰੇਕ ਮੰਡੀ ਵਿੱਚ ਖ਼ਰੀਦ ਦੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਖਰੀਦ, ਚੁਕਾਈ ਅਤੇ ਅਦਾਇਗੀ ਕੀਤੀ ਜਾ ਰਹੀ ਹੈ।

ਚੰਡੀਗੜ੍ਹ: ਭਾਰਤੀ ਰਿਜ਼ਰਵ ਬੈਂਕ ਵੱਲੋਂ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਨਵੰਬਰ 2022 ਦੇ ਅੰਤ ਤੱਕ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਵਧਾ ਕੇ 43526.23 ਕਰੋੜ ਰੁਪਏ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀ ਹਰੇਕ ਮੰਡੀ ਵਿੱਚ ਖ਼ਰੀਦ ਦੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਖਰੀਦ, ਚੁਕਾਈ ਅਤੇ ਅਦਾਇਗੀ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ, ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਸਬੰਧੀ ਭੁਗਤਾਨਾਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਖ਼ਰੀਦ ਸੀਜ਼ਨ ਦਾ ਪਹਿਲਾ ਮਹੀਨਾ ਪੂਰਾ ਹੋਣ 'ਤੇ ਬੀਤੇ ਕੱਲ੍ਹ ਤੱਕ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਐਮ.ਐਸ.ਪੀ. ਦੇ 20086 ਕਰੋੜ ਰੁਪਏ ਸਿੱਧੇ ਤੌਰ 'ਤੇ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ ਲਗਭਗ 5.60 ਲੱਖ ਕਿਸਾਨਾਂ ਨੂੰ ਐਮ.ਐਸ.ਪੀ. ਦਾ ਲਾਭ ਮਿਲ ਚੁੱਕਾ ਹੈ। ਉਨ੍ਹਾਂ ਨੇ ਕਿਸਾਨਾਂ ਵੱਲੋਂ ਮਿਹਨਤ ਅਤੇ ਖੂਨ-ਪਸੀਨੇ ਨਾਲ ਉਗਾਈ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਬਾਰੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਰਾਹੁਲ ਭੰਡਾਰੀ ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਖਰੀਦ, ਚੁਕਾਈ ਅਤੇ ਅਦਾਇਗੀਆਂ ਦੀ ਰੋਜ਼ਾਨਾ ਸਮੀਖਿਆ/ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਸੀ.ਸੀ.ਐਲ. ਦੀ ਮਨਜ਼ੂਰੀ ਨਾਲ, ਐਮ.ਐਸ.ਪੀ. ਭੁਗਤਾਨ ਨਿਰਵਿਘਨ ਜਾਰੀ ਰਹੇਗਾ। 

ਉਨ੍ਹਾਂ ਇਹ ਵੀ ਕਿਹਾ ਕਿ ਰੋਜ਼ਾਨਾ ਕਰੀਬ 6.5-7 ਲੱਖ ਮੀਟਰਕ ਟਨ ਝੋਨੇ ਦੀ ਚੁਕਾਈ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਦੀ ਖਰੀਦ ਨੀਤੀ ਅਤੇ ਪੰਜਾਬ ਮੰਡੀ ਬੋਰਡ ਦੇ ਉਪ-ਨਿਯਮਾਂ (ਬਾਇ ਲਾਅਜ਼) ਅਨੁਸਾਰ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾਣੀ ਹੈ। ਇਸੇ ਤਰ੍ਹਾਂ, ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 72 ਘੰਟੇ ਤੋਂ ਪਹਿਲਾਂ ਖਰੀਦੇ ਗਏ ਝੋਨੇ ਵਿੱਚੋਂ 99 ਫੀਸਦੀ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

ABP Premium

ਵੀਡੀਓਜ਼

'ਸਿਰ 'ਤੇ ਕਫ਼ਨ ਬੰਨ੍ਹ ਕੇ ਆਏ ਹਾਂ, ਆਖਰੀ ਸਾਹ ਤੱਕ ਮਰਨ ਵਰਤ ਜਾਰੀ ਰੱਖਾਂਗਾਂ'ਜਗਜੀਤ ਡੱਲੇਵਾਲ ਨੂੰ DMC ਮਿਲਣ ਪਹੁੰਚੇ ਕਿਸਾਨ, ਹੋ ਗਿਆ ਹੰਗਾਮਾPeel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ  ਵਿਜੀਲੈਂਸ ਨੇ ਪਾਇਆ ਘੇਰਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

Embed widget