Punjab News: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈ ਕੋਰਟ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਮੰਤਰੀ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਹਨ। ਆਈਪੀਸੀ ਦੀ ਧਾਰਾ 188 ਦੇ ਤਹਿਤ 24 ਅਕਤੂਬਰ 2020 ਨੂੰ ਚੰਡੀਗੜ੍ਹ ਵਿੱਚ ਮੀਤ ਹੇਅਰ ਵਿਰੁੱਧ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਇਹ ਮਾਮਲਾ ਉਸ ਸਮੇਂ ਦਰਜ ਕੀਤਾ ਗਿਆ ਜਦੋਂ ਉਹ ‘ਆਪ’ ਸਮਰਥਕਾਂ ਨਾਲ ਚੰਡੀਗੜ੍ਹ ਭਾਜਪਾ ਦਫ਼ਤਰ ਵਿਖੇ ਧਰਨਾ ਦੇਣ ਗਏ ਸਨ।


ਅਦਾਲਤ ਨੇ ਪੇਸ਼ ਨਾ ਹੋਣ ਕਾਰਨ ਜ਼ਮਾਨਤ ਕਰ ਦਿੱਤੀ ਸੀ ਰੱਦ


ਇਸ ਮਾਮਲੇ 'ਚ ਮੀਤ ਹੇਅਰ ਨੂੰ ਜ਼ਮਾਨਤ ਮਿਲ ਗਈ ਸੀ ਪਰ ਪਿਛਲੇ ਮਹੀਨੇ ਮੀਤ ਹੇਅਰ ਅਦਾਲਤ 'ਚ ਪੇਸ਼ ਨਹੀਂ ਹੋਏ ਸਨ ਜਿਸ ਕਾਰਨ ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਸ ਦੀ ਜ਼ਮਾਨਤ ਰੱਦ ਕਰ ਦਿੱਤੀ। ਨਾਲ ਹੀ ਉਸ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਮੀਤ ਹੇਅਰ ਨੇ ਹਾਈ ਕੋਰਟ ਤੋਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।


ਮੰਤਰੀ ਦੀ ਮੰਗ ਨੂੰ ਮੰਨਦਿਆਂ ਹਾਈ ਕੋਰਟ ਨੇ ਉਸ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਦੇ ਹੁਕਮਾਂ ਨੂੰ ਰੱਦ ਕਰਦਿਆਂ ਉਸ ਨੂੰ ਚੰਡੀਗੜ੍ਹ ਅਦਾਲਤ ਵਿੱਚ ਅਗਲੀ ਪੇਸ਼ੀ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।


ਇਹ ਵੀ ਪੜ੍ਹੋ-Sangrur News: ਕੈਬਨਿਟ ਮੰਤਰੀ ਅਮਨ ਅਰੋੜਾ ਦੀ ਬਚੇਗੀ ਕੁਰਸੀ ਜਾਂ ਫਿਰ...? ਅੱਜ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ