Holiday Cancelled: ਸਕੂਲਾਂ 'ਚ ਸ਼ਨੀਵਾਰ ਦੀ ਛੁੱਟੀ ਰੱਦ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ, ਬੱਚਿਆਂ ਸਣੇ ਟੀਚਰ ਵੀ ਦੇਣ ਧਿਆਨ
ਚੰਡੀਗੜ੍ਹ ਸਿੱਖਿਆ ਵਿਭਾਗ ਨੇ ਵੱਡਾ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਰ ਮਹੀਨੇ ਮਨਾਈ ਜਾਣ ਵਾਲੀ ਦੂਜੇ ਸ਼ਨੀਵਾਰ ਦੀ ਛੁੱਟੀ ਹੁਣ ਨਹੀਂ ਹੋਵੇਗੀ। ਇਸ ਫ਼ੈਸਲੇ ਨਾਲ ਹੁਣ ਵਿਦਿਆਰਥੀ

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਵੱਡਾ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਰ ਮਹੀਨੇ ਮਨਾਈ ਜਾਣ ਵਾਲੀ ਦੂਜੇ ਸ਼ਨੀਵਾਰ ਦੀ ਛੁੱਟੀ ਹੁਣ ਨਹੀਂ ਹੋਵੇਗੀ। ਇਸ ਫ਼ੈਸਲੇ ਨਾਲ ਹੁਣ ਵਿਦਿਆਰਥੀ ਅਤੇ ਅਧਿਆਪਕ ਦੂਜੇ ਸ਼ਨੀਵਾਰ ਨੂੰ ਵੀ ਨਿਯਮਿਤ ਤੌਰ ‘ਤੇ ਸਕੂਲ ਆਉਣਗੇ। ਸਿੱਖਿਆ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਅਕਾਦਮਿਕ ਸੈਸ਼ਨ ਵਿੱਚ ਪੂਰਾ ਸਿਲੇਬਸ ਸਮੇਂ ‘ਤੇ ਮੁਕੰਮਲ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ। ਵਿਭਾਗ ਨੇ ਸਾਰੇ ਸਕੂਲ ਪ੍ਰਬੰਧਨਾਂ ਨੂੰ ਹੁਕਮ ਦਿੱਤੇ ਹਨ ਕਿ ਇਸ ਨਵੇਂ ਨਿਰਦੇਸ਼ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਪਾਠਕ੍ਰਮ ਦੇ ਨਾਲ ਨਾਲ ਵਿਦਿਆਰਥੀਆਂ ਦੀਆਂ ਹੋਰ ਗਤੀਵਿਧੀਆਂ ਵੀ ਸੁਚਾਰੂ ਢੰਗ ਨਾਲ ਚੱਲ ਸਕਣ।
ਬੱਚਿਆਂ ਦੀ ਪੜ੍ਹਾਈ ਦੇ ਲਈ ਇਹ ਫੈਸਲਾ ਅਹਿਮ-ਬਰਾੜ
ਡਾਇਰੈਕਟਰ ਸਕੂਲ ਐਜੂਕੇਸ਼ਨ ਐੱਚ. ਪੀ. ਐੱਸ. ਬਰਾੜ ਨੇ ਮਹੱਤਵਪੂਰਨ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਕਾਰਨ ਸਕੂਲਾਂ ਵਿੱਚ ਲਗਭਗ ਇੱਕ ਹਫ਼ਤੇ ਦੀਆਂ ਛੁੱਟੀਆਂ ਰਹੀਆਂ। ਇਸ ਕਰਕੇ ਬੱਚਿਆਂ ਦੀ ਪੜ੍ਹਾਈ ‘ਤੇ ਗੰਭੀਰ ਅਸਰ ਪਿਆ ਹੈ ਅਤੇ ਪਾਠਕ੍ਰਮ ਪਿੱਛੇ ਰਹਿ ਗਿਆ ਹੈ।
ਬਰਾੜ ਨੇ ਕਿਹਾ ਕਿ ਵਿਦਿਆਰਥੀਆਂ ਦੇ ਅਕਾਦਮਿਕ ਸੈਸ਼ਨ ਨੂੰ ਸਮੇਂ ‘ਤੇ ਪੂਰਾ ਕਰਨ ਲਈ ਅਤੇ ਉਨ੍ਹਾਂ ਦੀ ਪੜ੍ਹਾਈ ਨੂੰ ਨੁਕਸਾਨ ਤੋਂ ਬਚਾਉਣ ਲਈ ਹੀ ਸ਼ਨੀਵਾਰ ਦੀ ਛੁੱਟੀ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਇਸ ਆਦੇਸ਼ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਤਾਂ ਜੋ ਬੱਚਿਆਂ ਦਾ ਕੋਰਸ ਸਮੇਂ ਸਿਰ ਮੁਕੰਮਲ ਹੋ ਸਕੇ ਅਤੇ ਪੜ੍ਹਾਈ ਦੀ ਗੁਣਵੱਤਾ ਬਰਕਰਾਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI






















