ਚੰਡੀਗੜ੍ਹ : ਪੰਜਾਬ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਰਾਹਤ ਦੇਣ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ। ਹਾਈ ਕੋਰਟ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਹੇਠਲੀ ਅਦਾਲਤ ਨੂੰ ਕੇਸ ਦੀ ਸੁਣਵਾਈ ਮੁਲਤਵੀ ਕਰਨ ਦੀਆਂ ਹਦਾਇਤਾਂ ਨੂੰ ਬਰਕਰਾਰ ਰੱਖਿਆ ਹੈ।


ਹਾਈ ਕੋਰਟ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਹੇਠਲੀ ਅਦਾਲਤ ਨੂੰ ਪਹਿਲਾਂ ਹਾਈ ਕੋਰਟ 'ਚ ਸੁਣਵਾਈ ਦੀ ਉਡੀਕ ਕਰਨੀ ਚਾਹੀਦੀ ਹੈ। ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਹੇਠਲੀ ਅਦਾਲਤ ਮਾਮਲੇ ਦੀ ਸੁਣਵਾਈ ਕਰ ਸਕਦੀ ਹੈ। ਹਾਈ ਕੋਰਟ ਵਿੱਚ CM ਭਗਵੰਤ ਮਾਨ ਅਤੇ ਹੋਰ ਨੇਤਾਵਾਂ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿੱਚ ਉਹਨਾਂ ਖਿਲਾਫ ਜਨਵਰੀ 2020 ਵਿੱਚ ਸੈਕਟਰ 3 ਪੁਲਿਸ ਸਟੇਸ਼ਨ, ਚੰਡੀਗੜ੍ਹ ਵਿੱਚ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।


ਚੰਡੀਗੜ੍ਹ ਪੁਲੀਸ ਦੀ ਮਹਿਲਾ ਕਾਂਸਟੇਬਲ ਮਨਪ੍ਰੀਤ ਕੌਰ ਨੇ ਸ਼ਿਕਾਇਤ ਕੀਤੀ ਸੀ ਕਿ ਜਨਵਰੀ 2020 ਵਿੱਚ ਉਹ ਪੰਜਾਬ ਐਮਐਲਏ ਹੋਸਟਲ ਨੇੜੇ ਡਿਊਟੀ ’ਤੇ ਤਾਇਨਾਤ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ 800 ਵਰਕਰਾਂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰੀ ਨਿਵਾਸ ਵੱਲ ਵਧਣ ਲੱਗੇ। ਜਦੋਂ ਪੁਲੀਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕਿਆ ਤਾਂ ਪੁਲੀਸ ’ਤੇ ਪੱਥਰਬਾਜ਼ੀ ਕੀਤੀ ਗਈ, ਜਿਸ ਕਾਰਨ 4 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਕਾਂਸਟੇਬਲ ਮਨਪ੍ਰੀਤ ਕੌਰ ਨੇ ਪੁਲਿਸ 'ਤੇ ਪੱਥਰਬਾਜ਼ੀ ਕਰਨ ਅਤੇ 4 ਮੁਲਾਜ਼ਮ ਜ਼ਖਮੀ ਹੋਣ ਸਬੰਧੀ ਬਿਆਨ ਦਰਜ ਕਰਵਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ