ਪੜਚੋਲ ਕਰੋ

RIMC Dehradun: ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ 2 ਦਸੰਬਰ ਨੂੰ ਹੋਵੇਗੀ ਲਿਖਤੀ ਪ੍ਰੀਖਿਆ

Chandigarh News : ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ (ਉਤਰਾਖੰਡ) (RIMC DEHRADUN) ਦੇ ਜੁਲਾਈ 2024 ਟਰਮ ਦੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ-

Chandigarh News : ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ (ਉਤਰਾਖੰਡ) (RIMC DEHRADUN) ਦੇ ਜੁਲਾਈ 2024 ਟਰਮ ਦੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ 2 ਦਸੰਬਰ, 2023 (ਸ਼ਨੀਵਾਰ) ਨੂੰ ਹੋਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ) ਦੇ ਦਾਖ਼ਲੇ ਲਈ ਲੜਕੇ ਅਤੇ ਲੜਕੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ। ਉਮੀਦਵਾਰ ਦਾ ਜਨਮ 2 ਜੁਲਾਈ, 2011 ਤੋਂ 1 ਜਨਵਰੀ, 2013 ਦੇ ਦਰਮਿਆਨ ਹੋਇਆ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ 7ਵੀਂ ਜਮਾਤ ਵਿੱਚ ਪੜਦਾ ਹੋਵੇ ਜਾਂ 7ਵੀਂ ਪਾਸ ਹੋਵੇ।

ਚੁਣੇ ਹੋਏ ਉਮੀਦਵਾਰ ਨੂੰ 8ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਇਮਤਿਹਾਨ ਦੇ ਲਿਖਤੀ ਹਿੱਸੇ ਵਿੱਚ ਅੰਗਰੇਜ਼ੀ, ਹਿਸਾਬ ਅਤੇ ਸਧਾਰਣ ਗਿਆਨ ਦੇ ਤਿੰਨ ਪੇਪਰ ਹੋਣਗੇ। ਲਿਖਤੀ ਪ੍ਰੀਖਿਆ ਵਿਚ ਪਾਸ ਹੋਣ ’ਤੇ ਜ਼ੁਬਾਨੀ ਪ੍ਰੀਖਿਆ ਲਈ ਜਾਵੇਗੀ ਜਿਸ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਆਰ.ਆਈ.ਐਮ.ਸੀ ਦੀ ਵੈਬਸਾਈਟ www.rmic.gov.in ’ਤੇ ਜਨਰਲ ਉਮੀਦਵਾਰ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਲਈ 555 ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ।

ਰਾਸ਼ੀ ਪ੍ਰਾਪਤ ਹੋਣ ਉਪਰੰਤ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਸਪੀਡ ਪੋਸਟ ਰਾਹੀਂ ਭੇਜਿਆ ਜਾਵੇਗਾ ਜਾਂ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਕਮਾਂਡੈਂਟ ਆਰ.ਆਈ.ਐਮ.ਸੀ, ਦੇਹਰਾਦੂਨ (RIMC DEHRADUN) ਪਾਸੋਂ ਜਨਰਲ ਉਮੀਦਵਾਰ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਲਈ 555 ਰੁਪਏ ਦਾ ਬੈਂਕ ਡਰਾਫ਼ਟ “ਕਮਾਂਡੈਂਟ ਆਰ.ਆਈ.ਐਮ.ਸੀ ਫੰਡ, ਡਰਾਵੀ (ਅਦਾਇਗੀਹੋਣ ਯੋਗ) ਬ੍ਰਾਂਚ ਐਚ.ਡੀ.ਐਫ.ਸੀ ਬੈਂਕ, ਬੱਲੂਪਰ ਚੌਕ, ਦੇਹਰਾਦੂਨ” (ਬੈਂਕ ਕੋਡ 1399) ਉਤਰਾਖੰਡ ਭੇਜ ਕੇ ਮੰਗਵਾਏ ਜਾ ਸਕਦੇ ਹਨ। ਆਪਣੇ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ਼-ਸਾਫ਼ ਅਤੇ ਵੱਡੇ ਅੱਖਰਾਂ ਵਿੱਚ ਟਾਈਪ ਕੀਤਾ ਜਾਵੇ ਜਾਂ ਲਿਖਿਆ ਜਾਵੇ। ਡਾਕ ਦੇਰੀ ਜਾਂ ਆਵਾਜਾਈ ਦੌਰਾਨ ਪ੍ਰਾਸਪੈਕਟਸ ਗੁੰਮ ਹੋਣ ਜਾਂ ਅਧੂਰੇ ਪਤੇ ਸਬੰਧੀ ਆਰ.ਆਈ.ਐਮ.ਸੀ. ਜ਼ਿੰਮੇਵਾਰ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਅਰਜ਼ੀ ਦੋ ਪਰਤਾਂ ਵਿੱਚ ਹੋਵੇ ਜਿਸ ਨਾਲ ਬੱਚੇ ਦਾ ਜਨਮ ਸਰਟੀਫ਼ਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫ਼ਿਕੇਟ, ਅਨੁਸੂਚਿਤ ਜਾਤੀਆਂ/ਜਨਜਾਤੀਆਂ ਦੇ ਉਮੀਦਵਾਰ ਵੱਲੋਂ ਜਾਤੀ ਸਰਟੀਫ਼ਿਕੇਟ, ਤਿੰਨ ਪਾਸਪੋਰਟ ਸਾਈਜ਼ ਫ਼ੋਟੋਆਂ, ਜਿਸ ਸੰਸਥਾ ਵਿੱਚ ਪੜਦਾ ਹੋਵੇ ਉਸ ਦੇ ਪ੍ਰਿੰਸੀਪਲ ਵੱਲੋਂ ਜਾਰੀ ਤਸਦੀਕਸ਼ੁਦਾ ਸਰਟੀਫ਼ਿਕੇਟ ਜਿਸ ਵਿੱਚ ਬੱਚੇ ਦੀ ਜਨਮ ਤਾਰੀਖ਼ ਅਤੇ ਕਲਾਸ ਲਿਖੀ ਹੋਵੇ ਅਤੇ ਆਧਾਰ ਕਾਰਡ ਦੀ ਕਾਪੀ ਨਾਲ ਨੱਥੀ ਹੋਣੇ ਜ਼ਰੂਰੀ ਹਨ। ਬੁਲਾਰੇ ਨੇ ਕਿਹਾ ਕਿ ਦਸਤਾਵੇਜ਼ਾਂ ਸਮੇਤ ਮੁਕੰਮਲ ਅਰਜ਼ੀਆਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ-21 ਡੀ, ਚੰਡੀਗੜ ਵਿਖੇ ਮਿਤੀ 15 ਅਕਤੂਬਰ, 2023 ਤੱਕ ਭੇਜੀਆਂ ਜਾਣ। ਨਿਰਧਾਰਤ ਮਿਤੀ ਪਿੱਛੋਂ ਪ੍ਰਾਪਤ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
Embed widget