Chandigarh News: ਭਾਰਤ ਦੇ ਸਾਬਕਾ ਹਾਈ ਖਿਡਾਰੀ ਤੇ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਚੰਡੀਗੜ੍ਹ ਪੁਲਿਸ ਨੇ ਮਹਿਲਾ ਕੋਚ ਨਾਲ ਛੇੜਛਾੜ ਦੇ ਦੋਸ਼ਾਂ ਤਹਿਤ ਸੰਦੀਪ ਸਿੰਘ ਖ਼ਿਲਾਫ਼ ਦਰਜ ਕੇਸ ਵਿੱਚ ਹੋਰ ਧਾਰਾਵਾਂ ਜੋੜ ਦਿੱਤੀਆਂ ਹਨ। ਪੁਲਿਸ ਨੇ ਹੁਣ ਆਈਪੀਸੀ ਦੀ ਧਾਰਾ 509 ਜੋੜ ਦਿਤੀ ਹੈ ਜਦਕਿ ਪਹਿਲਾਂ 354,354 ਏ, 354ਬੀ,342 ਤੇ 506 ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

Continues below advertisement


ਇਹ ਵੀ ਪੜ੍ਹੋ: Viral Video: ਖਾਣ ਲਈ ਘਰੋਂ ਬਾਹਰ ਨਿਕਲਿਆ ਸੀ ਵਿਅਕਤੀ, ਦਾੜ੍ਹੀ-ਮੁੱਛਾਂ ਦੇ ਨਾਲ ਕਟੋਰੇ ਵਿੱਚ ਹੀ ਜੰਮ ਗਏ ਨੂਡਲਜ਼


ਦੱਸ ਦਈਏ ਕਿ ਸੰਦੀਪ ਸਿੰਘ ਨੇ ਕੇਸ ਦਰਜ ਹੋਣ ਮਗਰੋਂ ਖੇਡ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਸੀ। ਦੂਜੇ ਪਾਸੇ ਸੰਦੀਪ ਸਿੰਘ ਦੀ ਗ੍ਰਿਫਤਾਰੀ ਨਾ ਹੋਣ ਕਰਕੇ ਹਰਿਆਣਾ ਦੀ ਖੱਟਰ ਸਰਕਾਰ ਵੀ ਵਿਵਾਦਾਂ ਵਿੱਚ ਘਿਰ ਗਈ ਹੈ। ਮੁੱਖ ਮੰਤਰੀ ਮਨਹੋਰ ਲਾਲ ਖੱਟਰ ਦਾ ਕਹਿਣਾ ਹੈ ਕਿ ਇਲਜ਼ਾਮ ਲਾਉਣ ਨਾਲ ਕੋਈ ਦੋਸ਼ੀ ਸਾਬਤ ਨਹੀਂ ਹੋ ਜਾਂਦਾ।